ਪੈਟਰੋਲ – ਡੀਜ਼ਲ ਦੇ ਰੇਟ ‘ ਚ ਕਮੀ ਅਤੇ ਗੈਸ ਸਿਲੰਡਰ ਲਈ 200 ਰੁਪਏ ਸਬਸਿਡੀ ਮੋਦੀ ਸਰਕਾਰ ਦਾ ਫੈਸਲਾ ਜਨਹਿਤ ‘ ਚ ਵੱਡਾ ਕਦਮ- ਰਾਜੇਸ਼ ਬਾਘਾ
ਜਲੰਧਰ : ( ) ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ‘ ਚ ਕੇਂਦਰ ਸਰਕਾਰ ਵੱਲੋਂ ਪੈਟਰੋਲ – ਡੀਜ਼ਲ ਦੀਆਂ ਕੀਮਤਾਂ ‘ ਚ ਕਮੀ ਅਤੇ ਗੈਸ ਸਿਲੰਡਰ ਲਈ 200 ਰੁਪਏ ਸਬਸਿਡੀ ਦਾ ਐਲਾਨ ਜਨਹਿਤ ’ ਚ ਬਹੁਤ ਵੱਡਾ ਕਦਮ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਰਾਜੇਸ਼ ਬਾਘਾ ਜਰਨਲ ਸਕੱਤਰ ਭਾਜਪਾ ਪੰਜਾਬ ਨੇ ਅੱਗੇ ਕਿਹਾ ਕਿ ਜਿੱਥੇ ਇਸ ਸਮੇਂ ਪੂਰੀ ਦੁਨੀਆਂ ਮਹਿੰਗਾਈ ਦੀ ਚਪੇਟ ਵਿੱਚ ਆਈ ਹੋਈ ਹੈ , ਇਥੋਂ ਤੱਕ ਕਿ ਭਾਰਤ ਦੇ ਗੁਆਂਡੀ ਦੇਸ਼ਾਂ ਵਿੱਚ ਹਾਹਾਕਾਰ ਮਚੀ ਹੋਈ ਹੈ , ਉਥੇ ਭਾਰਤ ਦੇ ਸੂਝਵਾਨ ਅਤੇ ਜਨਤਾ ਦੇ ਹਿਤੈਸ਼ੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਜੀ ਲਗਾਤਾਰ ਭਾਰਤ ਦੀ ਜਨਤਾ ਨੂੰ ਸਹੂਲਤਾਂ ਦੇਣ ਲਈ ਲਗਾਤਾਰ ਕੰਮ ਕਰਦੀ ਆ ਰਹੇ ਹਨ। ਇਸੇ ਦੇ ਚੱਲਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਵੱਲੋਂ ਅੱਜ ਪੈਟਰੋਲ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ , ਜਿਸ ਨਾਲ ਭਾਰਤ ਦੀ ਜਨਤਾ ਨੂੰ ਹੁਣ ਪੈਟਰੋਲ 9 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਲਈ ਰਸੋਈ ਗੈਸ ਦੇ ਲਈ ਵੀ ਕੇਂਦਰ ਸਰਕਾਰ ਵੱਲੋਂ 200 ਰੁਪਏ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਹਿਸੂਸ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੀ ਪੂਰੀ ਦੁਨੀਆਂ ਵਿੱਚ ਕੀਮਤਾਂ ਵੱਧਦੀਆਂ ਜਾ ਰਹੀਆਂ ਹਨ, ਪਰ ਭਾਰਤ ਦੇ ਸੂਝਵਾਨ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਹਰ ਹੀਲਾ ਵਸੀਲਾ ਕਰ ਕੇ ਇਨ੍ਹਾਂ ਕੀਮਤਾਂ ਨੂੰ ਕੰਟਰੋਲ ਵਿੱਚ ਰੱਖਣ ਦਾ ਭਰਪੂਰ ਯਤਨ ਕਰ ਰਹੇ ਹਨ। ਸਾਨੂੰ ਉਨ੍ਹਾਂ ‘ ਤੇ ਪੂਰਾ ਵਿਸ਼ਵਾਸ ਰੱਖਦੇ ਹੋਏ ਉਨ੍ਹਾਂ ਦੇ ਹਰ ਕਦਮ ‘ ਤੇ ਯਕੀਨ ਕਰਨਾ ਚਾਹੀਦਾ ਹੈ । ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਤੋਂ ਹੀ ਲੋਕ ਪੱਖੀ ਪਾਰਟੀ ਰਹੀ ਹੈ ਅਤੇ ਲੋਕਾਂ ਦੇ ਹਿੱਤਾਂ ਦੇ ਲਈ ਕੰਮ ਕਰਦੀ ਆ ਰਹੀ ਹੈ। ਪਰ ਵਿਰੋਧੀ ਪਾਰਟੀਆਂ ਆਪਣੇ ਸਿਆਸੀ ਹਿੱਤਾਂ ਦੇ ਲਈ ਰਾਸ਼ਟਰੀ ਹਿੱਤਾਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਆਪਣੇ ਬਿਆਨ ਦਿੰਦੇ ਰਹਿੰਦੇ ਹਨ , ਜੋ ਕਿ ਬਹੁਤ ਹੀ ਸ਼ਰਮਨਾਕ ਗੱਲ ਹੈ।