Punjab

ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਆਨਲਾਈਨ ਅਦਾਇਗੀ ਵਿੱਚ ਤੇਜ਼ੀ ਲਿਆਂਦੀ ਗਈ-ਸੇਤੀਆ

 

– ਜਿਲ੍ਹੇ ਵਿੱਚ ਹੁਣ ਤੱਕ ਹੋਈ 282027 ਮੀਟਰਕ ਟਨ ਕਣਕ ਦੀ ਖਰੀਦ

ਕਿਸਾਨਾਂ ਨੂੰ 228.13 ਕਰੋੜ ਦੀ ਹੋਈ ਆਨਲਾਈਨ ਅਦਾਇਗੀ

ਫਰੀਦਕੋਟ 23 ਅਪ੍ਰੈਲ ( ) ਕਿਸਾਨਾਂ ਦੇ ਨਾਮ ਪੋਰਟਲ ਤੇ ਦਰਜ ਹੋਣ ਦੇ ਕੰਮ ਵਿਚ ਤੇਜ਼ੀ ਆਉਣ ਨਾਲ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਤੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਿਚ ਤੇਜ਼ੀ ਲਿਆਂਦੀ ਗਈ ਹੈ ਤੇਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਏਜੰਸੀਆਂ ਵੱਲੋਂ 228.13 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਤੇ ਇਹ ਕਾਰਜ ਲਗਾਤਾਰ ਜਾਰੀ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਖਰੀਦ ਏਜੰਸੀਆਂ,ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਦਿੱਤੀ।

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪਿਛਲੇ ਦੋ-ਤਿੰਨ ਦਿਨ ਤੋਂ ਬਾਰਸ਼ ਅਤੇ ਖ਼ਰਾਬ ਮੌਸਮ ਕਾਰਨ ਕਣਕ ਦੀ ਖਰੀਦ ਵਿੱਚ ਕੁਝ ਰੁਕਾਵਟ ਆਈ ਹੈ ਪਰ ਉਨ੍ਹਾਂ ਵੱਲੋਂ ਕੱਲ੍ਹ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਆੜ੍ਹਤੀਆਂ ਵੱਲੋਂ ਆਪਣਾ ਬਾਰਦਾਨਾ ਦੇਣ ਦੀ ਸਹਿਮਤੀ ਦੇ ਕੇ ਖਰੀਦ ਮੁੜ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਸਮ ਸਾਫ਼ ਹੋਣ ਨਾਲ ਕਣਕ ਦੀ ਤੁਲਾਈ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ ਤੇ ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਲਿਫਟਿੰਗ ਤੇ ਖਰੀਦੀ ਗਈ ਕਣਕ ਦੀ ਅਦਾਇਗੀ ਨੂੰ ਹੋਰ ਤੇਜ਼ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਪੂਰੀ ਤਰ੍ਹਾਂ ਖਰੀਦ ਲਈ ਵਚਨਬੱਧ ਹੈ ਤੇ ਇਸ ਦੇ ਨਾਲ ਹੀ ਸਰਕਾਰ ਦੀ ਜਿੰਮੇਵਾਰੀ ਹੈ ਕਿ ਉਹ ਲੋਕਾਂ ਨੂੰ ਮੰਡੀਆਂ ਵਿੱਚ ਵੀ ਕਰੋਨਾ ਵਰਗੀ ਮਹਾਂਮਾਰੀ ਤੋਂ ਬਚਾਵੇ ਅਤੇ ਸਾਵਧਾਨੀਆਂ ਵਰਤਨ ਲਈ ਪਾਬੰਦੀ ਕਰੇ।ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ 303712 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 282027 ਮੀਟਰਕ ਟਨ ਕਣਕ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 94887 ਮੀਟਰਕ ਟਨ, ਮਾਰਕਫੈੱਡ ਵੱਲੋਂ 56600 ਮੀਟਰਕ ਟਨ, ਪਨਸਪ ਵੱਲੋਂ 69475 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 39625 ਮੀਟਰਕ ਟਨ, ਐਫ.ਸੀ.ਆਈ. ਵੱਲੋਂ 21440 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਜਿਸ ਵਿਚੋਂ 177168 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਕੱਲ ਸ਼ਾਮ ਤੱਕ ਜਿਲ੍ਹੇ ਵਿੱਚ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 228.13 ਕਰੋੜ ਦੀ ਆਨਲਾਈਨ ਅਦਾਇਗੀ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 108.09 ਕਰੋੜ, ਮਾਰਕਫੈੱਡ ਵੱਲੋਂ 46.98 ਕਰੋੜ, ਪਨਸਪ ਵੱਲੋਂ 28.00 ਕਰੋੜ, ਪੰਜਾਬ ਵੇਅਰ ਹਾਊਸ ਵੱਲੋਂ 37.06 ਕਰੋੜ ਅਤੇ ਐਫ.ਸੀ.ਆਈ. ਵੱਲੋਂ 8 ਕਰੋੜ ਦੀ ਅਦਾਇਗੀ ਕੀਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!