Punjab

ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਬਲਬੀਰ ਸਿੰਘ ਸਿੱਧੂ

 

ਚੰਡੀਗੜ੍ਹ, 24 ਅਗਸਤ:

ਲੋਕਾਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਮੌਤ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਲਈ ਵਚਨ ਕਰਨ ਵਾਸਤੇ ਪ੍ਰੇਰਿਤ ਕਰਨ ਲਈ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ 25 ਅਗਸਤ ਤੋਂ 8 ਸਤੰਬਰ ਤੱਕ 36ਵਾਂ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ।

ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅੰਨ੍ਹਾਪਣ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਵਾਂ ਵਿੱਚੋਂ ਇੱਕ ਹੈ। ਵਿਸ਼ਵ ਸਿਹਤ ਸੰਗਠਨ ਅਨੁਸਾਰ, ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੌਰਨੀਆ ਸੰਬਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨ੍ਹੇਪਣ ਦੇ ਮੁੱਖ ਕਾਰਨ ਹਨ। ਕੌਰਨੀਆ ਦੀ ਬਿਮਾਰੀ ਨਾਲ ਹੋਣ ਵਾਲਾ ਅੰਨ੍ਹਾਪਣ ਪੁਤਲੀ ਬਦਲਣ ਦੇ ਆਪਰੇਸ਼ਨ (ਜਿਸਨੂੰ ਕੌਰਨੀਅਲ ਟ੍ਰਾਂਸਪਲਾਂਟੇਸ਼ਨ ਜਾਂ ਕੇਰਾਟੋਪਲਾਸਟੀ ਵੀ ਕਿਹਾ ਜਾਂਦਾ ਹੈ) ਨਾਲ ਦੂਰ ਕੀਤਾ ਜਾ ਸਕਦਾ ਹੈ। ਜਿੱਥੇ ਧੁੰਦਲੇ ਕੌਰਨੀਆ ਦੀ ਥਾਂ ਤੇ ਦਾਨੀ ਅੱਖ ਤੋਂ ਇਕ ਸਿਹਤਮੰਦ ਕੌਰਨੀਆ ਮਰੀਜ਼ ਦੀ ਅੱਖ ਵਿੱਚ ਟਰਾਂਸਪਲਾਂਟ ਕਰ ਦਿੱਤਾ ਜਾਂਦਾ ਹੈ। ਇਸ ਸਮੇਂ ਪੰਜਾਬ ਵਿੱਚ ਕੁੱਲ 31 ਰਜਿਸਟਰਡ ਆਈ ਬੈਂਕ ਅਤੇ ਕੋਰਨੀਆ ਟਰਾਂਸਪਲਾਂਟੇਸ਼ਨ ਸੈਂਟਰ ਹਨ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦੀ ਸਹੂੰ ਚੁੱਕਣ ਅਤੇ ਲੋੜਵੰਦਾਂ ਨੂੰ ਦ੍ਰਿਸ਼ਟੀ ਦਾ ਤੋਹਫ਼ਾ ਦੇਣ ਵਰਗੇ ਨੇਕ ਕੰਮ ਵਿੱਚ ਹਿੱਸਾ ਪਾਉਣ। ਉਨ੍ਹਾਂ ਆਈ.ਈ.ਸੀ. (ਸੂਚਨਾ ਸਿੱਖਿਆ ਅਤੇ ਸੰਚਾਰ) ਨੂੰ ਮਜ਼ਬੂਤ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਮਾਸ ਮੀਡੀਆ ਅਤੇ ਡਿਜੀਟਲ ਮੀਡੀਆ ਦੀ ਵਰਤੋਂ ਕਰਦੇ ਹੋਏ ਅਸੀਂ ਵੱਧ ਤੋਂ ਵੱਧ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰ ਸਕਾਂਗੇ।

ਡਾਇਰੈਕਟਰ ਸਿਹਤ ਸੇਵਾਵਾਂ ਡਾ.ਜੀ.ਬੀ. ਸਿੰਘ ਨੇ ਇਸ ਪੰਦਰਵਾੜੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਖਾਂ ਦੇ ਦਾਨ ਨਾਲ ਜੁੜੀਆਂ ਮਿੱਥਾਂ ਅਤੇ ਗਲਤ ਧਾਰਨਾਵਾਂ ਨੂੰ ਜਾਗਰੂਕਤਾ ਜ਼ਰੀਏ ਦੂਰ ਕੀਤਾ ਜਾਵੇਗਾ। ਅੱਖਾਂ ਦੇ ਦਾਨ ਸੰਬਧੀ ਰਜਿਸਟ੍ਰੇਸ਼ਨ ਫ਼ਾਰਮ ਪੰਜਾਬ ਦੇ ਸਮੂਹ ਜਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਨਜ਼ਰ ਕੇਂਦਰਾਂ ‘ਤੇ ਉਪਲਬਧ ਹੈ। ਉਹਨਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਆਨਲਾਈਨ ਵੈਬਸਾਈਟ https://nhm.punjab.gov.in/Eye_Donation/form1.php ‘ਤੇ ਜਾ ਕੇ ਵੀ ਅੱਖਾਂ ਦੇ ਦਾਨ ਸੰਬਧੀ ਰਜਿਸਟ੍ਰੇਸ਼ਨ ਫ਼ਾਰਮ ਭਰਿਆ ਜਾ ਸਕਦਾ ਹੈ ਅਤੇ ਸਫ਼ਲਤਾਪੂਰਵਕ ਰਜਿਸਟ੍ਰੇਸ਼ਨ ਉਪਰੰਤ ਭਰੇ ਹੇਏ ਫ਼ਾਰਮ ਨੂੰ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਪ੍ਰਿੰਟ ਵੀ ਲਿਆ ਜਾ ਸਕਦਾ ਹੈ।

ਪ੍ਰੋਗਰਾਮ ਅਫਸਰ ਐਨ.ਪੀ.ਸੀ.ਬੀ.ਵੀ.ਆਈ. (ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ਼ ਬਲਾਇੰਡਨੇਸ ਐਂਡ ਵਿਜ਼ੁਅਲ ਇਮਪੇਅਰਮੈਂਟ) ਡਾ. ਨੀਤੀ ਸਿੰਗਲਾ ਨੇ ਕਿਹਾ ਕਿ ਅੱਖਾਂ ਦੇ ਦਾਨ ਸੰਬਧੀ ਸੰਦੇਸ਼ ਨੂੰ ਫੈਲਾਉਣ ਅਤੇ ਜਾਗਰੂਕਤਾ ਪੈਦਾ ਕਰਨ ਲਈ ਪੰਦਰਵਾੜੇ ਦੌਰਾਨ ਆਈ.ਈ.ਸੀ. ਗਤੀਵਿਧੀਆਂ ਦਾ ਆਯੋਜਨ ਕਰਨ ਲਈ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਵਿਸਤ੍ਰਿਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਾਡਾ ਟੀਚਾ ਸਾਰੇ ਕੌਰਨੀਅਲ ਅੰਨ੍ਹੇ ਮਰੀਜ਼ਾਂ ਦੇ ਬੈਕਲਾਗ ਨੂੰ ਦੂਰ ਕਰਨਾ ਹੈ। ਹਾਲਾਂਕਿ ਕੋਵਿਡ -19 ਮਹਾਂਮਾਰੀ ਦੇ ਕਾਰਨ ਪਿਛਲੇ ਇੱਕ ਸਾਲ ਦੌਰਾਨ ਕੋਰਨੀਆ ਇਕੱਤਰ ਕਰਨ ਅਤੇ ਟ੍ਰਾਂਸਪਲਾਂਟੇਸ਼ਨ ਦੀ ਗਤੀਵਿਧੀ ਨੂੰ ਬਹੁਤ ਪ੍ਰਭਾਵਤ ਕੀਤਾ ਹੈ ਪਰ ਫ਼ਿਰ ਵੀ ਮਹਾਂਮਾਰੀ ਦੇ ਬਾਵਜੂਦ ਸਾਲ 2020-21 ਵਿੱਚ ਰਾਜ ਵਿੱਚ 417 ਕੇਰਟੋਪਲਾਸਟੀ ਸਰਜਰੀਆਂ ਸਫਲਤਾਪੂਰਵਕ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਸਾਡੇ ਦੇਸ਼ ਵਿੱਚ ਅੰਦਾਜ਼ਨ 46 ਲੱਖ ਲੋਕ ਕੌਰਨੀਅਲ ਅੰਨ੍ਹੇਪਣ ਨਾਲ ਪੀੜਤ ਹਨ ਅਤੇ ਲਗਭਗ 54000 ਅੱਖਾਂ ਸਾਲਾਨਾ ਇਕੱਤਰ ਕੀਤੀਆਂ ਜਾਂਦੀਆਂ ਹਨ ਜਦੋਂ ਕਿ ਦੇਸ਼ ਵਿਚ 1.5 ਲੱਖ ਅੱਖਾਂ ਦੀ ਪ੍ਰਤੀ ਸਾਲ ਲੋੜ ਹੈ।

 

 

 

People Should Come Forward For Eye Donation: Balbir Singh Sidhu

Chandigarh, August 24:

To create mass public awareness about the importance of eye donation and to motivate people to pledge their eyes for donation after death, the Punjab Government is going to observe ‘36th Eye Donation Fortnight’ from 25th August to 8th September.

Giving details in press statement, the Health Minister Mr. Balbir Singh Sidhu said that blindness is one of the major public health problems in our country. According to World Health Organization, corneal diseases (tissue covering the front of eye is called cornea) are among the major causes of vision loss and blindness, after cataract and glaucoma. He said that loss of sight due to corneal damage can be corrected through ‘Eye Donation”. A corneal blind person can see again through a surgical procedure known as Corneal Transplantation or Keratoplasty, where the damaged cornea is replaced by a healthy cornea from the donor eye. There are a total of 31 registered eye banks and Cornea Transplantation centres in Punjab.

Health Minister appealed to the people of Punjab to come forward and pledge their eyes for donation after death and participate in the noble deed of giving the gift of sight to a needy and stressed upon the urgent need to strengthen IEC (Information Education and Communication) component through Mass Media including digital media where we will be able to motivate the general public and retrieve more and more corneas.

Director Health Services Dr. G.B. Singh while informing about the activities to be undertaken during this fortnight stated that myths and misconceptions relating to eye donation will be busted through awareness. Eye donation pledge forms are available in all District Hospitals, Sub-Division Hospitals and Vision Centres. He said that moreover now people can pledge to donate their eyes by simply registering online by logging on to the website https://nhm.punjab.gov.in/Eye_Donation/form1.php. After completion of the registration they can download and print their registration form.

Program Officer N.P.C.B.V.I. (National Program for Control of Blindness and Visual Impairment) Dr. Neeti Singla said that detailed guidelines have been issued to all the civil surgeons in Punjab to organize IEC activities during the fortnight to spread the message and to create awareness. The target is to clear the backlog of all the corneal blind patients. The cornea collection and transplantation has been hit hard in the past one year due to Covid-19 pandemic. Inspite of the ongoing pandemic 417 Keraroplasty surgeries have been successfully conducted in the state in the year 2020-21.

It is pertinent to mention here that in our country we have an estimated 46 lakh people with corneal blindness and approximately 54000 eyes are collected annually whereas requirement is of 1.5 lakh per year.

Related Articles

Leave a Reply

Your email address will not be published. Required fields are marked *

Back to top button
error: Sorry Content is protected !!