Punjab

ਪਰਕਾਸ਼ ਸਿੰਘ ਬਾਦਲ ਐਸ ਆਈ ਟੀ ਤੇ ਕੈਪਟਨ ਅਮਰਿੰਦਰ ਕਾਂਗਰਸ ਹਾਈਕਮਾਂਡ ਅੱਗੇ ਹੋਣਗੇ ਪੇਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅੱਜ ਫਿਰ ਐਸ ਆਈ ਟੀ ਅੱਗੇ ਪੇਸ਼ ਹੋਣਗੇ ।    ਹਾਈਕੋਰਟ ਵਲੋਂ ਕੋਟਕਪੂਰਾ ਗੋਲੀ ਕਾਂਡ ਵਿਚ ਸਾਬਕਾ ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਅਗਵਾਈ ਵਿਚ ਗਠਿਤ ਐਸ ਆਈ ਟੀ ਰਿਪੋਰਟ ਰੱਦ ਦਿੱਤੀ ਸੀ ।   ਜਿਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਨਵੀ ਐਸ ਆਈ ਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਲੋਂ ਅੱਜ ਪਰਕਾਸ਼ ਸਿੰਘ ਬਾਦਲ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ ।
ਦੂਜੇ ਪਾਸੇ ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਾੰਟੋ ਕਲੇਸ਼ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਹਾਈ ਕਮਾਂਡ ਅੱਗੇ ਪੇਸ਼ ਹੋ ਰਹੇ ਹਨ ।   ਕੈਪਟਨ ਅਮਰਿੰਦਰ ਸਿੰਘ ਆਪਣਾ ਪੱਖ ਰੱਖਣਗੇ  ।   ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲ ਰਹੇ ਹਨ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!