Punjab

*ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰ ਸਰਕਾਰ ਨੂੰ ਲਿਖੀ ਚਿਠੀ ; ਕੇਦਰੀ ਏਜੇਂਸੀਆਂ ਤੋਂ ਕਰਵਾਈ ਜਾਵੇ ਜਾਂਚ*

ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਜਾਂਚ ਕੇਂਦਰੀ ਏਜੇਂਸੀਆਂ ਤੋਂ ਕਰਵਾਉਣ ਦੀ ਮੰਗ ਕੀਤੀ ਹੈ । ਇਸ ਦਾ ਖੁਲਾਸ਼ਾ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੇ ਕੀਤਾ ਹੈ ਸ਼ੇਖਾਵਤ ਅੱਜ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਹੋਏ ਸਨ ।


ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਇਸ ਕਤਲ ਦੀ ਜਾਂਚ ਕੇਂਦਰੀ ਏਜੇਂਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ ।  ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕਿਹਾ ਕਿ ਸਾਡਾ ਪੁੱਤ ਚਲਾ ਗਿਆ ਹੈ ਹੋਰ ਕਿਸੇ ਦਾ ਨਾ ਜਾਵੇ ਇਸ ਲਈ ਕੇਂਦਰੀ ਜਾਂਚ ਕਰਵਾਈ ਜਾਵੇ ਇਹ ਮੰਗ ਪਰਿਵਾਰ ਨੇ ਕੀਤੀ ਹੈ ।

ਸ਼ੇਖਾਵਤ ਨੇ ਕਿਹਾ ਕਿ ਨਿਯਮ ਅਨੁਸਾਰ ਕਰਵਾਈ ਕਰਨ ਲਈ ਕੇਂਦਰ ਸਰਕਾਰ ਅੱਗੇ ਆਈ ਹੈ । ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਦੀ ਵੱਡੀ ਚੂਕ ਸਾਹਮਣੇ ਆਈ ਹੈ ਕਿ ਸਰਕਾਰ ਨੇ ਗੁਪਤ ਦਸਤਾਵੇਜ ਲੀਕ ਕਰ ਦਿੱਤੇ ।  ਪੰਜਾਬ ਸਰਕਾਰ ਨੇ ਸੁਰੱਖਿਆ ਵਾਪਸ ਲੈ ਕੇ ਫੋਕੀ ਸੋਹਰਤ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਹੈ । 

Related Articles

Leave a Reply

Your email address will not be published. Required fields are marked *

Back to top button
error: Sorry Content is protected !!