Punjab

* ਪੰਜਾਬ ਭਾਜਪਾ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਿੱਧੂ ਮੂਸੇਵਾਲਾ ਕਤਲ ਕੇਸ ਦੀ NIA ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ*

ਪੰਜਾਬ ਇੱਕ ਸੰਵੇਦਨਸ਼ੀਲ ਸਰਹੱਦੀ ਸੂਬਾ ਹੋਣ ਕਾਰਨ ਮੌਜੂਦਾ ਸਥਿਤੀ ਬਹੁਤ ਵਿਸਫੋਟਕਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ: ਅਸ਼ਵਨੀ ਸ਼ਰਮਾ

 

ਭਗਵੰਤ ਮਾਨ ਦੀ ਸਰਕਾਰ ਚ ਕਤਲਾਂ ਤੇ ਅਪਰਾਧਾਂ ਦਾ ਵਧਿਆ ਗ੍ਰਾਫਪੰਜਾਬ ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ: ਸ਼ਰਮਾ

 

ਸਿੱਧੂ ਮੂਸੇਵਾਲਾ ਦੇ ਕਤਲ ਲਈ ਜ਼ਿੰਮੇਵਾਰ ਕੇਜਰੀਵਾਲ ਅਤੇ ਰਾਘਵ ਚੱਢਾ ਦੀ ਕਠਪੁਤਲੀ ਭਗਵੰਤ ਮਾਨ ਸਰਕਾਰ ਅਤੇ ਡੀਜੀਪੀ ਪੰਜਾਬ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ: ਅਸ਼ਵਨੀ ਸ਼ਰਮਾ

 ਚੰਡੀਗੜ੍ਹ30 ਮਈ (     ), ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਵਫਦ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਪੰਜਾਬ ਦੀ ਵਿਗੜ ਚੁੱਕੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਮਾਨਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਮੌਜੂਦਾ ਵਿਸਫੋਟਕ ਸਥਿਤੀਆਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਸ਼ਰਮਾ ਨੇ ਕਿਹਾ ਕੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਪੰਜਾਬ ਵਿੱਚ ਅੱਜ ਕੋਈ ਵੀ ਸੁਰੱਖਿਅਤ ਨਹੀਂ ਹੈ, ਹਰ ਪਾਸੇ ਦਹਿਸ਼ਤ ਅਤੇ ਡਰ ਦਾ ਮਹੌਲ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਬਹੁਤ ਹੀ ਸੰਵੇਦਨਸ਼ੀਲ ਸੂਬਾ ਹੈ ਅਤੇ ਪੰਜਾਬ ਦੇ ਲੋਕਾਂ ਨੇ ਲੰਬੇ ਅਤੇ ਭਿਆਨਕ ਕਾਲੇ ਦੌਰ ਦਾ ਸੰਤਾਪ ਭੋਗਿਆ ਹੈ। ਸਰਹੱਦ ਪਾਰ ਤੋਂ ਪੰਜਾਬ ਵਿੱਚ ਅਸ਼ਾਂਤੀ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

ਅਸ਼ਵਨੀ ਸ਼ਰਮਾ ਨੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕੇਜਰੀਵਾਲ ਅਤੇ ਰਾਘਵ ਚੱਢਾ ਦੀ ਕਠਪੁਤਲੀ ਬਣ ਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਨਿਸ਼ਾਨੇ ਵਾਲੇ ਲੋਕਾਂ ਦੀ ਸੁਰੱਖਿਆ ਹਟਾ ਕੇ ਅੱਤਵਾਦੀਆਂ, ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਆਪਣੇ ਕਤਲ ਅਤੇ ਹੋਰ ਅਪਰਾਧਾਂ ਨੂੰ ਅੰਜਾਮ ਦੇਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਭਗਵੰਤ ਮਾਨ ਦੇ ਇਸ ਫੈਸਲੇ ਨੇ ਜਿੱਥੇ ਪੰਜਾਬ ਨੂੰ ਸ਼ਰਮਸਾਰ ਕੀਤਾ ਹੈ, ਉੱਥੇ ਹੀ ਪੰਜਾਬ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ-ਪ੍ਰਸ਼ਾਸ਼ਨ ਦੀ ਨੱਕ ਹੇਠ 50 ਦੇ ਕਰੀਬ ਕਤਲ, ਸੈਂਕੜੇ ਲੁੱਟਾਂ-ਖੋਹਾਂ, ਡਕੈਤੀਆਂ ਆਦਿ ਵਾਪਰ ਚੁੱਕੇ ਹਨ। ਪਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਇਹ ਕਹਿ ਕੇ ਆਪਣਾ ਪੱਲਾ ਝਾੜ ਲੈਂਦੇ ਹਨ ਕਿ ਇਨ੍ਹਾਂ ਮਾਮਲਿਆਂ ਵਿੱਚ ਕਿਸੇ ਨੂੰ ਬਖਸ਼ਿਆ ਨਹੀਂ ਜਾਏਗਾ ਅਤੇ ਜਲਦੀ ਹੀ ਦੋਸ਼ੀ ਫੜ ਲਏ ਜਾਣਗੇ। ਉਧਰ ਅੱਜ ਵੀ ਜਲੰਧਰ ਦੇ ਗੜ੍ਹਾ ਇਲਾਕੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਏ.ਐਸ.ਆਈ ਸਵਰਨ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ‘ਤੇ ਸਰਕਾਰ ਦਾ ਨਹੀਂ, ਗੈਂਗਸਟਰਾਂ ਅਤੇ ਅਪਰਾਧੀਆਂ ਦਾ ਰਾਜ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ‘ਚ ਗੈਂਗਸਟਰ ਕਲਚਰ ਸਿਖਰਾਂ ‘ਤੇ ਪੁੱਜ ਗਿਆ ਹੈ। ਪਿਛਲੇ ਲਗਪਗ ਦੋ ਮਹੀਨਿਆਂ ਵਿੱਚ ਅੰਤਰਰਾਸ਼ਟਰੀ ਖਿਡਾਰੀ ਸੰਦੀਪ ਨੰਗਲ ਸਮੇਤ 5 ਕਬੱਡੀ ਖਿਡਾਰੀ ਮਾਰੇ ਜਾ ਚੁੱਕੇ ਹਨ। ਕਬੱਡੀ ਮੈਚਾਂ ਵਿੱਚ ਸ਼ਰੇਆਮ ਗੋਲੀਆਂ ਚਲਾਈਆਂ ਜਾਂਦੀਆਂ ਹਨ ਤੇ ਪੁਲਿਸ ਤਮਾਸ਼ਾ ਦੇਖਦੀ ਰਹਿੰਦੀ ਹੈ। ਪਟਿਆਲਾ ਵਿੱਚ ਪੁਲਿਸ-ਪ੍ਰਸ਼ਾਸਨ ਦੀਆਂ ਅੱਖਾਂ ਸਾਹਮਣੇ ਭੜਕੀ ਹਿੰਸਾ ਅਤੇ ਸਾਰਿਆਂ ਦੀ ਸ਼ਰਧਾ ਦੇ ਕੇਂਦਰ ਸ੍ਰੀ ਕਾਲੀ ਮਾਤਾ ਮੰਦਿਰ ਦੀ ਬੇਅਦਬੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਦੀ ਨਾ-ਕਾਮਯਾਬੀ ਦਾ ਪ੍ਰਤੱਖ ਸਬੂਤ ਹੈ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਲਈ ਇਸ ਤੋਂ ਸ਼ਰਮਨਾਕ ਗੱਲ ਕੀ ਹੋਵੇਗੀ ਕਿ ਪੰਜਾਬ ਪੁਲਿਸ ਦੇ ਆਪਣੇ ਖੁਫੀਆ ਵਿਭਾਗ ਦੇ ਹੈੱਡਕੁਆਰਟਰ ‘ਤੇ ਅਪਰਾਧੀ ਦਿਨ-ਦਿਹਾੜੇ ਗ੍ਰਨੇਡਾਂ ਨਾਲ ਹਮਲਾ ਕਰਕੇ ਫਰਾਰ ਹੋ ਜਾਂਦੇ ਹਨ ਅਤੇ ਪੁਲਿਸ ਜਾਂ ਸਰਕਾਰ ਦੇ ਖੁਫੀਆ ਵਿਭਾਗ ਨੂੰ ਇਸ ਦੀ ਭਿਣਕ ਤੱਕ ਨਹੀਂ ਲਗਦੀ। ਦਰਜਨਾਂ ਆਧੁਨਿਕ ਹਥਿਆਰਬੰਦ ਵਿਅਕਤੀਆਂ ਵੱਲੋਂ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਕਤਲ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਰਕਾਰ ਜਾਂ ਪੁਲਿਸ-ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਦਬਾਅ ਹੇਠ ਭਗਵੰਤ ਮਾਨ ਨੇ ਪਿਛਲੇ ਸਮੇਂ ‘ਚ ਪੰਜਾਬ ਦੇ ਕਈ ਲੋਕਾਂ ਤੋਂ ਸੁਰੱਖਿਆ ਵਾਪਸ ਲੈ ਲਈ ਹੈ ਜੋ ਪਿਛਲੇ ਸਮੇਂ ‘ਚ ਅੱਤਵਾਦੀਆਂ ਅਤੇ ਗੈਂਗਸਟਰਾਂ ਦਾ ਨਿਸ਼ਾਨਾ ਸਨ, ਜਦਕਿ ਹੁਣ ਫਿਰ ਪੰਜਾਬ ਦੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਕੇ ਕੇਜਰੀਵਾਲ ਵਾਂਗ ਝੂਠੀ ਵਾਹਵਾਹੀ ਲੁਟਣ ਲਈ ਮਾਨ ਸਰਕਾਰ ਨੇ ਇਨ੍ਹਾਂ ਸਭ ਦੀਆਂ ਗੁਪਤ ਸੂਚਨਾਵਾਂ ਮੀਡੀਆ ਰਾਹੀਂ ਜਨਤਕ ਕਰਕੇ ਢੀਂਢੋਰਾ ਪਿੱਟਿਆ। ਜਿਸ ਦਾ ਨਤੀਜਾ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਰੂਪ ਵਿੱਚ ਸਾਹਮਣੇ ਆਇਆ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਅਸਲ ਵਿੱਚ ਕੇਜਰੀਵਾਲ, ਰਾਘਵ ਚੱਢਾ, ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਹਨ।

ਅਸ਼ਵਨੀ ਸ਼ਰਮਾ ਨੇ ਮਾਨਯੋਗ ਰਾਜਪਾਲ ਪਾਸੋਂ ਮੰਗ ਕੀਤੀ ਕਿ ਉਪਰੋਕਤ ਸਾਰੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੀ ਨਿੱਕਮੀ ਭਗਵੰਤ ਮਾਨ ਸਰਕਾਰ ਅਤੇ ਨਿੱਕਮੇਂ ਡੀ.ਜੀ.ਪੀ ਪੰਜਾਬ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਉਪਰੋਕਤ ਕਤਲਾਂ ਦੀ ਜਾਂਚ NIA ਤੋਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਜਾਣ। ਭਾਜਪਾ ਦੇ ਵਫ਼ਦ ਵਿੱਚ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਬੁਲਾਰੇ ਐੱਸ.ਐੱਸ. ਚੰਨੀ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!