19 ਅਗਸਤ ਨੂੰ ਫਿਰ ਹੋਏਗੀ ਪੰਚਾਇਤ ਮੰਤਰੀ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ
*ਪੱਕਾ ਮੋਰਚਾ 7 ਵੇ ਦਿਨ ਵਿੱਚ ਦਾਖਲ
*ਕੱਲ 19 ਅਗਸਤ ਨੂੰ ਫਿਰ ਹੋਏਗੀ ਪੰਚਾਇਤ ਮੰਤਰੀ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ*
18 ਅਗਸਤ (ਮੋਹਾਲੀ ) ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਮੋਹਾਲੀ ਵਿਖੇ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ ਪੱਕਾ ਮੋਰਚਾ ਲਗਾਈ ਬੈਠੇ ਨਰੇਗਾ ਮੁਲਾਜ਼ਮਾਂ ਦਾ ਧਰਨਾ ਅੱਜ ਸੱਤਵੇਂ ਦਿਨ ਵੀ ਜਾਰੀ ਰਿਹਾ। ਪੰਜਾਬ ਭਰ ਦੇ ਮੁਲਾਜ਼ਮਾਂ ਦਾ ਧਰਨੇ ਤੇ ਪੁੱਜਣਾ ਅਜੇ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਹੋਈ ਮੀਟਿੰਗ ਬੇਸਿੱਟਾ ਰਹੀ ਸੀ। ਇਸਤੋਂ ਬਾਅਦ ਮੁਲਾਜ਼ਮਾਂ ਨੂੰ ਮੁੜ 19 ਅਗਸਤ ਦੀ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ।18 ਅਗਸਤ ਨੂੰ ਕੈਬਨਿਟ ਸਬ-ਕਮੇਟੀ ਚੇਅਰਮੈਨ ਬ੍ਰਹਮ ਮਹਿੰਦਰਾ ਨਾਲ ਪਟਿਆਲਾ ਧਰਨੇ ਦੌਰਾਨ ਮਿਲੀ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ ਸੀ ਜਿਸਦੀ ਵੀ ਅਗਲੀ ਤਾਰੀਖ਼ 19 ਅਗਸਤ ਦਿੱਤੀ ਗਈ ਹੈ। ਅੱਜ ਇੱਥੇ ਧਰਨੇ ਦੌਰਾਨ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਅੱਜ ਦੀ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਹੋਇਆ ਤਾਂ ਸਖ਼ਤ ਤੋਂ ਸਖ਼ਤ ਐਕਸ਼ਨ ਕੀਤੇ ਜਾਣਗੇ। ਧਰਨੇ ਨੂੰ ਸੰਬੋਧਨ ਕਰਦੇ ਸੂਬਾ ਜਨਰਲ ਸਕੱਤਰ ਅਮਿ੍ਤਪਾਲ ਸਿੰਘ, ਪ੍ਰੈਸ ਸਕੱਤਰ ਅਮਰੀਕ ਸਿੰਘ, ਵਿੱਤ ਸਕੱਤਰ ਮਨਸ਼ੇ ਖਾ, ਆਡੀਟਰ ਰਮਨ ਕੁਮਾਰ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ, ਬਲਜੀਤ ਸਿੰਘ ਤਰਨਤਾਰਨ, ਸੰਜੀਵ ਕਾਕੜਾ ਸੰਗਰੂਰ, ਸੰਦੀਪ ਸਿੰਘ ਗੁਰਦਾਸਪੁਰ, ਬੱਬੂ ਮੋਗਾ, ਚਰਨਜੀਤ ਕੌਰ ਬਾਘਾਪੁਰਾਣਾ, ਅਮਨਦੀਪ ਕੌਰ ਫਿਰੋਜ਼ਪੁਰ, ਹਰਪਿੰਦਰ ਸਿੰਘ ਫਿਰੋਜ਼ਪੁਰ,ਰਮਨ ਕੁਮਾਰ ਰੋਪੜ ਆਦਿ ਨੇ ਆਪਣੇ ਵਿਚਾਰ ਰੱਖੇ