ਪਠਾਨਕੋਟ, ਜਲੰਧਰ, ਰੂਪਨਗਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਖੇ ਸੰਗਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ –
ਗੁਰੂ ਸਾਹਿਬ ਦੇ ਜੀਵਨ, ਫਲਸਫੇ ਅਤੇ ਮਹਾਨ ਕੁਰਬਾਨੀ ਨਾਲ ਜੁੜਿਆ ਇਤਿਹਾਸ ਦਰਸਾਇਆ ਜਾਵੇਗਾ – ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 20 ਨਵੰਬਰ ਤੱਕ ਜਾਰੀ ਰਹਿਣਗੇ ਲਾਈਟ ਐਂਡ ਸਾਊਂਡ ਸ਼ੋਅ
ਚੰਡੀਗੜ੍ਹ, 2 ਨਵੰਬਰ :ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਉਲੀਕੇ ਗਏ ਸਮਾਗਮਾਂ ਦੇ ਹਿੱਸੇ ਵਜੋਂ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਨੂੰ ਦਰਸਾਉਣ ਲਈ 4 ਨਵੰਬਰ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਸ਼ੁਰੂ ਹੋਣ ਜਾ ਰਹੇ ਹਨ।ਸੌਂਦ ਨੇ ਦੱਸਿਆ ਕਿ 4 ਨਵੰਬਰ 2025 ਨੂੰ ਸ਼ਾਮ 6 ਵਜੇ ਤੋਂ ਪਠਾਨਕੋਟ ਦੇ ਲਮੀਨੀ ਸਟੇਡੀਅਮ, ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਰੂਪਨਗਰ ਦੇ ਚਰਨ ਗੰਗਾ ਸਟੇਡੀਅਮ, ਪਟਿਆਲਾ ਦੇ ਪੋਲੋ ਗਰਾਊਂਡ ਅਤੇ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਆਤ ਹੋਵੇਗੀ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ 20 ਨਵੰਬਰ ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਰੀ ਰਹਿਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾਵੇਗਾ ਤਾਂ ਜੋ ਸਾਡੀ ਮੌਜੂਦਾ ਪੀੜੀ ਇਸ ਮਹਾਨ ਇਤਿਹਾਸ ਬਾਰੇ ਜਾਣੂੰ ਹੋ ਸਕੇ। ਉਨ੍ਹਾਂ ਸੰਗਤ ਨੂੰ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਇਤਿਹਾਸਿਕ ਪਲਾਂ ਦੇ ਗਵਾਹ ਬਣਨ ਦੀ ਅਪੀਲ ਕੀਤੀ। ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਮਾਗਮਾਂ ਦੇ ਹਿੱਸੇ ਵਜੋਂ 19 ਨਵੰਬਰ ਤੋਂ 22 ਨਵੰਬਰ ਤੱਕ 4 ਨਗਰ ਕੀਰਤਨ ਵੀ ਸਜਾਏ ਜਾਣਗੇ, ਜਿਨ੍ਹਾਂ ਦੀ ਆਰੰਭਤਾ ਸ੍ਰੀਨਗਰ ਤੋਂ ਹੋਵੇਗੀ। —-
350th Martyrdom Anniversary of Sri Guru Tegh Bahadur Ji: Light and Sound Shows to Begin from November 4: Tarunpreet Singh Sond
*- Elaborate arrangements made for devotees at Pathankot, Jalandhar, Rupnagar, Patiala and Fatehgarh Sahib- Shows to depict the life, philosophy and supreme sacrifice of Sri Guru Tegh Bahadur Ji- Light and Sound Shows to continue across all districts of Punjab till November 20
Chandigarh, November 2:Punjab Tourism and Cultural Affairs Minister Tarunpreet Singh Sond has announced that under the leadership of Chief Minister Bhagwant Singh Mann, the Punjab Government is commemorating the 350th Martyrdom Anniversary of Sri Guru Tegh Bahadur Ji with utmost devotion and grandeur across the state. As part of these commemorations, Light and Sound Shows showcasing the life and legacy of the ninth Guru will commence from November 4 in various districts of Punjab.The Minister informed that the inaugural shows will be held on November 4, 2025, from 6 PM onwards at Lamini Stadium in Pathankot, Guru Gobind Singh Stadium in Jalandhar, Charan Ganga Stadium in Rupnagar, Polo Ground in Patiala, and Sports Stadium Madhopur in Fatehgarh Sahib. All necessary arrangements have been completed for the smooth conduct of these shows, which will continue in all districts till November 20.Sond further stated that through these Light and Sound Shows, the entire life journey, spiritual philosophy, and supreme sacrifice of Sri Guru Tegh Bahadur Ji, who stood for the protection of faith and righteousness, will be vividly portrayed. He added that this initiative aims to acquaint the younger generation with the glorious history and teachings of the great Guru. The Minister urged devotees and families to attend these shows and witness these historic presentations.He also mentioned that the series of events dedicated to the 350th Martyrdom Anniversary of Sri Guru Tegh Bahadur Ji commenced on October 25 from the historic Gurdwara Sri Sis Ganj Sahib, New Delhi. As part of the ongoing celebrations, the Punjab Government will also organize four Nagar Kirtans from November 19 to 22, beginning from Srinagar, to honor the Guru’s supreme martyrdom.—–
