Punjab

Mohali International Hockey Stadium be named after Padma Shri Balbir Singh Senior;  Rana Sodhi gives nod

Chandigarh, May 24:

The Mohali International Hockey Stadium will be dedicated to Padma Shri Balbir Singh Senior in a formal tribute ceremony at the Hockey Stadium on May 25 on the death anniversary of legendary sports person.

According to the official spokesperson of the sports department, Punjab Sports, Youth Services and NRI Affairs Minister Rana Gurmit Singh Sodhi gave his nod regarding the naming of Mohali international hockey Stadium after the name of Padma Shri Balbir Singh Senior and he willl dedicate the hockey stadium to Padma Shri Balbir Singh Senior. It may be recalled that Balbir Singh Senior played an important role in the Indian hockey team to be the three-time Olympic champion as no one has been able to break his Olympic final record, till date. He scored five goals in India’s 6-1 victory over the Netherlands in the final of the 1952 Olympic Games.

Balbir Singh Senior was the manager and Chief coach of the 1971 World Cup winning Indian hockey team. He served as the Director, Sports Department, Punjab and encouraged the youth for the sports arena.

ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਿਆ ਜਾਵੇਗਾ: ਰਾਣਾ ਸੋਢੀ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ, 24 ਮਈ:
ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਬਰਸੀ `ਤੇ 25 ਮਈ ਨੂੰ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਤਿੰਨ ਵਾਰ ਓਲੰਪਿਕ ਚੈਂਪੀਅਨ ਬਣਨ ਲਈ ਭਾਰਤੀ ਹਾਕੀ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਅੱਜ ਤੱਕ ਕੋਈ ਵੀ ਉਨ੍ਹਾਂ ਦਾ ਓਲੰਪਿਕ ਫਾਈਨਲ ਦਾ ਰਿਕਾਰਡ ਤੋੜ ਨਹੀਂ ਸਕਿਆ ਹੈ। ਉਨ੍ਹਾਂ ਨੇ 1952 ਦੀਆਂ ਓਲੰਪਿਕ ਖੇਡਾਂ ਦੇ ਫਾਈਨਲ ਵਿੱਚ ਪੰਜ ਗੋਲ ਦਾਗੇ ਜਿਸ ਵਿੱਚ ਭਾਰਤ ਨੇ ਨੀਦਰਲੈਂਡ ਉੱਤੇ 6-1 ਨਾਲ ਜਿੱਤ ਦਰਜ ਕੀਤੀ।
ਬਲਬੀਰ ਸਿੰਘ ਸੀਨੀਅਰ 1971 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਅਤੇ ਮੁੱਖ ਕੋਚ ਸਨ। ਉਨ੍ਹਾਂ ਨੇ ਖੇਡ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਨੌਜਵਾਨਾਂ ਨੂੰ ਖੇਡ ਜਗਤ ਵੱਲ ਉਤਸ਼ਾਹਿਤ ਕੀਤਾ।

Related Articles

Leave a Reply

Your email address will not be published. Required fields are marked *

Back to top button
error: Sorry Content is protected !!