Punjab

ਰਾਣਾ ਕੇ.ਪੀ. ਸਿੰਘ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਰਾਣਾ ਕੇ.ਪੀ. ਸਿੰਘ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
 ਚੰਡੀਗੜ੍ਹ, 18 ਨਵੰਬਰ:
        ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ  ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ’ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ।
        ਇਥੋਂ ਜਾਰੀ ਇਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ  ਕਿ ਸ਼੍ਰੀ ਗੁਰੂ ਨਾਨਕ ਦੇਵ ਜੀ  ਨੇ ਸਾਨੂੰ ਰੂਹਾਨੀ ਤ੍ਰਿਪਤੀ ਦਾ ਮਾਰਗ ਦਰਸਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਬਰਾਬਰਤਾ, ਆਪਸੀ ਪ੍ਰੇਮ-ਪਿਆਰ ਅਤੇ ਮਾਨਵੀ ਭਾਵਨਾ ਪ੍ਰਤੀ ਨਿਰੰਤਰ ਪ੍ਰੇਰਿਤ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਬਾਬਾ ਜੀ ਵੱਲੋਂ ਦਸਾਂ ਨਹੁੰਆਂ ਦੀ ਕਿਰਤ ਕਰਦਿਆਂ  ਵੰਡ ਛਕਣ ਦੀ ਪ੍ਰੇਰਨਾ ਪ੍ਰਤੀ ਮੁੜ ਸੰਕਲਪ ਹੋਣ ਦਾ ਵੀ ਅਵਸਰ ਪ੍ਰਦਾਨ ਕਰਦਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਿਦੇਸ਼ੀ ਧਾੜਵੀਆਂ ਦੇ ਜਬਰ, ਸਮਕਾਲੀ ਸ਼ਾਸਕਾਂ ਦੇ ਅਨਿਆਂ ਅਤੇ ਰੂੜੀਵਾਦੀ ਰਵਾਇਤਾਂ ਦੇ ਗਲਬੇ ਦਾ ਵਿਰੋਧ ਕਰਦਿਆਂ ਮਨੁੱਖਤਾ ਦੇ ਹੱਕਾਂ ਦੀ ਰਾਖੀ ਲਈ ਜਾਤ-ਪਾਤ ਅਤੇ ਵਹਿਮਾਂ-ਭਰਮਾਂ ਤੋਂ ਨਿਰਲੇਪ ਸਮਾਜ ਦੀ ਉਸਾਰੀ ਦਾ ਉਪਦੇਸ਼ ਦਿੱਤਾ।
        ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮੌਜੂਦਾ ਭੌਤਿਕਵਾਦੀ ਸਮਾਜ ਨੂੰ ਸਹੀ ਰਸਤੇ ਪਾਉਣ ਲਈ ਬਹੁਤ ਸਾਰਥਕ ਹਨ। ਸਪੀਕਰ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸੱਚਾ-ਸੁੱਚਾ ਜੀਵਨ ਬਤੀਤ ਕਰਨ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਮਨੁੱਖਤਾ ਦੀ ਸੁਚੱਜੀ ਅਗਵਾਈ ਕਰਦਿਆਂ  ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ।

Related Articles

Leave a Reply

Your email address will not be published. Required fields are marked *

Back to top button
error: Sorry Content is protected !!