Punjab

ਸੂਬਾ ਕਾਂਗਰਸ ਪ੍ਰਧਾਨ ਵੱਲੋਂ 19 ਜੁਲਾਈ ਨੂੰ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਬੁਲਾਈ

ਚੰਡੀਗੜ੍ਹ, 18 ਜੁਲਾਈ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ  ਸੁਨੀਲ ਜਾਖੜ ਨੇ 19 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਜ਼ਰੂਰੀ ਮੀਟਿੰਗ ਬੁਲਾਈ ਹੈ।
ਅੱਜ ਇੱਥੋਂ  ਜਾਰੀ ਬਿਆਨ ਵਿੱਚ  ਸੁਨੀਲ ਜਾਖੜ ਨੇ ਆਖਿਆ ਕਿ ਇਸ  ਬੈਠਕ ਵਿੱਚ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਇਕ ਮੱਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਨੂੰ  ਭੇਜਿਆ ਜਾਵੇਗਾ ਕਿ ਪਾਰਟੀ ਹਾਈ ਕਮਾਂਡ ਪੰਜਾਬ ਸਬੰਧੀ ਜੋ ਵੀ ਫੈਸਲਾ ਲਵੇਗੀ ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਉਹ ਪ੍ਰਵਾਨ ਹੋਵੇਗਾ। ਇਸ ਦੇ ਨਾਲ ਇਹ ਵੀ  ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ ਉਸ ਦਾ ਨਿਰਣਾ ਛੇਤੀ ਲਿਆ ਜਾਵੇ ਤਾਂ  ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ।
ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਹੁੰਚਣ।

Related Articles

Leave a Reply

Your email address will not be published. Required fields are marked *

Back to top button
error: Sorry Content is protected !!