Punjab

ਫਤਿਹਜੰਗ ਸਿੰਘ ਬਾਜਵਾ ਤੇ ਰਾਕੇਸ਼ ਪਾਂਡੇ ਉਨ੍ਹਾਂ ਦੇ ਲੜਕਿਆਂ ਨੂੰ ਤਰਸ ਦੇ ਅਧਾਰ’ ਤੇ ਨੌਕਰੀਆਂ ਦੀ ਪੇਸ਼ਕਸ਼ ਛੱਡਣ : ਪ੍ਰਤਾਪ ਸਿੰਘ ਬਾਜਵਾ

ਪੰਜਾਬ ਮੰਤਰੀ ਮੰਡਲ ਵਲੋਂ ਫਤਿਹਜੰਗ ਸਿੰਘ ਬਾਜਵਾ ਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਅਧਾਰ ਤੇ ਨੌਕਰੀ ਦੇਣ ਨੂੰ ਹਰੀ ਝੰਡੀ ਦਿੱਤੀ ਗਈ ਹੈ ਤੇ ਇਸ ਦਾ ਵਿਰੋਧੀ ਧਿਰ ਤੇ ਕਾਂਗਰਸ ਦੇ ਅੰਦਰੋਂ ਵੀ ਵਿਰੋਧ ਹੋ ਰਿਹਾ ਹੈ ।  ਦੂਜੇ ਪਾਸੇ 9 ਮੰਤਰੀ ਤੇ ਕਈ ਵਿਧਾਇਕ ਸਰਕਾਰ ਦੇ ਇਸ ਫੈਸਲੇ ਨੂੰ ਇਤਹਾਸਿਕ ਫੈਸਲਾ ਦਸ ਰਹੇ ਹਨ  । ਦੂਜੇ ਪਾਸੇ ਸੰਸਦ ਤੇ ਫਤਿਹਜੰਗ ਸਿੰਘ ਬਾਜਵਾ ਦੇ ਭਰਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਛੋਟੇ ਭਰਾ ਫਤਿਹਜੰਗ ਸਿੰਘ ਬਾਜਵਾ ਵਿਧਾਇਕ ਤੇ ਰਾਕੇਸ਼ ਪਾਂਡੇ ਵਿਧਾਇਕ ਨੂੰ ਸਵੈਇੱਛੁਕ ਤੌਰ ‘ਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਲੜਕਿਆਂ ਨੂੰ ਤਰਸ ਦੇ ਅਧਾਰ’ ਤੇ ਨੌਕਰੀਆਂ ਦੀ ਪੇਸ਼ਕਸ਼ ਛੱਡ ਦੇਣ ਲਈ ਬੇਨਤੀ ਕੀਤੇ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸਤਨਾਮ ਸਿੰਘ ਬਾਜਵਾ ਅਤੇ ਜੋਗਿੰਦਰ ਪਾਲ ਪਾਂਡੇ, ਸਾਬਕਾ ਮੰਤਰੀ, ਪੰਜਾਬ, ਲੋਕਾਂ ਦੇ ਹਰਮਨ ਪਿਆਰੇ ਨੇਤਾ ਸਨ, ਜਿਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੇ ਲੋਕਾਂ ਦੀ ਵਿਲੱਖਣ ਸੇਵਾ ਕੀਤੀ। ਉਨ੍ਹਾਂ ਨੇ ਪੰਜਾਬ ਵਿਚ ਅੱਤਵਾਦ ਦੇ ਕਾਲੇ ਦੌਰ ਸਮੇਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।
ਇੰਡੀਅਨ ਨੈਸ਼ਨਲ ਕਾਂਗਰਸ ਦੇ ਇਨ੍ਹਾਂ ਦੋ ਮਹਾਨ ਨੇਤਾਵਾਂ ਨੇ ਪੰਜਾਬੀਅਤ ਦੀ ਸੱਚੀ ਭਾਵਨਾ ਨਾਲ ਨਿਰਸਵਾਰਥ ਸੇਵਾ ਕੀਤੀ ਅਤੇ ਰਾਜ ਦੇ ਲੋਕਾਂ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਹਮੇਸ਼ਾ ਯਤਨਸ਼ੀਲ ਰਹੇ। ਉਨ੍ਹਾਂ ਨੇ ਕਾਂਗਰਸ ਅਤੇ ਇਸ ਦੀ ਵਿਚਾਰਧਾਰਾ ਦੇ ਝੰਡੇ ਨੂੰ ਬੁਲੰਦ ਰੱਖਿਆ। ਉਨ੍ਹਾਂ ਦੀ ਵਿਲੱਖਣ ਵਿਰਾਸਤ ਨੂੰ ਵੇਖਦਿਆਂ, ਮੈਂ ਆਪਣੇ ਛੋਟੇ ਭਰਾ ਫਤਿਹਜੰਗ ਸਿੰਘ ਬਾਜਵਾ, ਵਿਧਾਇਕ ਅਤੇ ਮੇਰੇ ਆਪਣੇ ਸਾਥੀ ਰਾਕੇਸ਼ ਪਾਂਡੇ ਜੀ ਵਿਧਾਇਕ ਨੂੰ ਸਵੈਇੱਛੁਕ ਤੌਰ ‘ਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਲੜਕਿਆਂ ਨੂੰ ਤਰਸ ਦੇ ਅਧਾਰ’ ਤੇ ਨੌਕਰੀਆਂ ਦੀ ਪੇਸ਼ਕਸ਼ ਛੱਡ ਦੇਣ ਲਈ ਬੇਨਤੀ ਕਰਦਾ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਵਿਛੜੇ ਨੇਤਾਵਾਂ ਦੀਆਂ ਯਾਦਾਂ ਦਾ ਸਨਮਾਨ ਕਰਨ ਦਾ ਇਹ ਉੱਤਮ ਢੰਗ ਹੋਵੇਗਾ।

Related Articles

Leave a Reply

Your email address will not be published. Required fields are marked *

Back to top button
error: Sorry Content is protected !!