ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਦੇ ਅਧਿਕਾਰੀ ਕਰ ਰਹੇ ਹਨ ਸ਼ਮੂਲੀਅਤ
ਐੱਸ ਏ ਐੱਸ ਨਗਰ 15 ਜੂਨ ( )
ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਅਤੇ ਗੁਣਾਤਮਿਕ ਸਿੱਖਿਆ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਅਧੀਨ ਨਿਪੁੰਨ ਭਾਰਤ ਮਿਸ਼ਨ ਤਹਿਤwf ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਦੀ ਅਕਾਦਮਿਕ ਯੋਜਨਾਬੰਦੀ ਲਈ ਦੋ ਦਿਨਾ ਵਰਕਸ਼ਾਪ ਦੀ ਸ਼ੁਰੂਆਤ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐੱਸ.ਸੀ.ਈ.ਆਰ.ਟੀ) ਪੰਜਾਬ ਨੇ ਕੀਤੀ। ਇਸ ਮੌਕੇ ਰਾਜੇਸ਼ ਭਾਰਦਵਾਜ ਸਹਾਇਕ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਟ੍ਰੇਨਿੰਗਾਂ ਅਤੇ ਹਰਵਿੰਦਰ ਕੌਰ ਸਹਾਇਕ ਡਾਇਰੈਕਟਰ ਵੀ ਮੌਜੂਦ ਰਹੇ। ਇਸ ਵਰਕਸ਼ਾਪ ਵਿੱਚ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਆਹਲਾ ਅਧਿਕਾਰੀ, ਕਰਮਚਾਰੀ ਅਤੇ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਲੈਕਚਰਾਰ ਸ਼ਮੂਲੀਅਤ ਕਰ ਰਹੇ ਹਨ।
ਡਾ. ਸਰਕਾਰੀਆ ਨੇ ਵਰਕਸ਼ਾਪ ਵਿੱਚ ਸ਼ਾਮਲ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਮਿਆਰੀ ਬਣਾਉਣ ਲਈ ਸਮੇਂ ਸਮੇਂ ਤੇ ਐੱਸ.ਸੀ.ਈ.ਆਰ.ਟੀ ਪੰਜਾਬ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ ਚਲਾਏ ਜਾਂਦੇ ਹਨ। ਇਹਨਾਂ ਪ੍ਰੋਗਰਾਮਾਂ ਵਿੱਚ ਬੱਚਿਆਂ ਦੇ ਸਿੱਖਣ ਪੱਧਰਾਂ ਨੂੰ ਹੋਰ ਉਚੇਰਾ ਕਰਨ ਲਈ ਸਿੱਖਣ-ਸਿਖਾਉਣ ਤਕਨੀਕਾਂ ਅਤੇ ਵੱਖ-ਵੱਖ ਸੰਸਥਾਵਾਂ ਦੀ ਸਾਕਾਰਾਤਮਕ ਭੂਮਿਕਾ ਬਾਰੇ ਆਪਸੀ ਸਹਿਯੋਗ ਵਧਾਉਣ ਲਈ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਸਿੱਖਿਆ ਦੇ ਖੇਤਰ ਵਿੱਚ ਚੰਗੇ ਨਤੀਜੇ ਪ੍ਰਾਪਤ ਕੀਤੇ ਜਾ ਸਕਣ।
ਇਸ ਵਰਕਸ਼ਾਪ ਦੌਰਾਨ ਸੈਂਟਰਲ ਸਕੂਏਅਰ ਫਾਊਂਡੇਸ਼ਨ ਸੰਸਥਾ ਦੇ ਨਿਤਿਨ ਸ਼ਰਮਾ ਦੇ ਨਾਲ ਨਾਲ ਹੋਰ ਰਿਸੋਰਸ ਪਰਸਨਾਂ ਅਤੇ ਵਲੰਟੀਅਰਾਂ ਨੇ ਵੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ।
ਇਸ ਵਰਕਸ਼ਾਪ ਵਿੱਚ ਮੁੱਖ ਦਫਤਰ ਤੋਂ ਸੀਮਾ ਖੇੜਾ, ਰੁਮਕੀਤ ਕੌਰ, ਡਾ. ਹਰਪਾਲ ਸਿੰਘ ਬਾਜਕ, ਗੁਰਵੀਰ ਕੌਰ, ਸੁਨੀਲ ਕੁਮਾਰ, ਗੁਰਤੇਜ ਸਿੰਘ ਖਟੜਾ, ਨਿਰਮਲ ਕੌਰ, ਰਾਜਿੰਦਰ ਸਿੰਘ ਚਾਨੀ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਭਾਗ ਲੈ ਰਹੇ ਹਨ।