
ਮੰਤਰੀ ਅਮਨ ਅਰੋੜਾ ਹੜ੍ਹ ਕੰਟਰੋਲ ਰੂਮ ਦੇ ਇੰਚਾਰਜ ਨਿਯੁਕਤ
ਮਾਨ ਸਰਕਾਰ ਹੜ੍ਹ ਪ੍ਰਬੰਧਨ ਲਈ ਪੂਰੀ ਤਰ੍ਹਾਂ ਤਿਆਰ
ਹੜ੍ਹ ਪ੍ਰਭਾਵਿਤ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ
ਹੜ੍ਹ ਪ੍ਰਭਾਵਿਤ ਲੋਕ ਕਿਸੇ ਵੀ ਸਮੇਂ 0181-2240064 ‘ਤੇ ਸੰਪਰਕ ਕਰ ਸਕਦੇ ਹਨ
ਜਲੰਧਰ ਵਿੱਚ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ
ਮੰਤਰੀ ਅਮਨ ਅਰੋੜਾ ਹੜ੍ਹ ਕੰਟਰੋਲ ਰੂਮ ਦੇ ਇੰਚਾਰਜ ਨਿਯੁਕਤ
ਦੀਪਕ ਬਾਲੀ ਸਲਾਹਕਾਰ ਪੰਜਾਬ ਸੱਭਿਆਚਾਰ ਵਿਭਾਗ ਡਿਪਟੀ ਕਮਿਸ਼ਨਰ ਜਲੰਧਰ ਦੇ ਨਾਲ ਕੰਟਰੋਲ ਰੂਮ ਤੋਂ ਸਥਿਤੀ ਦੀ ਨਿਗਰਾਨੀ ਕਰਨਗੇ
ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆ ਅਤੇ ਬਰਿੰਦਰ ਕੁਮਾਰ ਗੋਇਲ ਪੂਰੇ ਪੰਜਾਬ ਵਿੱਚ ਹੜ੍ਹ ਸਥਿਤੀ ‘ਤੇ ਨਜ਼ਰ ਰੱਖਣਗੇ
ਕਪੂਰਥਲਾ ਲਈ ਮੰਤਰੀ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ, ਤਰਨਤਾਰਨ ਲਈ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਅਤੇ ਫਾਜ਼ਿਲਕਾ ਲਈ ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੌਂਧ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।