
Time to Stand with PM Modi for His Stand in Favor of Farmers Against U.S. Pressure - Sunil Jakhar
ਹੜ੍ਹਾਂ ਦੀ ਸਥਿਤੀ ਸੁਧਰਨ ਤੇ ਮੁੜ ਲਗਾਏ ਜਾਣਗੇ ਕੈਂਪ – ਜਾਖੜ
ਚੰਡੀਗੜ੍ਹ, 28 ਅਗਸਤ –ਪੰਜਾਬ ਵਿੱਚ ਭਾਰੀ ਮੀਂਹ ਕਾਰਨ ਬਣੀ ਹੜ੍ਹਾਂ ਦੀ ਭਿਆਨਕ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਵੱਲੋਂ “ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਜਨ-ਕਲਿਆਣ ਕੈਂਪ/ਸ਼ਿਵਰਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ।ਜਾਖੜ ਨੇ ਕਿਹਾ ਕਿ ਜਿਵੇਂ ਹੀ ਹੜ੍ਹਾਂ ਦੀ ਸਥਿਤੀ ਸੁਧਰ ਜਾਵੇਗੀ ਭਾਜਪਾ ਮੁੜ ਸੂਬੇ ਭਰ ਵਿੱਚ ਕੈਂਪ ਲਗਾ ਕੇ ਨਰਿੰਦਰ ਮੋਦੀ ਸਰਕਾਰ ਵੱਲੋਂ ਗਰੀਬਾਂ, ਬੇਰੁਜ਼ਗਾਰਾਂ, ਕਿਸਾਨਾਂ, ਦਲਿਤਾਂ, ਔਰਤਾਂ ਅਤੇ ਨੌਜਵਾਨਾਂ ਲਈ ਚਲਾਈਆਂ ਜਾ ਰਹੀਆਂ ਜਨ ਕਲਿਆਣ ਯੋਜਨਾਵਾਂ ਨੂੰ ਸੀ.ਐਸ.ਸੀ. ਦੇ ਜ਼ਰੀਏ ਕਾਨੂੰਨੀ ਢੰਗ ਨਾਲ ਹਰ ਵਰਗ ਤੱਕ ਪਹੁੰਚਾਉਣ ਦਾ ਕੰਮ ਦੁਬਾਰਾ ਤੋਂ ਸ਼ੁਰੂ ਕਰੇਗੀ।ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਵਰਕਰ ਦੌਰੇ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝ ਰਹੇ ਹਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ। ਇਸੇ ਕਾਰਨ ਲੋਕ ਭਲਾਈ ਦੇ ਇਹ ਕੈਂਪ ਕੁਝ ਸਮੇਂ ਲਈ ਮੁਅੱਤਲ ਕੀਤੇ ਗਏ ਹਨ।