Punjab

ਨਵਜੋਤ ਸਿੱਧੂ ਦੀ ਪ੍ਰਿਯੰਕਾ ਗਾਂਧੀ ਨਾਲ ਹੋਈ ਮੁਲਾਕਾਤ , ਟਵੀਟ ਕਰਕੇ ਦਿੱਤੀ ਜਾਣਕਾਰੀ

ਨਵਜੋਤ  ਸਿੰਘ ਸਿੱਧੂ ਅੱਜ ਸਵੇਰੇ ਪ੍ਰਿਅੰਕਾ ਗਾਂਧੀ ਨੂੰ ਮਿਲੇ ਹਨ… ਸਿੱਧੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਮੁਲਾਕਾਤ ਨਾਲ ਸਿੱਧੂ ਨੇ ਉਨ੍ਹਾਂ ਸਾਰਿਆਂ ਦੇ ਮੂੰਹ ਬੰਦ ਕਰ ਦਿੱਤੇ ਹਨ ਜੋ ਕੱਲ੍ਹ ਤੋਂ ਕਹਿ ਰਹੇ ਸਨ ਕਿ ਸਿੱਧੂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਤੈਅ ਨਹੀਂ ਹੋਈ ਸੀ। ਪਰ ਸਿੱਧੂ ਦੀ ਅੱਜ ਸਵੇਰੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਨੇ ਉਨ੍ਹਾਂ ਦੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਇਸ ਮੁਲਾਕਾਤ ਨੇ ਇੱਕ ਵਾਰ ਫਿਰ ਪੰਜਾਬ ਦੀ ਆਉਣ ਵਾਲੀ ਰਾਜਨੀਤੀ ਵਿੱਚ ਸਿੱਧੂ ਦੀ ਭੂਮਿਕਾ ਬਾਰੇ ਅਟਕਲਾਂ ਦਾ ਬਾਜ਼ਾਰ ਗਰਮ ਕਰ ਦਿੱਤਾ ਹੈ ਕਿ ਸਿੱਧੂ ਜਲਦੀ ਹੀ ਪੰਜਾਬ ਕਾਂਗਰਸ ਜਾਂ ਸਰਕਾਰ ਵਿੱਚ ਇੱਕ ਵੱਡੀ ਭੂਮਿਕਾ ਵਿੱਚ ਨਜ਼ਰ ਆਉਣਗੇ। ਹੁਣ ਇਹ ਭੂਮਿਕਾ ਕੀ ਹੋਵੇਗੀ, ਇਸਦਾ ਫੈਸਲਾ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ।

 

Related Articles

Leave a Reply

Your email address will not be published. Required fields are marked *

Back to top button
error: Sorry Content is protected !!