December 5, 2021

“ਬਿੱਲੀ ਥੈਲਿਓ ਬਾਹਰ ਆਈ” – ਕੈਪਟਨ ਅਮਰਿੰਦਰ ਦੇ ਭਾਜਪਾ ਦਾ ਰਾਗ ਅਲਾਪਣ ਉਤੇ ਪਰਗਟ ਸਿੰਘ ਬੋਲੇ

“ਬਿੱਲੀ ਥੈਲਿਓ ਬਾਹਰ ਆਈ” – ਕੈਪਟਨ ਅਮਰਿੰਦਰ ਦੇ ਭਾਜਪਾ ਦਾ ਰਾਗ ਅਲਾਪਣ ਉਤੇ ਪਰਗਟ ਸਿੰਘ ਬੋਲੇ

 

ਕੈਪਟਨ ਅਮਰਿੰਦਰ ਦੇ ਭਾਜਪਾ ਦਾ ਰਾਗ ਅਲਾਪਣ ਉਤੇ ਪਰਗਟ ਸਿੰਘ ਬੋਲੇ, “ਬਿੱਲੀ ਥੈਲਿਓ ਬਾਹਰ ਆਈ”

 

*ਭਾਜਪਾ-ਕੈਪਟਨ ਅਮਰਿੰਦਰ ਤੇ ਅਕਾਲੀ ਦਲ ਦੇ ਗਠਜੋੜ ਬਾਰੇ ਸਾਢੇ ਤਿੰਨ ਸਾਲ ਪਹਿਲਾ ਹੀ ਕਰ ਚੁੱਕਾਂ ਹਾਂ ਖੁਲਾਸਾ: ਪਰਗਟ ਸਿੰਘ*

 

*ਭਾਜਪਾ ਰਾਸ਼ਟਰਵਾਦ ਦੇ ਸਰਟੀਫ਼ਿਕੇਟ ਵੰਡਣ ਤੋਂ ਪਹਿਲਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ*

 

ਡੇਰਾ ਬਾਬਾ ਨਾਨਕ, 20 ਨਵੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦੇ ਤੁਰੰਤ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਭਾਜਪਾ ਦਾ ਰਾਗ ਅਲਾਪਣ ਉਤੇ ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਬੋਲਦਿਆਂ ਕਿਹਾ ਕਿ ਹੁਣ ਬਿੱਲੀ ਥੈਲਿਓ ਬਾਹਰ ਆ ਗਈ ਹੈ।

 

ਅੱਜ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਉਹ ਤਾਂ ਪਿਛਲੇ ਸਾਢੇ ਤਿੰਨ ਸਾਲ ਤੋਂ ਇਹੀ ਗੱਲ ਦੁਹਰਾ ਰਹੇ ਹਨ ਕਿ ਭਾਜਪਾ, ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਵਿਚਾਲੇ ਅਣਐਲਾਨਿਆ ਗਠਜੋੜ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਕਹਾਣੀ ਭਾਜਪਾ ਦੀ ਰਚੀ ਹੋਈ ਹੈ ਜਿਸ ਨੂੰ ਲਾਗੂ ਕਰਨ ਦੀ ਜ਼ੁੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਦੀ ਸੀ ਅਤੇ ਅਕਾਲੀ ਦਲ ਇਸ ਦੀ ਹਮਾਇਤ ਕਰਦਾ ਸੀ।

 

ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਦਾਅਵਿਆਂ ਦੀ ਅਸਲੀਅਤ ਅੱਜ ਉਸ ਵੇਲੇ ਜੱਗ ਜ਼ਾਹਰ ਹੋ ਗਈ ਜਦੋਂ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਹਮਾਇਤ ਵਿੱਚ ਇਸ਼ਤਿਹਾਰ ਜਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਵੱਲੋਂ ਭਾਜਪਾ ਨਾਲ ਰਲ ਕੇ ਪਕਾਈ ਜਾ ਰਹੀ ਖਿੱਚੜੀ ਦਾ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਪਤਾ ਲੱਗ ਗਿਆ ਜਿਸ ਕਾਰਨ ਹੁਣ ਉਹ ਇਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦਾ ਉਹ ਸਵਾਗਤ ਕਰਦੇ ਹਨ ਪਰ 700 ਕਿਸਾਨਾਂ ਦੀ ਸ਼ਹਾਦਤ ਨੂੰ ਨਹੀਂ ਭੁਲਾਇਆ ਜੋ ਸਕਦਾ ਜਿਨ੍ਹਾਂ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਆਪਣੀ ਬਲੀ ਦੇਣੀ ਪਈ।

 

ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਦਾਦ ਖਾਨ ਦੀ ਤਾਰੀਫ ਕਰਨ ਉਤੇ ਭਾਜਪਾ ਵੱਲੋਂ ਕੀਤੀ ਜਾ ਰਹੀ ਆਲੋਚਨਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਭਾਜਪਾ ਰਾਸ਼ਟਰਵਾਦ ਦੇ ਸਰਟੀਫ਼ਿਕੇਟ ਵੰਡਣ ਤੋਂ ਪਹਿਲਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਪਸੀ ਪਿਆਰ, ਸਦਭਾਵਨਾ ਦਾ ਸੰਦੇਸ਼ ਦਿੰਦੀ ਹੈ ਪਰ ਦੁੱਖ ਦੀ ਗੱਲ ਹੈ ਕਿ ਭਾਜਪਾ ਇਥੇ ਵੀ ਸਿਆਸੀ ਰੋਟੀਆਂ ਸੇਕਣ ਤੋਂ ਬਾਜ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਉਸ ਵੇਲੇ ਕਿੱਥੇ ਸਨ ਜਦੋਂ ਉਨ੍ਹਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਜਨਮ ਦਿਨ ਮਨਾਉਣ ਲਈ ਬਿਨਾ ਸੱਦੇ ਦੇ ਪਾਕਿਸਤਾਨ ਪੁੱਜ ਗਏ ਸਨ।

————

On Capt Amarinder singing the BJP tune Pargat Singh said , “Cat has come out of the bag “

 

I had revealed about BJP-Capt Amarinder and Akali Dal alliance three and a half years ago: Pargat Singh

 

* BJP should think twice before handing out certificates of nationalism *

 

Dera Baba Nanak, 20 November:

 

 

With former CM Amarinder Singh praising BJP and Prime Minister Narendra Modi immediately after the announcement of withdrawal of three agriculture laws,

Punjab Cabinet Minister Pargat Singh said that now the cat has come out of the bag .

 

Speaking to media here today, Education and Sports Minister Pargat Singh said that he had been repeating for the last three and half years that there was an undeclared alliance between BJP, Capt. Amarinder Singh and SAD. He said that this whole story was plotted by BJP implementing which was the responsibility of Capt. Amarinder Singh and Akali Dal was supporting it.

 

Pargat Singh said that the reality of his claims came to light today with Capt. Amarinder Singh issuing advertisements in support of BJP. He said that the people of the state were already aware of the concoction being prepared by Capt Amarinder in collaboration with the BJP and hence they would not listen to him. He said that he welcomed the announcement of withdrawal of three agriculture laws by the BJP government but we should also not forget the martyrdom of 700 farmers who had to sacrifice their lives in the struggle against the three black agriculture laws.

 

Asked about the BJP’s criticism of Navjot Singh Sidhu’s praise of Pakistan Prime Minister Imran Khan, Pargat Singh said the BJP should think twice before handing out certificates of nationalism. He said that the land of Kartarpur Sahib conveys the message of mutual love and harmony of Guru Nanak Dev ji but sadly BJP is not shying away from playing sordid political games here too . He said where were the BJP leaders when their Prime Minister Narendra Modi had arrived in Pakistan uninvited to celebrate the birthday of the Prime Minister of Pakistan.

——-