Punjab
*ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ, ਖਰੜ ਵਿਖੇ ਸੱਭਿਆਚਾਰਕ ਪ੍ਰੋਗਰਾਮ ਅਤੇ ਖੇਡ ਮੁਕਾਬਲਿਆਂ ਦਾ ਆਯੋਜਨ*
ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ, ਭਾਗੂ ਮਾਜਰਾ (ਖਰੜ) ਵਿਖੇ ਸਰੀਰਕ ਸਿੱਖਿਆ ਵਿਭਾਗ ਅਤੇ ਯੂਥ ਵੈੱਲਫੇਅਰ ਵਿਭਾਗ ਵੱਲੋਂ ਵੱਖ- ਵੱਖ ਪ੍ਰੋਗਰਾਮ ਕਰਵਾਏ ਗਏ । ਸਰੀਰਕ ਸਿੱਖਿਆ ਵਿਭਾਗ ਵੱਲੋਂ ਕ੍ਰਿਕਟ ਤੇ ਟੱਗ ਆਫ ਵਾਰ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ । ਕ੍ਰਿਕਟ ਮੈਚ ਵਿਚ ਬੀ .ਏ (ਭਾਗ ਤੀਜਾ) ਨੇ ਪਹਿਲਾ ਸਥਾਨ ਅਤੇ ਬੀ. ਏ (ਭਾਗ ਪਹਿਲਾ) ਨੇ ਦੂਸਰਾ ਸਥਾਨ ਹਾਸਲ ਕੀਤਾ। ਟੱਗ ਆਫ ਵਾਰ (ਲੜਕੀਆਂ) ਵਿਚ ਬੀ.ਏ (ਭਾਗ ਤੀਜਾ) ਨੇ ਪਹਿਲਾ ਸਥਾਨ ਅਤੇ ਬੀ.ਏ (ਭਾਗ ਪਹਿਲਾ) ਨੇ ਦੂਸਰਾ ਸਥਾਨ ਹਾਸਲ ਕੀਤਾ। ਟੱਗ ਆਫ ਵਾਰ (ਲੜਕਿਆਂ) ਵਿਚ ਬੀ ਏ (ਭਾਗ ਪਹਿਲਾ) ਨੇ ਪਹਿਲਾ ਸਥਾਨ ਅਤੇ ਬੀ ਏ (ਭਾਗ ਦੂਜਾ) ਨੇ ਦੂਸਰਾ ਸਥਾਨ ਹਾਸਲ ਕੀਤਾ। ਇਨ੍ਹਾਂ ਸਾਰੀਆਂ ਟੀਮਾਂ ਨੂੰ ਕਾਲਜ ਦੇ ਡਾਇਰੈਕਟਰ ਡਾ. ਮਨਿੰਦਰਪਾਲ ਸਿੰਘ ਅਤੇ ਪ੍ਰਿੰਸੀਪਲ ਡਾ. ਜਗਜੀਤ ਕੌਰ ਨੇ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦੇ ਹੋਏ ਹੋਰਾਂ ਨੂੰ ਵੀ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਵੇਦ ਪ੍ਰਕਾਸ਼, ਪ੍ਰੋ. ਹਰਪ੍ਰੀਤ ਸਿੰਘ ਵਿਰਕ ਤੇ ਸ਼੍ਰੀ ਯਾਦਵਿੰਦਰ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ।
ਇਸ ਮੌਕੇ ਯੂਥ ਵੈੱਲਫੇਅਰ ਵਿਭਾਗ ਵੱਲੋਂ ਵੀ ‘ਏਕ ਭਾਰਤ ਸ਼੍ਰੇਸਟ ਭਾਰਤ’ ਮੁਹਿੰਮ ਤਹਿਤ ‘ਹਸਦਾ ਪੰਜਾਬ ਮੇਰਾ ਖ਼ੁਆਬ’ ਥੀਮ ਨਾਲ ਸੰਬੰਧਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਗੀਤ, ਲੋਕਗੀਤ ਗਾਇਨ ਅਤੇ ਰਵਾਇਤੀ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਰਾਜਵੀਰ ਸਿੰਘ, ਲਖਮਿੰਦਰ ਸਿੰਘ, ਅਜੈਦੀਪ ਸਿੰਘ, ਹਰਸਿਮਰਨ ਸਿੰਘ, ਹਰਜੋਧ ਸਿੰਘ, ਗੁਰਸਿਮਰਨ ਸਿੰਘ, ਸਰਬਜੀਤ ਸਿੰਘ, ਸੁਖਜੀਤ ਸਿੰਘ, ਤਰਨਪ੍ਰੀਤ ਕੌਰ, ਸਤਵਿੰਦਰ ਕੌਰ, ਹਰਵਿੰਦਰ ਕੌਰ, ਮਨਦੀਪ ਕੌਰ, ਨਿਰਮਲ ਸੰਧੂ, ਮਨਪ੍ਰੀਤ ਕੌਰ ਤੇ ਰਜਨੀਤ ਕੌਰ ਨੇ ਭਾਗ ਲਿਆ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਡਾ. ਵੀਰਪਾਲ ਕੌਰ ਨੇ ਵਿਦਿਆਰਥੀ ਜੀਵਨ ਵਿਚ ਮਾਤ–ਭਾਸ਼ਾ ਅਤੇ ਸਭਿਆਚਾਰ ਦੀ ਸਾਰਥਕਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਜਗਜੀਤ ਕੌਰ ਨੇ ਇਸ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਅਤੇ ਕਿਹਾ ਕਿ ਪੜ੍ਹਾਈ ਦੇ ਨਾਲ–ਨਾਲ ਅਜਿਹੀਆਂ ਗਤੀਵਿਧੀਆਂ ਦੇ ਵਿੱਚ ਵੀ ਵਿਦਿਆਰਥੀਆਂ ਨੂੰ ਵੱਧ ਚਡ਼੍ਹ ਕੇ ਹਿੱਸਾ ਲੈਣਾ ਚਾਹੀਦਾ ਹੈ । ਇਸ ਮੌਕੇ ਪ੍ਰੋ. ਜਸਪਾਲ ਕੌਰ, ਡਾ. ਬਲਵਿੰਦਰ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।