ਇਹ ਢੰਗ ਠੀਕ ਨਹੀਂ, ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਗੈਰ-ਹਾਜ਼ਰੀ ਵਿਚ ਉਨ੍ਹਾਂ ਦੀ ਨਿੱਜੀ ਰਿਹਾਇਸ਼ ਵਿਚ ਦਾਖਲ ਹੋਣ ‘ਤੇ ਪਰਗਟ ਸਿੰਘ ਦਾ ਪ੍ਰਤੀਕਰਮ
“ਇਹ ਢੰਗ ਠੀਕ ਨਹੀਂ ਹੈ ਕਿਉਂਕਿ ਅਧਿਆਪਕ ਯੂਨੀਅਨ ਨੇ ਮੇਰੀ ਰਿਹਾਇਸ਼ ਵਿੱਚ ਉਸ ਸਮੇਂ ਦਾਖਲ ਹੋਈ ਜਦੋਂ ਮੈਂ ਉਨ੍ਹਾਂ ਦੀਆਂ ਲੰਬਿਤ ਸਮੱਸਿਆਵਾਂ ਨੂੰ ਹੱਲ ਕਰਨ ਦੇ ਤਰੀਕਿਆਂ ਅਤੇ ਸਾਧਨਾਂ ਬਾਰੇ ਵਿਚਾਰ ਕਰਨ ਵਿੱਚ ਰੁੱਝਿਆ ਹੋਇਆ ਸੀ। ਮੈਂ ਇਨ੍ਹਾਂ ਅੰਦੋਲਨਕਾਰੀ ਅਧਿਆਪਕਾਂ ਨੂੰ ਪਹਿਲਾਂ ਵੀ ਕਈ ਵਾਰ ਮਿਲ ਚੁੱਕਾ ਹਾਂ ਅਤੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕਰੇ ਪਰ ਫਿਰ ਵੀ ਅਧਿਆਪਕਾਂ ਦਾ ਇਹ ਗੈਰ-ਜ਼ਿੰਮੇਵਾਰਾਨਾ ਵਤੀਰਾ ਜਿਸ ਕਾਰਨ ਨਾ ਸਿਰਫ ਮੇਰੇ ਬਜ਼ੁਰਗ ਅਤੇ ਬਿਮਾਰ ਮਾਪਿਆਂ ਨੂੰ ਸਗੋਂ ਇਲਾਕੇ ਦੇ ਕਈ ਲੋਕਾਂ ਨੂੰ ਵੀ ਵੱਡੀ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਖ਼ਾਸ ਕਰ ਜਦੋਂ ਡਾਕਟਰ ਮੇਰੇ ਗੁਆਂਢ ਵਿੱਚ ਰਹਿੰਦੇ ਹਨ ਅਤੇ ਮਰੀਜ਼ਾਂ ਨੂੰ ਵੀ ਪ੍ਰੇਸ਼ਾਨੀ ਹੁੰਦੀ ਹੈ। ਮੈਂ ਅਧਿਆਪਕਾਂ ਵੱਲੋਂ ਕੀਤੇ ਇਸ ਅਣਮਨੁੱਖੀ ਕੰਮ ਦੀ ਨਿੰਦਾ ਕਰਦਾ ਹਾਂ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਅਜਿਹਾ ਨਾ ਕਰਨ ਦੀ ਅਪੀਲ ਕਰਦਾ ਹਾਂ ਕਿਉਂਕਿ ਅਜਿਹਾ ਵਿਵਹਾਰ ਉਹਨਾਂ ਨੂੰ ਸ਼ੋਭਾ ਨਹੀਂ ਦਿੰਦਾ। ”