ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂ ਮਾਜਰਾ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿਦਿਅਕ ਟੂਰ
*ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂ ਮਾਜਰਾ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿਦਿਅਕ ਟੂਰ*
ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ ਖਰੜ ਵੱਲੋਂ ਇੱਕ ਰੋਜ਼ਾ ਵਿੱਦਿਅਕ ਟੂਰ ਸ੍ਰੀ ਪਾਉਂਟਾ ਸਾਹਿਬ ਵਿਖੇ ਲਿਜਾਇਆ ਗਿਆ ।ਇਸ ਟੂਰ ਵਿਚ ਕਾਲਜ ਦੇ ਬੀਏ ਬੀਕਾਮ ਬੀਸੀਏ ਐਮਏ ਅਤੇ ਪੀਜੀਡੀਸੀਏ ਦੇ 95 ਵਿਦਿਆਰਥੀ ਅਤੇ 8 ਸਟਾਫ ਮੈਂਬਰਾਂ ਨੇ ਸ਼ਿਰਕਤ ਕੀਤੀ ।ਇਹ ਵਿੱਦਿਅਕ ਟੂਰ ਸਵੇਰੇ ਛੇ ਵਜੇ ਕਾਲਜ ਦੇ ਡਾਇਰੈਕਟਰ ਡਾ. ਐਮ. ਪੀ ਸਿੰਘ ਦੀਆਂ ਸ਼ੁੱਭ ਇੱਛਾਵਾਂ ਲੈਂਦੇ ਹੋਏ ਰਵਾਨਾ ਹੋਇਆ ।ਕਾਲਜ ਦੇ ਪ੍ਰਿੰਸੀਪਲ ਡਾ ਜਗਜੀਤ ਕੌਰ ਨੇ ਇਸ ਵਿੱਦਿਅਕ ਟੂਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਜਿਥੇ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਬਾਰੇ ਜਾਣਕਾਰੀ ਮਿਲਦੀ ਹੈ ਉਥੇ ਇਸਦੇ ਨਾਲ ਹੀ ਵਿਦਿਆਰਥੀਆਂ ਵਿੱਚ ਮਿਲਵਰਤਣ ਨਾਲ ਅੱਗੇ ਵਧਣ ਦੀ ਭਾਵਨਾ ਵੀ ਪੈਦਾ ਹੁੰਦੀ ਹੈ ।ਇਸ ਮੌਕੇ ਟੂਰ ਇੰਚਾਰਜ ਡਾ ਵੀਰਪਾਲ ਕੌਰ ਨੇ ਕਿਹਾ ਕਿ ਸਾਡਾ ਇਸ ਵਿੱਦਿਅਕ ਦੌਰੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਇਤਿਹਾਸਕ ਅਤੇ ਧਾਰਮਕ ਅਸਥਾਨਾਂ ਦੀ ਯਾਤਰਾ ਕਰਵਾ ਕੇ ਉਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਵੀ ਹੈ । ਇਸ ਟੂਰ ਪ੍ਰੋਗਰਾਮ ਦੌਰਾਨ ਪਹਿਲੀ ਠਹਿਰ ਦੌਰਾਨ ਸ੍ਰੀ ਨਾਢਾ ਸਾਹਿਬ ਦੇ ਦਰਸ਼ਨ ਕੀਤੇ ਗਏ ਅਤੇ ਇਸ ਉਪਰੰਤ ਦੁਪਹਿਰ ਇੱਕ ਵਜੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਦਰਸ਼ਨ ਕੀਤੇ ਗਏ ।ਪ੍ਰੋਫ਼ੈਸਰ ਵੇਦ ਪ੍ਰਕਾਸ਼ ਅਤੇ ਡਾ ਮਮਤਾ ਅਰੋੜਾ ਵਲੋਂ ਵਿਦਿਆਰਥੀਆਂ ਨੂੰ ਇਸ ਵਿੱਦਿਅਕ ਟੂਰ ਦੌਰਾਨ ਵਿਜ਼ਿਟ ਕੀਤੇ ਗਏ ਇਨ੍ਹਾਂ ਪਵਿੱਤਰ ਅਸਥਾਨਾਂ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ।ਪਾਉਂਟਾ ਸਾਹਿਬ ਪਹੁੰਚਣ ਉਪਰੰਤ ਵਿਦਿਆਰਥੀਆਂ ਨੂੰ ਉਪਰੋਕਤ ਧਾਰਮਿਕ ਅਸਥਾਨਾਂ ਤੋਂ ਇਲਾਵਾ ਹੋਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ ।ਵਿਦਿਆਰਥੀਆਂ ਨੇ ਇਸ ਟੂਰ ਦੇ ਸੰਬੰਧ ਵਿਚ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਜਿੱਥੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਹੋਇਆ ਹੈ ਉਥੇ ਹੀ ਉਨ੍ਹਾਂ ਵੱਲੋਂ ਇਸ ਸਫ਼ਰ ਦਾ ਆਨੰਦ ਵੀ ਮਾਣਿਆ ਗਿਆ । ਇਸ ਪੂਰੇ ਟੂਰ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਅਤੇ ਅਨੁਸ਼ਾਸਨ ਬਣਾਈ ਰੱਖਣ ਵਿੱਚ ਪ੍ਰੋ. ਪ੍ਰੀਤਇੰਦਰ ਸਿੰਘ, ਪ੍ਰੋ ਕਰਮਨ ਸਿੰਘ ,ਪ੍ਰੋ ਨਵਨੀਤ ਕੌਰ ,ਸ੍ਰੀ ਯਾਦਵਿੰਦਰ ਸਿੰਘ ਅਤੇ ਮਿਸ ਸ਼ਿਵਾਨੀ ਨੇ ਮੁੱਖ ਭੂਮਿਕਾ ਨਿਭਾਈ ਗਈ ।