ਨਵੀਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦਸੰਬਰ ਮਹੀਨੇ ਹੋਵੇਗੀ ਕਾਰਜਸ਼ੀਲ– ਸੁਖਜਿੰਦਰ ਸਿੰਘ ਰੰਧਾਵਾ
ਨਵੀਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦਸੰਬਰ ਮਹੀਨੇ ਹੋਵੇਗੀ ਕਾਰਜਸ਼ੀਲ– ਸੁਖਜਿੰਦਰ ਸਿੰਘ ਰੰਧਾਵਾ
• ਜੇਲ੍ਹਾਂ ਵਿੱਚ ਤੇਲ ਕੰਪਨੀਆਂ ਦੇ ਆਊਟਲੈਟ ਸਥਾਪਨ ਲਈ ਮਨਜ਼ੂਰੀਆਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
• ਮੁਹਾਲੀ ਦੀ ਜ਼ਿਲਾ ਜੇਲ੍ਹ ਲਈ ਜ਼ਮੀਨ ਦੀ ਸ਼ਨਾਖਤ ਵਾਸਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਆਖਿਆ
ਚੰਡੀਗੜ੍ਹ, 29 ਨਵੰਬਰ
ਗੋਇੰਦਵਾਲ ਸਾਹਿਬ ਵਿਖੇ ਉਸਾਰੀ ਜਾ ਰਹੀ ਨਵੀਂ ਕੇਂਦਰੀ ਜੇਲ੍ਹ ਦਾ ਉਸਾਰੀ ਦਾ ਕੰਮ ਲੱਗਭੱਗ ਮੁਕੰਮਲ ਹੋ ਗਿਆ ਜਿਹੜੀ ਕਿ ਦਸੰਬਰ ਦੇ ਅੱਧ ਵਿੱਚ ਜੇਲ੍ਹ ਵਿਭਾਗ ਨੂੰ ਸੌਂਪ ਦਿੱਤੀ ਜਾਵੇਗੀ। ਦਸੰਬਰ ਮਹੀਨੇ ਵਿੱਚ ਇਹ ਜੇਲ੍ਹ ਕਾਰਜਸ਼ੀਲ ਹੋ ਜਾਵੇਗੀ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜੇਲ੍ਹ ਵਿਭਾਗ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਸਬੰਧੀ ਪੰਜਾਬ ਸਿਵਲ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਸੱਦੀ ਉਚ ਪੱਧਰੀ ਮੀਟਿੰਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਆਖੀ।
ਸ. ਰੰਧਾਵਾ ਜਿਨ੍ਹਾਂ ਕੋਲ ਜੇਲ੍ਹ ਵਿਭਾਗ ਵੀ ਹੈ, ਨੇ ਦੱਸਿਆ ਕਿ ਸੂਬੇ ਦੀਆਂ ਜੇਲ੍ਹਾਂ ਦੀ ਸਮਰੱਥਾ ਨੂੰ ਤਰਕਸੰਗਤ ਕਰਨ ਲਈ ਗੋਇੰਦਵਾਲ ਸਾਹਿਬ ਵਿਖੇ 185 ਕਰੋੜ ਰੁਪਏ ਦੀ ਲਾਗਤ ਨਾਲ 2780 ਕੈਦੀਆਂ ਦੀ ਸਮਰੱਥਾ ਵਾਲੀ ਕੇਂਦਰੀ ਜੇਲ੍ਹ ਉਸਾਰੀ ਗਈ ਹੈ। ਇਸ ਨਾਲ ਸੂਬੇ ਵਿੱਚ ਕੇਂਦਰੀ ਜੇਲ੍ਹਾਂ ਦੀ ਗਿਣਤੀ 10 ਅਤੇ ਕੁੱਲ ਜੇਲ੍ਹਾਂ ਦੀ ਗਿਣਤੀ 26 ਹੋ ਜਾਵੇਗੀ। ਅੱਜ ਦੀ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਜੇਲ੍ਹ ਦਾ ਨਿਰਮਾਣ ਕੰਮ ਕਰੀਬ ਮੁਕੰਮਲ ਹੋ ਗਿਆ ਹੈ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਦਸੰਬਰ ਦੇ ਅੱਧ ਤੱਕ ਜੇਲ੍ਹ ਵਿਭਾਗ ਨੂੰ ਸੌਂਪ ਦਿੱਤੀ ਜਾਵੇਗੀ।
ਉਪ ਮੁੱਖ ਮੰਤਰੀ ਨੇ ਦੱਸਿਆ ਕਿ ਮੁਹਾਲੀ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੈਦੀਆਂ ਨੂੰ ਹੁਣ ਰੋਪੜ ਤੇ ਪਟਿਆਲਾ ਜੇਲ੍ਹ ਭੇਜਣਾ ਪੈਂਦਾ ਹੈ ਜਿਸ ਸਬੰਧੀ ਮੁਹਾਲੀ ਜ਼ਿਲ੍ਹੇ ਵਿੱਚ ਨਵੀਂ ਜੇਲ੍ਹ ਬਣਾਉਣ ਦੀ ਤਜਵੀਜ਼ ਬਣਾਈ ਜਾ ਰਹੀ ਹੈ, ਇਸ ਕੰਮ ਲਈ ਲੋੜੀਂਦੀ ਜ਼ਮੀਨ ਦੀ ਸ਼ਨਾਖਤ ਕਰਨ ਦਾ ਕੰਮ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਸੌਂਪਿਆ ਗਿਆ। ਇਸ ਸਬੰਧੀ ਮੀਟਿੰਗ ਵਿੱਚ ਹੀ ਦੋਵੇਂ ਸਬੰਧਤ ਵਿਭਾਗਾਂ ਦੇ ਇਕ-ਇਕ ਅਫਸਰ ਦੀ ਡਿਊਟੀ ਲਗਾਈ ਗਈ ਹੈ।
ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਜੇਲ੍ਹ ਵਿਭਾਗ ਦੀਆਂ ਥਾਵਾਂ ਉਤੇ ਤੇਲ ਕੰਪਨੀਆਂ ਦੇ ਆਊਟਲੈਟ ਸਥਾਪਤ ਕਰਨ ਸਬੰਧੀ ਮਨਜ਼ੂਰੀਆਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਫਰੀਦਕੋਟ ਜੇਲ੍ਹ ਵਿੱਚ ਨਿਰੋਲ ਕੈਦੀਆਂ ਵਾਸਤੇ ਹਸਪਤਾਲ ਸਥਾਪਤ ਕਰਨ ਲਈ ਸਿਹਤ ਵਿਭਾਗ ਨੂੰ ਲੋੜੀਂਦਾ ਸਟਾਫ ਤਾਇਨਾਤ ਕਰਨ ਲਈ ਆਖਿਆ ਗਿਆ ਜਿਸ ਨਾਲ ਕੈਦੀਆਂ ਨੂੰ ਇਲਾਜ ਲਈ ਦੂਰ-ਦੁਰਾਡੇ ਨਹੀਂ ਲਿਜਾਣਾ ਪਵੇਗਾ।
ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੇ ਲੋਕ ਨਿਰਮਾਣ, ਪੀ.ਐਸ.ਪੀ.ਸੀ.ਐਲ., ਭੌਂ ਸੰਭਾਲ, ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਨਜ਼ੂਰੀਆਂ ਦਾ ਕੰਮ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਲੋਕ ਨਿਰਮਾਣ ਮਿੱਥੇ ਸਮੇਂ ਤੱਕ ਜੇਲ੍ਹ ਵਿਭਾਗ ਨੂੰ ਕੇਂਦਰੀ ਜੇਲ੍ਹ ਸੌਂਪਣਾ ਯਕੀਨੀ ਬਣਾਏ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜੇਲ੍ਹਾਂ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਵਿਵੇਕ ਪ੍ਰਤਾਪ ਸਿੰਘ, ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤਾਂ ਰਾਹੁਲ ਭੰਡਾਰੀ, ਪੁੱਡਾ ਦੇ ਸੀ.ਏ. ਵਿਨੇ ਬੁਬਲਾਨੀ, ਏ.ਡੀ.ਜੀ.ਪੀ. ਜੇਲ੍ਹਾਂ ਪ੍ਰਵੀਨ ਕੁਮਾਰ ਸਿਨਹਾ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਡਾਇਰੈਕਟਰ ਸਿਹਤ ਸੇਵਾਵਾਂ ਡਾ.ਅੰਦੇਸ਼, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਜੇਲ੍ਹਾਂ ਅਮਨੀਤ ਕੌਂਡਲ, ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
New Central Jail Goindwal Sahib to be operational in December: Sukhjinder Singh Randhawa
Issued instructions to expedite the approval process for setting up outlets of oil companies in jails
Directs Rural Development and Panchayat Department to identify land for Mohali District Jail
Chandigarh, November 29:
The construction work of the new Central Jail Goindwal Sahib was almost completed and is expected to be handed over to the Jail department in mid-December. The jail will be operational in December, said Deputy Chief Minister Sukhjinder Singh Randhawa, while convening a high-level meeting to review the matters pertaining to the Jail Department.
Mr. Randhawa, who also holds the charge of Jail Department, said that to rationalize the capacity of the jails in the state, this central jail with a capacity of 2780 inmates has been constructed at Goindwal Sahib with the cost of Rs 185 crore. With operationalizing this jail, the total number of Central Jails in the state will be 10, while, the total number of Jails will be 26.
The Deputy Chief Minister said that, presently, the prisoners of Mohali and Fatehgarh Sahib districts have to be shifted to Ropar and Patiala Jails for which a new jail is being proposed in Mohali district and Rural and Panchayat Department has been asked to identify the land for the jail. One officer from each department has been deputed for coordination, he added.
Mr Randhawa further said that instructions have also been given to expedite the approval process for setting up of outlets of oil companies at land of Jail Department. Similarly, the Health Department was asked to deploy the required staff for setting up a hospital for the inmates in Faridkot Jail so that they won’t have to travel for treatment.
Chief Secretary Anirudh Tewari directed the officers of Public Works, PSPCL, Land Conservation, Revenue Departments to complete the clearance work within the stipulated time and also asked the Public Works Department to hand-over Central Jail to the department on time.
The meeting was attended by Principal Secretary Jails DK Tiwari, Principal Secretary Home Anurag Verma, Principal Secretary Vivek Partap Singh, Secretary Rural Development and Panchayats Rahul Bhandari, CA PUDA Vinay Bublani, ADGP Jails PK Sinha, Special Principal Secretary to Dy CM Varun Roojam, Director Health Services Dr Andesh, IG Jails Roop Kumar Arora, DIG Jails Amneet Kondal and Senior officers of Concerned departments.