Punjab

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੇਅਰਮੈਨ ਦੇ ਪੱਤਰ ‘ਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕਾਰਵਾਈ

 

 

22 ਸਤੰਬਰ ਤੱਕ ਜ਼ਿਲਿਆਂ ਨੂੰ “ਮੈਨੂਅਲ ਸਕਵੈਂਜਰ ਮੁਕਤ“ ਐਲਾਨ ਕੇ ਰਿਪੋਰਟ ਭੇਜਣ ਦੇ ਨਿਰਦੇਸ਼

 

ਨਗਰ ਨਿਗਮਾਂ ਤੇ ਕੌਂਸਲਾਂ ਦੇ ਚੀਫ਼ ਇੰਜੀਨੀਅਰਾਂ ਨੂੰ ਸੀਵਰ ਅਤੇ ਮੈਨ-ਹੋਲਜ਼ ਦੀ ਸਫ਼ਾਈ ਮਸ਼ੀਨਾਂ ਰਾਹੀਂ ਹੀ ਕਰਵਾਉਣ ਦੀ ਹਦਾਇਤ; ਕਿਸੇ ਅਣਗਹਿਲੀ ਲਈ ਹੋਵੇਗੀ ਨਿਜੀ ਜ਼ਿੰਮੇਵਾਰੀ

 

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਨੂੰ ਵੀ “ਦ ਪ੍ਰੀਵੈਂਸ਼ਨ ਆਫ਼ ਇੰਪਲਾਇਮੈਂਟ ਐਜ਼ ਮੈਨੂਅਲ ਸਕਵੈਂਜਰ ਐਂਡ ਦੇਅਰ ਰਿਹੈਬਿਲੀਟੇਸ਼ਨ ਐਕਟ-2013“ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ

 

ਚੰਡੀਗੜ, 17 ਸਤੰਬਰ:

 

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਵੱਲੋਂ ਲਿਖੇ ਪੱਤਰ ‘ਤੇ ਕਾਰਵਾਈ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਨੇ ਸੂਬੇ ਦੇ ਸਮੂਹ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਜਿਥੇ “ਦ ਪ੍ਰੀਵੈਂਸ਼ਨ ਆਫ਼ ਇੰਪਲਾਇਮੈਂਟ ਐਜ਼ ਮੈਨੂਅਲ ਸਕਵੈਂਜਰ ਐਂਡ ਦੇਅਰ ਰਿਹੈਬਿਲੀਟੇਸ਼ਨ ਐਕਟ-2013“ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ, ਉਥੇ ਜ਼ਿਲਿਆਂ ਨੂੰ “ਮੈਨੂਅਲ ਸਕਵੈਂਜਰ ਮੁਕਤ“ ਐਲਾਨ ਕੇ 22 ਸਤੰਬਰ ਤੱਕ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਹਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਗੇਜਾ ਰਾਮ ਨੇ ਦੱਸਿਆ ਕਿ ਕਮਿਸ਼ਨ ਵੱਲੋਂ 3 ਸਤੰਬਰ, 2021 ਨੂੰ ਲਿਖੇ ਪੱਤਰ ਵਿੱਚ ਸੂਬੇ ਵਿੱਚ ਕੁੱੱਝ ਥਾਵਾਂ ‘ਤੇੇ “ਦ ਪ੍ਰੀਵੈਂਸ਼ਨ ਆਫ਼ ਇੰਪਲਾਇਮੈਂਟ ਐਜ਼ ਮੈਨੂਅਲ ਸਕਵੈਂਜਰ ਐਂਡ ਦੇਅਰ ਰਿਹੈਬਿਲੀਟੇਸ਼ਨ ਐਕਟ-2013“ (ਹੱਥੀਂ ਮੈਲਾ ਢੋਹਣ ਵਜੋਂ ਕੰਮ ਦੀ ਰੋਕਥਾਮ ਅਤੇ ਉਨਾਂ ਦਾ ਮੁੜਵਸੇਬਾ ਐਕਟ, 2013) ਦੀ ਉਲੰਘਣਾ ਦਾ ਖ਼ਦਸ਼ਾ ਜ਼ਾਹਰ ਕੀਤਾ ਗਿਆ ਸੀ ਅਤੇ ਇਸ ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਸਣੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਸੇਵਾ ਨਿਭਾਅ ਰਹੇ ਸੀਵਰਮੈਂਨਾਂ ਕੋਲੋਂ ਬਿਨਾਂ ਮੁਕੰਮਲ ਸੁਰੱਖਿਆ ਕਿੱਟ ਤੋਂ ਸੀਵਰ/ਗਟਰ ਦੀ ਸਫ਼ਾਈ ਨਾ ਕਰਾਉਣ ਲਈ ਕਿਹਾ ਗਿਆ ਸੀ।

 

ਚੇਅਰਮੈਨ ਨੇ ਦੱਸਿਆ ਕਿ ਉਨਾਂ ਦੇ ਪੱਤਰ ‘ਤੇ ਕਾਰਵਾਈ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਸਮੂਹ ਏ.ਡੀ.ਸੀ. (ਸ਼ਹਿਰੀ ਵਿਕਾਸ) ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ “ਦ ਪ੍ਰੀਵੈਂਸ਼ਨ ਆਫ਼ ਇੰਪਲਾਇਮੈਂਟ ਐਜ਼ ਮੈਨੂਅਲ ਸਕਵੈਂਜਰ ਐਂਡ ਦੇਅਰ ਰਿਹੈਬਿਲੀਟੇਸ਼ਨ ਐਕਟ-2013“ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਸ੍ਰੀ ਗੇਜਾ ਰਾਮ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰਾਂ ਅਤੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰ ਵਿਕਾਸ) ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰ ਤੋਂ ਤਸਦੀਕ ਕਰਵਾ ਕੇ 22 ਸਤੰਬਰ, 2021 ਤੱਕ ਇਹ ਰਿਪੋਰਟ ਭੇਜਣ ਕਿ ਉਨਾਂ ਦੇ ਜ਼ਿਲੇ ਵਿੱਚ ਕੋਈ ਵੀ ਵਿਅਕਤੀ ਹੱਥੀਂ ਮੈਲਾ ਢੋਹਣ (ਮੈਨੂਅਲ ਸੁਕਵੈਂਜਰ) ਦਾ ਕੰਮ ਨਹੀਂ ਕਰਦਾ ਅਤੇ ਉਨਾਂ ਦਾ ਜ਼ਿਲਾ ਹੱਥੀਂ ਮੈਲਾ ਢੋਹਣ ਤੋਂ ਮੁਕਤ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਸੀ.ਈ.ਓ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਨੂੰ ਵੀ ਉਨਾਂ ਅਧੀਨ ਆਉਂਦੇ ਸਾਰੇ ਅਦਾਰਿਆਂ ਵਿੱਚ ਵੀ ਇਸ ਐਕਟ ਦੀ ਪੂਰਣ ਰੂਪ ਵਿੱਚ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਚੀਫ਼ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੀਵਰ ਅਤੇ ਮੈਨ-ਹੋਲਜ਼ ਦੀ ਸਫ਼ਾਈ ਮਸ਼ੀਨਾਂ ਰਾਹੀਂ ਹੀ ਕਰਵਾਉਣ ਅਤੇ ਕਿਸੇ ਵੀ ਸੂਰਤ ਵਿੱਚ ਕਿਸੇ ਵਿਅਕਤੀ ਨੂੰ ਮੈਨ-ਹੋਲ ਅਤੇ ਸੀਵਰ ਵਿੱਚ ਸਫ਼ਾਈ ਲਈ ਨਾ ਉਤਾਰਿਆ ਜਾਵੇ। ਜੇ ਕੋਈ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਜਾਨੀ ਨੁਕਸਾਨ ਹੁੰਦਾ ਹੋਵੇ ਤਾਂ ਇਨਾਂ ਸਬੰਧਤ ਅਧਿਕਾਰੀਆਂ ਦੀ ਨਿਜੀ ਜ਼ਿੰਮੇਵਾਰੀ ਸਮਝੀ ਜਾਵੇਗੀ, ਇਸ ਲਈ ਉਹ ਆਪਣੇ-ਆਪਣੇ ਅਦਾਰਿਆਂ ਵਿੱਚ “ਹੱਥੀਂ ਮੈਲਾ ਢੋਹਣ ਵਜੋਂ ਕੰਮ ਦੀ ਰੋਕਥਾਮ ਅਤੇ ਉਨਾਂ ਦਾ ਮੁੜਵਸੇਬਾ ਐਕਟ, 2013“ ਦੀ ਪਾਲਣਾ ਹਰ ਹਾਲਤ ਵਿੱਚ ਯਕੀਨੀ ਬਣਾਉਣ।

 

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੁਰਾਣੇ ਪੱਤਰਾਂ ਦਾ ਹਵਾਲਾ ਦਿੰਦਿਆਂ ਖ਼ਾਸ ਤੌਰ ‘ਤੇ ਐਕਟ ਦੀ ਧਾਰਾ-7 ਸਬੰਧੀ ਭਲਾਈ ਵਿਭਾਗ ਪੰਜਾਬ ਵੱਲੋਂ 8 ਜੁਲਾਈ, 2016 ਨੂੰ ਜਾਰੀ ਨੋਟੀਫ਼ਿਕੇਸ਼ਨ, ਜਿਸ ਵਿੱਚ ਕਿਹਾ ਗਿਆ ਸੀ ਕਿ “ਕੋਈ ਵੀ ਵਿਅਕਤੀ, ਸਥਾਨਕ ਅਥਾਰਟੀ ਜਾਂ ਕੋਈ ਏਜੰਸੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਿਸੇ ਵੀ ਵਿਅਕਤੀ ਨੂੰ ਸੀਵਰ ਜਾਂ ਸੈਪਟਿਕ ਟੈਂਕ ਦੀ ਖ਼ਤਰਨਾਕ ਸਫ਼ਾਈ ਲਈ ਸ਼ਾਮਲ ਜਾਂ ਨਿਯੁਕਤ ਨਹੀਂ ਕਰੇਗੀ“ ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਇਸ ਸਬੰਧੀ ਕਾਰਵਾਈ ਮੁੜ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

 

Declare districts “Manual Scavenger Free” by September 22

 

Local Government department instructed MCs & ADCs after letter of Punjab Safai Karmachari Commission

 

  • Chief Engineers of Municipal Corporations & Councils directed to carry out sewer and manhole cleaning through machines only;  will be held personally responsible for any negligence

 

  • Punjab Water Supply and Sewerage Board also asked to ensure strict compliance of “The Prevention of Employment as Manual Scavengers and Their Rehabilitation Act, 2013”

Chandigarh, September 17:

Swiftly acting upon the letter of the Punjab State Safai Karamchari Commission, the Local Government Department today issued instructions to all the Municipal Commissioners and Additional Deputy Commissioners (Urban Development) for ensuring the strict compliance of “The Prevention of Employment as Manual Scavengers and their Rehabilitation Act, 2013″, besides furnishing a report of declaring their districts as “Manual Scavenger Free” by September 22.

Disclosing this here, Commission Chairman Mr. Gejja Ram Valmiki informed that in a letter dated September 3, 2021, the commission had expressed concern over the violations of “The Prevention of Employment as Manual Scavengers and Their Rehabilitation Act, 2013” at some places and asked to clean sewers/gutters from only those sewer men of Municipal Corporations, Municipal Councils and Nagar Panchayats, equipped with fully safety gears, besides ensuring strict compliance of the Act.

The Chairman informed that the LG department has also entrusted all the Municipal Commissioners and ADC (UD) with the duty of getting confirmation from the concerned Deputy Commissioner that their district is free from manual scavenging and no person is now engaged or employed as manual scavenger and furnish the report by September 22, 2021. Similarly, the CEO, Punjab Water Supply and Sewerage Board has also been asked to ensure strict compliance of the Act in all the institutions under their purview.

“The Chief Engineers of Municipal Corporations and Councils have been instructed to ensure that the cleaning of sewers and manholes should be executed only with the help of machines and under any circumstances; no services of the persons should be taken for cleaning the manholes and sewers”, the letter reads. In case of any loss due to negligence, it will be considered as personal responsibility of the concerned official, hence they should ensure that their respective departments strictly adhere to “The Prevention of Employment as Manual Scavengers and Their Rehabilitation Act, 2013” in all cases, it further stated.

Citing the previous letters in this regard, the LG department has also asked to re-ensure the action on the notification issued by the Welfare Department, Punjab on July 8, 2016 specifically regarding Section 7 of the Act, which states that “No person, local authority or any agency shall engage or employ, either directly or indirectly, any person for hazardous cleaning of a sewer or a septic tank.”

Related Articles

Leave a Reply

Your email address will not be published. Required fields are marked *

Back to top button
error: Sorry Content is protected !!