ਪੰਜਾਬ ਅਤੇ ਮਹਾਂਰਾਸ਼ਟਰ ਵਲੋਂ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਵਧਾਉਣ ਲਈ ਤਕਨਾਲੋਜੀ ਦੇ ਆਦਾਨ-ਪ੍ਰਦਾਨ ’ਤੇ ਸਹਿਤਮੀ
ਪੰਜਾਬ ਅਤੇ ਮਹਾਂਰਾਸ਼ਟਰ ਵਲੋਂ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਵਧਾਉਣ ਲਈ ਤਕਨਾਲੋਜੀ ਦੇ ਆਦਾਨ-ਪ੍ਰਦਾਨ ’ਤੇ ਸਹਿਤਮੀ
ਮਹਾਂਰਾਸ਼ਟਰ ਦੇ ਬਾਗਬਾਨੀ ਮੰਤਰੀ ਸੰਦੀਪਨ ਭੂਮਰੇ ਦੀ ਅਗਵਈ ਵਿੱਚ ਉੱਚ ਪੱਧਰੀ ਵਫਦ ਨੇ ਰਾਣਾ ਗੁਰਜੀਤ ਸਿੰਘ ਨਾਲ ਕੀਤੀ ਮੁਲਾਕਾਤ
ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨਾਲ ਮੌਜੂਦਾ ਆਰਥਿਕ ਘਾਟੇ ਤੋਂ ਉਭਰ ਸਕਦੇ ਹਨ ਕਿਸਾਨ: ਰਾਣਾ ਗੁਰਜੀਤ ਸਿੰਘ
ਕਿੰਨੂ ਦੀ ਕਾਸ਼ਤ ਵਿੱਚ ਪੰਜਾਬ ਵਲੋਂ ਕੀਤੀ ਤਰੱਕੀ ਤੋਂ ਮਹਾਂਰਾਸ਼ਟਰ ਪ੍ਰਭਾਵਿਤ: ਸੰਦੀਪਨ ਭੂਮਰੇ
ਚੰਡੀਗੜ, 5 ਅਕਤੂਬਰ:
ਮਹਾਰਾਸ਼ਟਰ ਦੇ ਬਾਗਬਾਨੀ ਮੰਤਰੀ ਸ੍ਰੀ ਸੰਦੀਪਨ ਭੂਮਰੇ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫਦ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਦੋਵਾਂ ਸੂਬਿਆਂ ਵਿੱਚ ਫਲਾਂ ਅਤੇ ਸਬਜ਼ੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਵਰਤੀ ਜਾ ਰਹੀ ਤਕਨਾਲੋਜੀ ਦੇ ਆਦਾਨ -ਪ੍ਰਦਾਨ ‘ਤੇ ਸਹਿਮਤੀ ਪ੍ਰਗਟਾਈ ਗਈ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਇਸ ਵੇਲੇ ਗੰਭੀਰ ਆਰਥਿਕ ਸੰਕਟ ਵਿੱਚੋਂ ਲੰਘ ਰਹੇ ਹਨ। ਕੇਵਲ ਖੇਤੀ ਵਿਭਿੰਨਤਾ ਹੀ ਕਿਸਾਨਾਂ ਨੂੰ ਮੌਜੂਦਾ ਆਰਥਿਕ ਮੰਦੀ ਤੋਂ ਬਾਹਰ ਕੱਢਣ ਲਈ ਮਦਦਗਾਰ ਸਾਬਤ ਹੋ ਸਕਦੀ ਹੈ। ਉਨਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਫਲਾਂ ਅਤੇ ਸਬਜ਼ੀਆਂ ਦੇ ਉਤਪਾਦਨ ਨਾਲ ਹੀ ਕਿਸਾਨ ਮੌਜੂਦਾ ਸੰਕਟ ਵਿੱਚੋਂ ਬਾਹਰ ਨਿਕਲ ਸਕਦਾ ਹੈ।
ਪੰਜਾਬ ਦੇ ਕਿਸਾਨਾਂ ਦੀਆਂ ਤਲਖ਼ ਸੱਚਾਈਆਂ ਬਾਰੇ ਜਾਣਕਾਰੀ ਦਿੰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਲੰਮੇ ਅਰਸੇ ਤੋਂ ਕਣਕ ਅਤੇ ਝੋਨੇ ਦੀ ਕਾਸ਼ਤ ਦੇ ਚੱਕਰ ਵਿੱਚ ਫਸੇ ਹੋਏ ਹਨ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ। ਪੰਜਾਬ ਕੋਲ ਅਗਲੇ 25 ਸਾਲਾਂ ਲਈ ਪਾਣੀ ਦਾ ਭੰਡਾਰ ਮੌਜੂਦ ਹੈ ਅਤੇ