Punjab

ਸੀਨੀਅਰ ਪੱਤਰਕਾਰ ਗੁਰਉਪਦੇਸ਼ ਸਿੰਘ ਭੁੱਲਰ ਦੇ ਪਿਤਾ ਮੱਘਰ ਸਿੰਘ ਭੁੱਲਰ ਦਾ ਦੇਹਾਂਤ, ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਗੁਰਉਪਦੇਸ਼ ਸਿੰਘ ਭੁੱਲਰ ਦੇ ਪਿਤਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 9 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਾਨਾ ਸਪੋਕਸਮੈਨ ਦੇ ਚੰਡੀਗੜ੍ਹ ਤੋਂ ਸੀਨੀਅਰ ਪੱਤਰਕਾਰ ਗੁਰਉਪਦੇਸ਼ ਸਿੰਘ ਭੁੱਲਰ ਦੇ ਪਿਤਾ ਮੱਘਰ ਸਿੰਘ ਭੁੱਲਰ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸ਼ਾਮ ਆਪਣੇ ਜੱਦੀ ਪਿੰਡ ਪਿੱਥੋ (ਜਿਲਾ ਬਠਿੰਡਾ) ਵਿਖੇ ਲੰਮੀ ਬਿਮਾਰੀ ਮਗਰੋਂ ਚੱਲ ਵਸੇ।
ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ ਤੇ ਸਾਕ-ਸਬੰਧੀਆਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਮੱਘਰ ਸਿੰਘ ਭੁੱਲਰ ਦੇ ਅਕਾਲ ਚਲਾਣੇ ਉਤੇ ਅਫਸੋਸ ਪ੍ਰਗਟਾਇਆ।

Related Articles

Leave a Reply

Your email address will not be published. Required fields are marked *

Back to top button
error: Sorry Content is protected !!