Punjab

ਲਖੀਮਪੁਰ ਘਟਨਾ ਨੂੰ ਦੁਖਦਾਈ ਦੱਸਦਿਆਂ ਰਣਦੀਪ ਨਾਭਾ ਵੱਲੋਂ ਸੀਟਿੰਗ ਹਾਈ ਕੋਰਟ ਜੱਜ ਵੱਲੋਂ ਜਾਂਚ ਕਰਵਾਉਣ ਦੀ ਮੰਗ

ਨਜ਼ਰਬੰਦ ਸੀਨੀਅਰ ਕਾਂਗਰਸੀ ਆਗੂਆਂ ਦੀ ਰਿਹਾਈ ਦੀ ਕੀਤੀ ਮੰਗ
ਚੰਡੀਗੜ੍ਹ, 4 ਅਕਤੂਬਰ:
ਲਖੀਮਪੁਰ ਘਟਨਾ ਨੂੰ ਮੰਦਭਾਗਾ ਅਤੇ ਦੁਖਦਾਈ ਕਰਾਰ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ  ਰਣਦੀਪ ਸਿੰਘ ਨਾਭਾ ਨੇ ਅੱਜ ਕਿਹਾ ਕਿ ਸੀਟਿੰਗ ਹਾਈ ਕੋਰਟ ਜੱਜ ਵੱਲੋਂ ਤੁਰੰਤ ਸਮਾਂਬੱਧ ਢੰਗ ਨਾਲ ਜਾਂਚ ਸ਼ੁਰੂ ਕੀਤੀ ਜਾਵੇ ਤਾਂ ਜੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਤਹਿਤ ਬਣਦੀ ਸਜ਼ਾ ਦਿੱਤੀ ਜਾਵੇ।
ਨਾਭਾ ਨੇ ਸੀਨੀਅਰ ਕਾਂਗਰਸੀ ਨੇਤਾਵਾਂ ਪ੍ਰਿਯੰਕਾ ਗਾਂਧੀ, ਦੀਪਇੰਦਰ ਸਿੰਘ ਹੁੱਡਾ ਅਤੇ ਹੋਰਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਜੋ ਸੂਬਾ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਹਨ।
ਨਾਭਾ ਨੇ ਅੱਗੇ ਕਿਹਾ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਪਿਛਲੇ ਡੇਢ ਸਾਲ ਤੋਂ ਤਿੰਨ ਕਾਲੇ ਕਾਨੂੰਨਾਂ ਕਾਰਨ ਕਿਸਾਨ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਲੋਕਤੰਤਰ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਇੱਕ ਉਦਾਹਰਣ ਵੀ ਹੈ।
ਦੋਸ਼ੀਆਂ ਦੇ ਖਿਲਾਫ਼ ਕੇਸ ਦਰਜ ਨਾ ਕਰਨ ਅਤੇ ਫਰਾਰ ਹੋਣ ਵਿੱਚ ਉਹਨਾਂ ਦੀ ਸਹਾਇਤਾ ਕਰਨ ਨਾਲ ਸੂਬਾ ਸਰਕਾਰ ਦੇ ਇਰਾਦਿਆਂ ਦਾ ਪਤਾ ਲੱਗਦਾ ਹੈ ਅਤੇ ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਜਮਹੂਰੀਅਤ ਵਿੱਚ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਬਹੁਤ ਮੰਦਭਾਗਾ ਹੈ।
ਨਾਭਾ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਅਤੇ ਇਸ ਘਟਨਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ।

LAKHIMPUR INCIDENT TRAGIC, RANDEEP NABHA DEMANDS INQUIRY BY SITTING HIGH COURT JUDGE

 

  • DEMANDS releaseof the detainednsenior Congress leaders

CHANDIGARH, 4 OCTOBER:

 Terming the Lakhimpur Incident  unfortunate and tragic, Agriculture Minister Punjab  Randeep Singh Nabha on Monday said that an inquiry should be immediately initiated by a sitting High court Judge in a time bound manner so that the culprits are arrested and punished under the law.

Nabha also demanded the immediate release the senior congress leaders  Priyanka Gandhi and  Deepinder Singh Hooda and others who are detained by the state police.

 Nabha further said that this incident happened when already the farmers are suffering because of the Central Government led by BJP under the three black laws for the last one and half year. This case is also a perfect example of suppressing democracy and the voice of common people, he added.

It proves the high handedness of the state government not to register a case against the culprits and letting them go Scott free and also said the state government is trying to suppress the voice of people in a democracy which is most unfortunate.

 Nabha also said that the congress party fully stands with the farmers and the deceased ones who lost their lives in this incident.

Related Articles

Leave a Reply

Your email address will not be published. Required fields are marked *

Back to top button
error: Sorry Content is protected !!