Punjab

ਪ੍ਰਧਾਨਗੀ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਦਾ ਸ਼ਕਤੀ ਪ੍ਰਦਰਸ਼ਨ , ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਤੇ ਕੱਸਿਆ ਤੰਜ

ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸੋਨੀਆ ਗਾਂਧੀ ਵਲੋਂ ਨਵਜੋਤ ਸਿੱਧੂ ਤੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਲੈਣ ਤੋਂ ਬਾਅਦ ਸਿੱਧੂ ਵਲੋਂ ਅੱਜ ਕਾਂਗਰਸ ਦੇ ਕੁਝ ਨੇਤਾਵਾਂ ਨਾਲ ਮਿਲ ਕੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਹੈ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਹੱਕ ਸੱਚ ਦੀ ਲੜਾਈ ਨੇਕ ਨੀਅਤ ਤੇ ਇਮਾਨਦਾਰੀ ਨਾਲ ਲੜਾਂਗੇ ।

ਉਧਰ ਸੰਸਦ ਰਵਨੀਤ ਸਿੰਘ ਬਿੱਟੂ ਨੇ ਨਵਜੋਤ ਸਿੱਧੂ ਵਲੋਂ ਕੀਤੇ ਗਏ ਸ਼ਕਤੀ ਪ੍ਰਦਰਸ਼ਨ ਤੇ ਤਿੱਖਾ ਤੰਜ ਕੱਸਦੇ ਹੋਏ ਕਿਹਾ ਹੈ ਕਿ ਵੇਲੇ ਦੀ ਨਮਾਜ਼ ਕੁਵੇਲੇ ਦੀਆਂ ਟੱਕਰਾਂ। ਬਿੱਟੂ ਨੇ ਸਿੱਧੂ ਦੀ ਫੋਟੋ ਟਵੀਟ ਕਰਦੇ ਹੋਏ ਇਹ ਤੰਜ ਕੱਸਿਆ ਹੈ

Related Articles

Leave a Reply

Your email address will not be published. Required fields are marked *

Back to top button
error: Sorry Content is protected !!