
ਚੰਡੀਗੜ੍ਹ, 3 ਸਤੰਬਰ: ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਸੂਬੇ ਦੀ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਹੁਣ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਨਾਲ ਨਾਲ ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 7 ਸਤੰਬਰ 2025 ਤੱਕ ਛੁੱਟੀਆਂ ਐਲਾਨ ਦਿੱਤੀਆਂ ਗਈਆਂ ਹਨ।
ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਸੰਸਥਾਨਾਂ ਨੂੰ ਅਸਥਾਈ ਤੌਰ ਤੇ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।ਸਰਕਾਰ ਵੱਲੋਂ ਸਭ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਥਾਨਕ ਪ੍ਰਸ਼ਾਸਨ ਅਤੇ ਰਾਹਤ ਏਜੰਸੀਆਂ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਨ।
📌 ਹੈਸ਼ਟੈਗ:#PunjabFloods #PunjabNews #PunjabGovernment #BhagwantMann—