*ਪੰਜਾਬ ਸਰਕਾਰ ਵਲੋਂ ਸ਼ਹਿਰੀ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਉੱਚ ਤਾਕਤੀ ਕਮੇਟੀ ਦਾ ਗਠਨ*
ਪੰਜਾਬ ਸਰਕਾਰ ਨੇ ਨੀਤੀ ਆਯੋਗ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਸਮੀਖਿਆ ਕਰਨ ਵਾਲੀ ਕਮੇਟੀ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਉੱਚ ਤਾਕਤੀ ਪ੍ਰਾਪਤ ਕਮੇਟੀ ਦਾ ਗਠਨ ਕੀਤਾ ਗਿਆ ਹੈ । ਭਾਰਤ ਸਰਕਾਰ, ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸੂਚਿਤ ਕੀਤਾ ਹੈ ਕਿ ਨੀਤੀ ਆਯੋਗ ਨੇ ਸਤੰਬਰ 2021 ਵਿੱਚ “ਭਾਰਤ ਵਿੱਚ ਸ਼ਹਿਰੀ ਯੋਜਨਾਬੰਦੀ ਸਮਰੱਥਾ ਵਿੱਚ ਸੁਧਾਰ” ਸਿਰਲੇਖ ਵਾਲੀ ਇੱਕ ਰਿਪੋਰਟ ਸਾਹਮਣੇ ਲਿਆਂਦੀ ਹੈ, ਅਤੇ ਭਾਰਤ ਸਰਕਾਰ ਨੇ ਸ਼ਹਿਰਾਂ ਨਾਲ ਸਬੰਧਤ ਮੌਜੂਦਾ ਰੈਗੂਲੇਟਰੀ ਫਰੇਮਵਰਕ ‘ਤੇ ਮੁੜ ਵਿਚਾਰ ਕਰਨ ਲਈ ਅੱਗੇ ਸੂਚਿਤ ਕੀਤਾ ਹੈ। ਅਤੇ ਦੇਸ਼ ਦੀ ਯੋਜਨਾਬੰਦੀ ਅਤੇ ਕੰਮ ਨੂੰ ਕੁਸ਼ਲਤਾ ਨਾਲ ਪੂਰਾ ਕਰਨਾ ਅਤੇ ਨੀਤੀ ਆਯੋਗ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਅਤੇ ਸ਼ਹਿਰੀ ਸ਼ਾਸਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਿਹਾ ਹੈ ।
ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਨੇ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਪੰਜਾਬ ਦੇ ਮੁੱਖ ਸਕੱਤਰ ਇਸ ਕਮੇਟੀ ਦੇ ਚੇਅਰਮੈਨ ਹੋਣਗੇ । ਜਦੋਕਿ ਪ੍ਰਸ਼ਾਸਨਿਕ ਸਕੱਤਰ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ, ਪ੍ਰਸ਼ਾਸਨਿਕ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪ੍ਰਬੰਧਕੀ ਸਕੱਤਰ, ਵਿੱਤ ਵਿਭਾਗ, ਪ੍ਰਸ਼ਾਸਨਿਕ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ,ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ ਵਿਭਾਗ , ਗੁਰੂ ਰਾਮ ਦਾਸ ਸਕੂਲ ਆਫ਼ ਪਲੈਨਿੰਗ, ਅੰਮ੍ਰਿਤਸਰ ਦਾ ਇੱਕ ਪ੍ਰਤੀਨਿਧੀ, ਇੰਸਟੀਚਿਊਟ ਆਫ ਟਾਊਨ ਪਲਾਨਰ ਇੰਡੀਆ (ਆਈ.ਟੀ.ਪੀ.ਆਈ.), ਨਵੀਂ ਦਿੱਲੀ ਦਾ ਇੱਕ ਪ੍ਰਤੀਨਿਧੀ, ਡਾਇਰੈਕਟਰ, ਟਾਊਨ ਐਂਡ ਕੰਟਰੀ ਪਲੈਨਿੰਗ ਇਸ ਦੇ ਮੈਂਬਰ ਹੋਣਗੇ ।