Punjab

PUNJAB ASSEMBLY ELECTIONS 2022: VALUABLES WORTH Rs 399.64 CRORES SEIZED IN PUNJAB AFTER ENFORCEMENT OF CODE: CEO PUNJAB

PUNJAB ASSEMBLY ELECTIONS 2022: VALUABLES WORTH Rs 399.64 CRORES SEIZED IN PUNJAB AFTER ENFORCEMENT OF CODE: CEO PUNJAB

CHANDIGARH, February 9:

After the Model Code of Conduct came into force in the state for Punjab Vidhan Sabha elections, various enforcement teams have seized valuables worth Rs 399.64 crores in violation of code till February 8, 2022.

Giving details in this regard, Chief Electoral Officer (CEO) Punjab Dr S Karuna Raju today said that the surveillance teams have seized 41.66 lakh litres of liquor worth Rs 23.70 crore. Similarly, the enforcement wings have also recovered psychotropic substances amounting to Rs 314.75crores besides confiscating unaccounted cash of Rs 25.63 crore, he added.

The Chief Electoral Officer revealed that as many as 1356 vulnerable hamlets have been identified. Besides this, 3884 persons have been identified as probable sources of trouble, he said adding that out of these persons preventive action had already been initiated against 3195 persons while the remaining would also be brought to book. He also informed that from a security point of view 2041 persons have been bound down under preventive sections of CrPC act.

He informed that all the 2991 cases of non-bailable warrants have been executed. As many as 22250 nakas are operational across the State, he added.

As per the directions of the election commission, Dr Raju said that of total 3,90,170 licensed weapons in the state 3,78,856 weapons have been deposited till date. Whereas, 112 without licenses weapons were seized in the state.

– ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

 

ਚੰਡੀਗੜ੍ਹ, 9 ਫਰਵਰੀ:

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 8 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 399.64  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.70 ਕਰੋੜ ਰੁਪਏ ਦੀ 41.66 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 314.75 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 25.63 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1356 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3884 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 3195 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2041 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2991 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 22250 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,856 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 112 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!