Punjab

ਏ ਜੀ ਅਤੁੱਲ ਨੰਦਾ ਦੀ ਪਤਨੀ ਰਮੀਜ਼ਾ ਹਕੀਮ ਨੇ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ , ਮੁੱਖ ਮੰਤਰੀ ਵਲੋਂ ਮਨਜੂਰ

 

ਪੰਜਾਬ ਦੇ ਐਡਵੋਕੇਟ ਜਨਰਲ ਅਤੁੱਲ ਨੰਦਾ ਦੀ ਪਤਨੀ ਰਮਿਜ਼ਾ ਹਕੀਮ, ਜੋ ਖ਼ੁਦ ਇੱਕ ਵਧੀਕ ਐਡਵੋਕੇਟ ਜਨਰਲ ਹੈ, ਨੇ ਹੁਣ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਹੈ। ਵੀਰਵਾਰ ਨੂੰ ਉਹ ਖੁਦ ਮੁੱਖ ਮੰਤਰੀ ਨੂੰ ਮਿਲੇ ਅਤੇ ਆਪਣਾ ਅਸਤੀਫਾ ਉਨ੍ਹਾਂ ਨੂੰ ਸੌਂਪਿਆ। ਜਿਸ ਨੂੰ ਮੁੱਖ ਮੰਤਰੀ ਨੇ ਸਵੀਕਾਰ ਕਰ ਲਿਆ ਹੈ
ਰਮੀਜ਼ਾ ਹਕੀਮ ਨੇ ਮੁੱਖ ਮੰਤਰੀ ਨੂੰ ਇਹ ਕਹਿ ਕਈ ਅਸਤੀਫਾ ਭੇਜਿਆ ਹੈ ਕਿ ਉਹ ਹੁਣ ਆਪਣੀ ਨਿਜੀ ਪ੍ਰੈਕਟਿਸ ਕਰਨਾ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਰਮੀਜ਼ਾ ਹਕੀਮ ਨੇ ਪਿਛਲੇ ਸਾਲ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਦੋਂ ਉਸ ਨੇ ਮੁੱਖ ਮੰਤਰੀ ਵੱਲੋਂ ਮਨਾਏ ਜਾਣ ਤੋਂ ਬਾਅਦ ਅਸਤੀਫ਼ਾ ਵਾਪਸ ਲੈ ਲਿਆ ਸੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!