Punjab

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 319.29 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ 

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 319.29 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ 

ਚੰਡੀਗੜ੍ਹ, 4 ਫਰਵਰੀ:

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 3 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 319.29  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16.5 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.38 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1221 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2960 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2247 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1264 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2832 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 18000 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,77,390 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 85 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

 

 

– PUNJAB ASSEMBLY ELECTIONS 2022: VALUABLES WORTH Rs 319.29 CRORES SEIZED IN PUNJAB AFTER ENFORCEMENT OF CODE: CEO PUNJAB

 

CHANDIGARH, February 4:

After the Model Code of Conduct came into force in the state for Punjab Vidhan Sabha elections, various enforcement teams have seized valuables worth Rs 319.29 crores in violation of code till February 3, 2022.

 

Giving details in this regard, Chief Electoral Officer (CEO) Punjab Dr S Karuna Raju today said that the surveillance teams have seized 30.23 lakh litres of liquor worth Rs 16.5 crore. Similarly, the enforcement wings have also recovered psychotropic substances amounting to Rs 279.17 crores besides confiscating unaccounted cash of Rs 21.38 crore, he added.

 

The Chief Electoral Officer revealed that as many as 1221 vulnerable hamlets have been identified. Besides this, 2960 persons have been identified as probable sources of trouble, he said adding that out of these persons preventive action had already been initiated against 2247 persons while the remaining would also be brought to book. He also informed that from a security point of view 1264 persons have been bound down under preventive sections of CrPC act.

 

He informed that all the 2832 cases of non-bailable warrants have been executed. As many as 18000 nakas are operational across the State, he added.

 

As per the directions of the election commission, Dr Raju said that of total 3,90,275 licensed weapons in the state 3,77,390 weapons have been deposited till date. Whereas, 85 without licenses weapons were seized in the state.


पंजाब विधान सभा चुनाव 2022ः आदर्श चुनाव आचार संहिता लागू होने के उपरांत राज्य में से 319.29 करोड़ रुपए की वस्तुएं ज़ब्तः मुख्य निर्वाचन अधिकारी पंजाब


चंडीगढ़, 4 फरवरीः


पंजाब विधान सभा चुनाव के मद्देनज़र राज्य में आदर्श चुनाव आचार संहिता लागू होने के उपरांत अलग-अलग इनफोरसमैंट टीमों की तरफ से राज्य में से 3 फरवरी, 2022 तक चुनाव आचार संहिता के उल्लंघन के सम्बन्ध में 319.29 करोड़ रुपए की कीमत की वस्तुएँ ज़ब्त की गई हैं।


इस सम्बन्धी जानकारी देते हुये पंजाब के मुख्य निर्वाचन अधिकारी (सी.ई.ओ.) डॉ. एस. करुणा राजू ने आज बताया कि निगरान टीमों ने 16.5 करोड़ रुपए की 30.23 लाख लीटर शराब ज़ब्त की है। इसी तरह इनफोरसमैंट विंगों की तरफ से 279.17 करोड़ रुपए के नशीले पदार्थ बरामद करने के इलावा 21.38 करोड़ रुपए की बेनामी नकदी भी ज़ब्त की गई है।


मुख्य निर्वाचन अधिकारी ने बताया कि 1221 अधिक संवेदनशील स्थानों की पहचान की गई है। इसके इलावा गड़बड़ी करने की संभावना वाले 2960 व्यक्तियों की शिनाखत भी की गई है, जिनमें से 2247 व्यक्तियों के विरुद्ध पहले ही कार्यवाही शुरु की जा चुकी है जबकि बाकियों पर भी जल्द मामला दर्ज कर लिया जायेगा। उन्होंने यह भी बताया कि सुरक्षा के नज़रिए से सी.आर.पी.सी. एक्ट की रोकथाम सम्बन्धी धाराओं के अंतर्गत 1264 व्यक्तियों को काबू किया गया है।


उन्होंने बताया कि सभी 2832 ग़ैर ज़मानती वारंटों के मामलों पर कार्यवाही की जा चुकी है। उन्होंने आगे कहा कि राज्य भर में 18000 नाके लगाऐ गए हैं।


डॉ. राजू ने बताया कि निर्वाचन आयोग की हिदायतों अनुसार राज्य में कुल 3,90,275 लायसैंसी हथियारों में से अब तक 3,77,390 हथियार जमा करवाए जा चुके हैं जबकि, राज्य में 85 बिना लायसेंस वाले हथियार ज़ब्त किये गए हैं।

Related Articles

Leave a Reply

Your email address will not be published. Required fields are marked *

Back to top button
error: Sorry Content is protected !!