ਨਵਾਂ ਪੰਜਾਬ ਸਿਰਜਣ ਦਾ ਸੁਪਨਾ ਲੈ ਕੇ ਬਾਘਾ ਪੁਰਾਣਾ ‘ਚ ਪੁੱਜੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ : ਭਗਵੰਤ ਮਾਨ
…ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰੇਗੀ ਆਮ ਆਦਮੀ ਪਾਰਟੀ : ਹਰਪਾਲ ਸਿੰਘ ਚੀਮਾ
…ਬਾਘਾ ਪੁਰਾਣਾ ਦੀ ਆਮ ਆਦਮੀ ਪਾਰਟੀ ਦੇ ਇਕੱਠ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾਈ
ਚੰਡੀਗੜ੍ਹ, 22 ਮਾਰਚ
ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿੱਚ ਆਮ ਆਦਮੀ ਪਾਰਟੀ ਦੇ ਕਿਸਾਨ ਮਹਾਸੰਮੇਲਨ ਵਿੱਚ ਲਾਮਿਸ਼ਾਲ ਲੋਕਾਂ ਦੇ ਪੁੱਜਣ ਉਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਾਰਟੀ ਹੈੱਡ ਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਹਾਸੰਮੇਲਨ ਵਿੱਚ ਹੋਏ ਇਕੱਠ ਨੇ ਸਿੱਧ ਕਰ ਦਿੱਤਾ ਹੈ ਕਿ ਲੋਕ ਅਕਾਲੀ, ਕਾਂਗਰਸ ਅਤੇ ਭਾਜਪਾ ਤੋਂ ਅੱਕ ਚੁੱਕੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਨੂੰ ਬਦਲਾਅ ਵਜੋਂ ਦੇਖਦੇ ਹਨ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਤੋਂ ਇਹ ਉਮੀਦ ਰੱਖਦੇ ਹੋਏ ਪਹੁੰਚੇ ਸਨ ਤਾਂ ਕਿ ਪੰਜਾਬ ਨੂੰ ਮੁੜ ਤੋਂ ਪੈਰਾ ਸਿਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਲਈ ਕਾਂਗਰਸ ਅਤੇ ਅਕਾਲੀ ਲੋਕਾਂ ਨਾਲ ਅਨੇਕਾਂ ਵਾਅਦੇ ਕਰਦੇ ਹਨ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਸਭ ਭੁੱਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਰਹੇ ਹਨ। ਲੋਕ ਉਮੀਦ ਰੱਖਦੇ ਹਨ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਉਤੇ ਦਿੱਲੀ ਦੇ ਵਾਂਗ ਪੰਜਾਬ ਵਿੱਚ ਵੀ ਲੋਕਾਂ ਦੀ ਭਲਾਈ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜੋ ਪਾਰਟੀ ਤੋਂ ਉਮੀਦਾਂ ਰੱਖਦੇ ਹਨ ਉਨ੍ਹਾਂ ਉਮੀਦਾਂ ਉਤੇ ਖਰਾ ਉਤਰਨ ਲਈ ਆਮ ਆਦਮੀ ਪਾਰਟੀ ਦਿਨ ਰਾਤ ਮਿਹਨਤ ਕਰਕੇ 2022 ਵਿੱਚ ਸਰਕਾਰ ਬਣਾਏਗੀ। ਲੋਕਾਂ ਦੀਆਂ ਆਸ਼ਾ ਦੇ ਮੁਤਾਬਕ ਲੋਕਾਂ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੱਲ੍ਹ ਦੇ ਇਕੱਠ ਨੂੰ ਦੇਖਦੇ ਵਿਰੋਧੀ ਪਾਰਟੀਆਂ ਦੀ ਨੀਂਦ ਉਡ ਚੁੱਕੀ ਹੈ। ਵਿਰੋਧੀ ਪਾਰਟੀਆਂ ਜੋ ਵਾਰੀ ਵਾਰੀ ਲੁੱਟਦੀਆਂ ਰਹੀਆਂ ਹਨ, ਹੁਣ ਉਨ੍ਹਾਂ ਨੂੰ ਡਰ ਲੱਗ ਰਿਹਾ ਹੈ ਕਿ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਕੇ ਉਨ੍ਹਾਂ ਨੂੰ ਸੱਤਾ ਵਿਚੋਂ ਬਾਹਰ ਕਰ ਦੇਖਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀਆਂ ਵੱਲੋਂ ਸ਼ੁਰੂ ਕੀਤੇ ਗਏ ਹਰ ਤਰ੍ਹਾਂ ਦੇ ਮਾਫੀਆ ਨੂੰ ਅੱਜ ਕੈਪਟਨ ਸਰਕਾਰ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੇ ਧੋਖੇ ਕਰਕੇ ਹੁਣ ਮੂੰਹ ਨਹੀਂ ਲਾਉਣਗੇ। ਉਨ੍ਹਾਂ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਅਜਿਹੀ ਪਾਰਟੀ ਬਣ ਚੁੱਕਿਆ ਹੈ ਜਿਸ ਨੂੰ ਲੋਕ ਸਭ ਤੋਂ ਵੱਧ ਨਫਰਤ ਕਰਦੇ ਹਨ। ਲੋਕ ਅਕਾਲੀ ਦਲ ਦਾ ਨਾਮ ਨਹੀਂ ਲੈਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਿਲੀ ਭੁਗਤੀ ਕਰਕੇ ਹੀ ਅੱਜ ਪੰਜਾਬ ਸਮੇਤ ਦੇਸ਼ ਦੇ ਕਿਸਾਨ ਮੁਸੀਬਤ ਵਿੱਚੋਂ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਰਫ ਆਪਣੀ ਨਿੱਜੀ ਲਾਭ ਦੇਖਦੇ ਹੋਏ ਉਨ੍ਹਾਂ ਲੋਕਾਂ ਲਈ ਕੁਝ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਪੰਜਾਬ ਦੇ ਕਿਸਾਨਾਂ ਵੱਡੇ ਵੱਡੇ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਲਈ ਦਾਅ ਉਤੇ ਲਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਮੌਤ ਦੇ ਵਰੰਟ ਦੱਸ ਰਿਹਾ ਹੈ, ਇਨ੍ਹਾਂ ਦੋਵੇਂ ਅਕਾਲੀ ਅਤੇ ਕਾਂਗਰਸ ਪਾਰਟੀ ਨੇ ਇਨ੍ਹਾਂ ਮੌਤਾਂ ਦੇ ਵਰੰਟਾਂ ਉਤੇ ਦਸਤਖਤ ਕੀਤੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਾਈਪਾਵਰ ਕਮੇਟੀ ਵਿੱਚ ਕਾਲੇ ਕਾਨੂੰਨਾਂ ਲਈ ਸਹਿਮਤੀ ਦਿੱਤੀ ਅਤੇ ਅਕਾਲੀ ਦਲ ਨੇ ਸਰਕਾਰ ਵਿੱਚ ਰਹਿੰਦੇ ਹੋਏ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਪਾਸ ਕਰਨ ਲਈ ਦਸਤਖਤ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ। 2022 ਦੀਆਂ ਚੋਣਾਂ ਵਿੱਚ ਇਨ੍ਹਾਂ ਦੋਵੇਂ ਲੋਕ ਵਿਰੋਧੀ ਪਾਰਟੀਆਂ ਨੂੰ ਪੰਜਾਬ ਦੇ ਲੋਕ ਸਬਕ ਸਿਖਾਉਣਗੇ। ਹੁਣ ਪੰਜਾਬ ਦੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਤੋਂ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਾਂਗ ਪੰਜਾਬ ਵਿੱਚ ਦਿੱਲੀ ਮਾਡਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ਮੁਤਾਬਕ ਸਰਕਾਰ ਬਣਾਉਣ ਲਈ ਹੋਰ ਸਖਤ ਮਿਹਨਤ ਕਰੇਗੀ ਅਤੇ ਸਰਕਾਰ ਬਣਾਉਣ ਤੋਂ ਬਾਅਦ ਲੋਕਾਂ ਲਈ ਹੀ ਕੰਮ ਕਰੇਗੀ।