Punjab

ਸੈਂਟਰਲ ਗਰਾਂਊਡ ਵਾਟਰ ਬੋਰਡ ਦੀ ਟੀਮ ਵੱਲੋਂ ਜਿ਼ਲ੍ਹੇ ਦੇ ਧਰਤੀ ਹੇਠਲੇ ਪਾਣੀ ਦੇ ਬਚਾਉ ਸਬੰਧੀ ਪੇਸ਼ ਕੀਤੀ ਗਈ ਰਿਪੋਰਟ

ਸੈਂਟਰਲ ਗਰਾਂਊਡ ਵਾਟਰ ਬੋਰਡ ਦੀ ਟੀਮ ਵੱਲੋਂ ਜਿ਼ਲ੍ਹੇ ਦੇ ਧਰਤੀ ਹੇਠਲੇ ਪਾਣੀ ਦੇ ਬਚਾਉ ਸਬੰਧੀ ਪੇਸ਼ ਕੀਤੀ ਗਈ ਰਿਪੋਰਟ
ਮਾਨਸਾ, 18 ਨਵੰਬਰ : ਸੈਂਟਰਲ ਗਰਾਂਊਡ ਵਾਟਰ ਬੋਰਡ ਦੀ ਟੀਮ (ਸ਼੍ਰੀ ਗਿਆਨਇੰਦਰਾ ਰਾਏ, ਅਤੇ ਸੁਨੀਲ ਕੁਮਾਰ, ਸੀਨੀਅਰ ਤਕਨੀਕੀ ਸਹਾਇਕਾਂ) ਵੱਲੋਂ ਪੰਜਾਬ ਵਿੱਚ ਜ਼ਮੀਨੀ ਪਾਣੀ ਦੀ ਮੌਜੂਦਾ ਸਥਿਤੀ ਸਬੰਧੀ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਜਿ਼ਲ੍ਹਾ ਮਾਨਸਾ ਦੇ ਧਰਤੀ ਹੇਠਲੇ ਪਾਣੀ ਨੂੰ ਦਰਸਾਉਂਦਿਆ ਇੱਕ  ਪ੍ਰੇਜੈਨਟੇਸ਼ਨ ਦਿੱਤੀ ਗਈ, ਜਿਸ ਵਿੱਚ ਉਹਨਾਂ ਵੱਲੋਂ ਪੰਜਾਬ ਅਤੇ ਜਿ਼ਲ੍ਹਾ ਮਾਨਸਾ ਦੇ ਧਰਤੀ ਹੇਠਲਾ ਪਾਣੀ ਦੇ ਮੌਜੂਦਾ ਹਾਲਾਤ ਅਤੇ 10 ਸਾਲ ਪਹਿਲਾਂ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਝੋਨੇ ਹੇਠ ਰਕਬਾ ਵਧਣ ਕਾਰਨ ਪਾਣੀ ਦੀ ਲਗਾਤਾਰ ਖਪਤ ਵੱਧ ਰਹੀ ਹੈ, ਜਿਸ ਕਾਰਨ ਰੀਚਾਰਜ ਹੋ ਰਹੇ ਪਾਣੀ ਤੋਂ ਡੇਢ ਗੁਣਾ ਵੱਧ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਸਾਫ ਪੀਣ ਵਾਲੇ ਪਾਣੀ ਸਬੰਧੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਸੁਝਾਅ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਰੀਚਾਰਜ ਸਬੰਧੀ ਕੰਮਾਂ ਨੂੰ ਲਿਆ ਜਾਵੇ, ਤਾਂ ਜੋ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਨੂੰ ਵਧਾਇਆ ਜਾ ਸਕੇ।ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕਿਸਾਨਾ ਨੂੰ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਉਹ ਝੋਨੇ ਨੂੰ ਛੱਡਕੇ ਹੋਰ ਫਸਲਾ ਦੀ ਬਿਜਾਈ ਦੀ ਸ਼ੁਰੂਆਤ ਕਰਨ।
ਡਿਪਟੀ ਕਮਿਸ਼ਨਰ ਵੱਲੋਂ ਪ੍ਰੇਜੈਨਟੇਸ਼ਨ ਦੌਰਾਨ ਹਾਜ਼ਰ ਵੱਖ—ਵੱਖ ਵਿਭਾਗਾਂ ਵੱਲੋਂ ਪਾਣੀ ਬਚਾਉਣ ਸਬੰਧੀ ਸੁਝਾਅ ਦੀ ਮੰਗ ਕੀਤੀ ਗਈ ਅਤੇ ਜਿ਼ਲ੍ਹਾ ਖੇਤੀਬਾੜੀ ਅਫ਼ਸਰ ਨੂੰ ਵੱਧ ਤੋਂ ਵੱਧ ਕੈਂਪ ਲਗਾਕੇ ਆਮ ਲੋਕਾਂ ਨੂੰ ਪਾਣੀ ਨੂੰ ਬਚਾਉਣ ਅਤੇ ਝੋਨੇ ਨੂੰ ਛੱਡਕੇ ਹੋਰ ਫਸਲਾਂ ਦੀ ਬਿਜਾਈ ਸਬੰਧੀ ਜਾਗਰੂਕ ਕਰਨ ਸਬੰਧੀ ਕਿਹਾ ਗਿਆ। ਟੀਮ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਜਿ਼ਲ੍ਹਾ ਮਾਨਸਾ ਦੀ ਧਰਤੀ ਹੇਠਲੇ ਪਾਣੀ ਸਬੰਧੀ ਰਿਪੋਰਟ ਸੌਂਪੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਮੁੱਖ ਖੇਤੀਬਾੜੀ ਅਫ਼ਸਰ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 1 ਅਤੇ 2, ਅਤੇ ਜਿ਼ਲ੍ਹਾ ਭੂਮੀ ਰੱਖਿਆ ਅਫ਼ਸਰ ਵੱਲੋੋਂ ਹਿੱਸਾ ਲਿਆ।

Related Articles

Leave a Reply

Your email address will not be published. Required fields are marked *

Back to top button
error: Sorry Content is protected !!