33 ਮਹੀਨਿਆਂ ਦੌਰਾਨ ਨੌਜਵਾਨਾਂ ਨੂੰ 50 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ
ਨੌਜਵਾਨਾਂ : 8,56,874 ਉਮੀਦਵਾਰਾਂ ਨੂੰ ਕਰੀਅਰ ਗਾਈਡੈਂਸ ਦਿੱਤੀ ਗਈ
ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ.ਨਗਰ (ਮੁਹਾਲੀ) ਦੇ 74 ਕੈਡਿਟ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰਾਂ ਬਣੇ ਹਨ। ਹੁਣ ਤੱਕ 64 ਕੈਡਿਟ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ 12 ਕੈਡਿਟ ਕਾਲ ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।
ਇਸ ਤੋਂ ਇਲਾਵਾ ਇਸ ਸਾਲ 24 ਅਕਤੂਬਰ ਨੂੰ ਐਨ.ਡੀ.ਏ.-153 ਕੋਰਸ ਦੀ ਮੈਰਿਟ ਵਿੱਚ ਸੰਸਥਾ ਦੇ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਸਥਾਨ ਪ੍ਰਾਪਤ ਕੀਤਾ। ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-52 ਕੋਰਸ ਦੀ ਮੈਰਿਟ ਸੂਚੀ, ਜੋ 7 ਨਵੰਬਰ ਨੂੰ ਐਲਾਨੀ ਗਈ ਸੀ, ਵਿੱਚ ਇਸ ਸੰਸਥਾ ਦੇ 12ਵੇਂ ਕੋਰਸ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਦੂਜਾ ਸਥਾਨ ਹਾਸਲ ਕੀਤਾ।
ਪੰਜਾਬ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ
ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸਾਲ 2023 ਵਿੱਚ ਪੰਜਾਬ ਦੀਆਂ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ ਨਗਰ ਵਿਖੇ ਐਨ.ਡੀ.ਏ ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਕਰਕੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਇਸ ਸੰਸਥਾ ਨੇ ਪੰਜਾਬ ਦੀਆਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਸ਼ਾਮਲ ਲਈ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਹੈ।