ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੋਹਾਲੀ ਦੇ ਇਕ ਨਿਜੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਭਗਵੰਤ ਮਾਨ 5 ਸਤੰਬਰ ਤੋਂ ਹਸਪਤਾਲ ਵਿੱਚ ਦਾਖਲ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੋਹਾਲੀ ਦੇ ਇਕ ਨਿਜੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਭਗਵੰਤ ਮਾਨ 5 ਸਤੰਬਰ ਤੋਂ ਹਸਪਤਾਲ ਵਿੱਚ ਦਾਖਲ ਸਨ। ਡਾਕਟਰਾਂ ਵੱਲੋਂ ਉਨ੍ਹਾਂ ਨੂੰ ਕੁਝ ਦਿਨ ਹਸਪਤਾਲ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਸੀ। ਹੁਣ ਮੁੱਖ ਮੰਤਰੀ ਪੂਰੀ ਤਰ੍ਹਾਂ ਸਿਹਤਮੰਦ ਹਨ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ।
