ਕਿਸਾਨਾਂ ਦੀ ਮਦਦ ਕਰਨ ਕਰਕੇ ਕੇਜਰੀਵਾਲ ਸਰਕਾਰ ਦੀਆ ਸ਼ਕਤੀਆਂ ਘਟਾਕੇ ਬਦਲਾ ਲੈ ਰਹੀ ਹੈ ਮੋਦੀ ਸਰਕਾਰ : ਭਗਵੰਤ ਮਾਨ
ਭਾਜਪਾ ਦੀ ਐਮ ਪੀ ਮੀਨਾਕਸ਼ੀ ਲੇਖੀ ਦੇ ਸੰਸਦ ਵਿੱਚ ਦਿੱਤੇ ਭਾਸ਼ਣ ਤੋਂ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਨੀਅਤ ਸਾਹਮਣੇ ਆਈ
ਹਰ ਮੁਸੀਬਤ ਨੂੰ ਪਾਰ ਕਰਦੇ ਹੋਏ ‘ਸੇਵਾਦਾਰ’ ਵਜੋਂ ਕਿਸਾਨਾ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਰਹਾਂਗੇ
ਚੰਡੀਗੜ੍ਹ, 24 ਮਾਰਚ
ਆਮ ਆਦਮੀ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਉਤੇ ਹਮਲਾ ਕਰਦੇ ਹੋਏ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਦੇਣ ਕਰਕੇ ਹੀ ਮੋਦੀ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸ਼ਕਤੀਆਂ ਖੋਹ ਰਹੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਕੇਂਦਰ ਦੀ ਮੋਦੀ ਸਰਕਾਰ ਦਾ ਸਾਥ ਨਾ ਦੇਣ ਕਾਰਨ ਅੱਜ ਮੋਦੀ ਸਰਕਾਰ ਹੁਣ ਦਿੱਲੀ ਦੀ ਸਰਕਾਰ ਨੂੰ ਇਕ ਗੂੰਗੀ-ਬੋਲੀ ਸਰਕਾਰ ਬਣਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਭਾਜਪਾ ਦੀ ਦਿੱਲੀ ਤੋਂ ਐਮਪੀ ਮਨਾਕਸ਼ੀ ਲੇਖੀ ਵੱਲੋਂ ਸੰਸਦ ਵਿੱਚ ਦਿੱਤੇ ਭਾਸ਼ਣ ਤੋਂ ਸਾਹਮਣੇ ਸੱਚ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਇਸ ਕਰਕੇ ਕੇਜਰੀਵਾਲ ਸਰਕਾਰ ਤੋਂ ਪ੍ਰੇਸ਼ਾਨ ਹੈ ਕਿ ਉਹ ਹੱਕ-ਸੱਚ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਕਿਉਂ ਦੇ ਰਹੇ ਹਨ। ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਲਈ ਵਰਤੀਆਂ ਜਾਣ ਵਾਲੀਆਂ ਬੱਸਾਂ, ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣ ਲਈ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਤੋਂ ਜਵਾਬ ਦੇ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਕਿਸਾਨਾਂ ਨੂੰ ਗੁਲਾਮ ਬਣਾਉਣ ਵਾਲੇ ਕਾਨੂੰਨ ਲੈ ਕੇ ਆਈ ਹੈ ਉਦੋਂ ਤੋਂ ਹੀ ਆਮ ਆਦਮੀ ਪਾਰਟੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ। ਇਸੇ ਕਰਕੇ ਹੀ ਬੀਤੇ ਦਿਨੀਂ ਕੇਂਦਰ ਦੀ ਮੋਦੀ ਸਰਕਾਰ ਨੇ ਸੰਸਦ ਵਿੱਚ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀਆਂ ਸ਼ਕਤੀਆਂ ਨੂੰ ਘੱਟ ਕਰਨ ਸਬੰਧੀ ਬਿੱਲ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਤਾਨਾਸ਼ਾਹ ਰਵੱਈਏ ਨਾਲ ਮੋਦੀ ਸਰਕਾਰ ਇਕ ਲੋਕਤੰਤਰਿਕ ਢੰਗ ਨਾਲ ਲੋਕਾਂ ਵੱਲੋਂ ਹੀ ਚੁਣੀ ਗਈ ਸਰਕਾਰ ਦੀਆਂ ਤਕਤਾਂ ਨੂੰ ਖਤਮ ਕਰਨ ਲੱਗੀ ਹੋਈ ਹੈ। ਉਨ੍ਹਾਂ ਆਮ ਆਦਮੀ ਪਾਰਟੀ ਹਰ ਮੁਸੀਬਤ ਦਾ ਸਾਹਮਣੇ ਕਰਦੀ ਹੋਈ ਆਪਣੀ ਹੋਂਦ ਬਚਾਉਣ ਅੰਦੋਲਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜਕੇ ਖੜ੍ਹੇਗੀ।