ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਲਾਇਬ੍ਰੇਰੀ ਦੀਆ ਕਿਤਾਬਾਂ ਪੜ੍ਹਨ ਲਈ ਦਿੱਤੀਆਂ
ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਲਾਇਬ੍ਰੇਰੀ ਦੀਆ ਕਿਤਾਬਾਂ ਪੜ੍ਹਨ ਲਈ ਦਿੱਤੀਆਂ
ਵਿਦਿਆਰਥੀਆਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ਕਿਤਾਬਾਂ ਨਾਲ ਜੋੜਣ ਦਾ ਵਿਲੱਖਣ ਉਪਰਾਲਾ–ਡੀ.ਜੀ.ਐੱਸ.ਈ. ਪੰਜਾਬ
ਐੱਸ.ਏ.ਐੱਸ. ਨਗਰ 13 ਮਈ ( )
ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਕੂਲ ਮੁਖੀਆਂ ਦੀ ਅਗਵਾਈ ਵਿਚ ਲਾਇਬ੍ਰੇਰੀਅਨਾਂ ਅਤੇ ਲਾਇਬ੍ਰੇਰੀ ਇੰਚਾਰਜਾਂ ਵੱਲੋਂ ਲਾਇਬ੍ਰੇਰੀ ਦੀਆਂ ਕਿਤਾਬਾਂ ਛੁੱਟੀਆਂ ਦੌਰਾਨ ਪੜ੍ਹਣ ਲਈ ਵੰਡੀਆਂ ਗਈਆਂ ਹਨ।
ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਕਿਤਾਬਾਂ ਵਿਅਕਤੀ ਦੇ ਜੀਵਨ ਨੂੰ ਸੇਧ ਦਿੰਦੀਆਂ ਹਨ ਅਤੇ ਗਰਮੀਆਂ ਦੀਆਂ ਛੁੱਟੀਆਂ ਵਿੱਚ ਕਿਤਾਬਾਂ ਪੜ੍ਹਨਾ ਬਹੁਤ ਹੀ ਲਾਹੇਵੰਦ ਰਹਿੰਦਾ ਹੈ। ਸਕੂਲ ਮੁਖੀਆਂ ਅਤੇ ਲਈਬ੍ਰੇਰੀਅਨਾਂ/ਲਾਇਬ੍ਰੇਰੀ ਇੰਚਾਰਜ ਅਧਿਆਪਕਾਂ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ।
ਇਸ ਸੰਬੰਧੀ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਕਿਤਾਬਾਂ ਗਿਆਨ ਦਾ ਭੰਡਾਰ ਹੁੰਦੀਆਂ ਹਨ। ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਇਬ੍ਰੇਰੀਆਂ ਅਤੇ ਰੀਡਿੰਗ ਕਾਰਨਰਾਂ ਵਿੱਚ ਲੱਖਾਂ ਕਿਤਾਬਾਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਵਿਭਾਗ ਵੱਲੋਂ ਵੱਖ-ਵੱਖ ਸਮੇਂ ਦੌਰਾਨ ਗ੍ਰਾਂਟਾਂ ਦੇ ਕੇ ਉਪਲਬਧ ਕਰਵਾਈਆਂ ਗਈਆਂ ਹਨ। ਸਕੂਲ ਸਮੇਂ ਦੌਰਾਨ ਸਕੂਲ ਮੁਖੀ/ਲਾਇਬ੍ਰੇਰੀਅਨ/ਲਾਇਬ੍ਰੇਰੀ ਇੰਚਾਰਜ ਅਧਿਆਪਕ ਵਿਦਿਆਰਥੀਆਂ ਨੂੰ ਇਹ ਕਿਤਾਬਾਂ ਜਾਰੀ ਕਰਦੇ ਹਨ ਅਤੇ ਬਹੁਤ ਸਾਰੀਆਂ ਸਹਿ-ਅਕਾਦਮਿਕ ਕਿਰਿਆਵਾਂ ਵੀ ਕਰਵਾਉਂਦੇ ਹਨ। ਉਹਨਾਂ ਕਿਹਾ ਕਿ ਇਹਨਾਂ ਗਰਮੀ ਦੀਆਂ ਛੁੱਟੀਆਂ ਵਿੱਚ ਇਹ ਵਧੀਆ ਮੌਕਾ ਹੈ ਕਿ ਹਰੇਕ ਸਕੂਲ ਦੇ ਹਰੇਕ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੀ ਕੋਈ ਨਾ ਕੋਈ ਕਿਤਾਬ ਜਾਰੀ ਕੀਤੀ ਜਾਵੇ। ਜੇ ਵਿਦਿਆਰਥੀ ਇੱਕ ਤੋਂ ਵੱਧ ਕਿਤਾਬ ਪੜ੍ਹਣਾ ਚਾਹੁੰਦਾ ਹੈ ਤਾਂ ਉਸ ਦੀ ਹੌਂਸਲਾ ਅਫ਼ਜ਼ਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸਕੂਲ ਮੁਖੀ/ਸਮੂਹ ਅਧਿਆਪਕਾਂ/ਨਾਨ ਟੀਚਿੰਗ ਸਟਾਫ਼ ਨੂੰ ਵੀ ਲਾਇਬ੍ਰੇਰੀ/ਰੀਡਿੰਗ ਕਾਰਨਰ ਵਿੱਚੋਂ ਕਿਤਾਬਾਂ ਜਾਰੀ ਕੀਤੀਆਂ ਗਈਆਂ ਹਨ।