Punjab

ਸਿੱਖਿਆ ਸਕੱਤਰ ਵੱਲੋਂ ਸੇਵਾਮੁਕਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦਾ ਪੱਤਰ ਜਾਰੀ ਕਰਨ ਦੀ ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਸਖ਼ਤ ਨਿਖੇਧੀ

ਸਿੱਖਿਆ ਸਕੱਤਰ ਵੱਲੋਂ ਸੇਵਾਮੁਕਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦਾ ਪੱਤਰ ਜਾਰੀ ਕਰਨ ਦੀ ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਸਖ਼ਤ ਨਿਖੇਧੀ

 

ਅਧਿਆਪਕਾਂ ਦੀਆਂ ਹਜਾਰਾਂ ਖਾਲੀ ਅਸਾਮੀਆਂ ਲਈ ਪੱਕੀ ਭਰਤੀ ਦਾ ਇਸ਼ਤਿਹਾਰ ਤੁਰੰਤ ਜਾਰੀ ਕਰਨ ਦੀ ਮੰਗ

 

ਡੀਟੀਐੱਫ ਵੱਲੋਂ ਸੇਵਾਮੁਕਤ ਅਧਿਆਪਕਾਂ ਨੂੰ ਸਿੱਖਿਆ ਵਿਰੋਧੀ ਅਤੇ ਰੁਜ਼ਗਾਰ ਦੇ ਖ਼ਾਤਮੇ ਦੇ ਏਜੰਡੇ ਦਾ ਹਿੱਸਾ ਨਾ ਬਣਨ ਦੀ ਅਪੀਲ

 

ਚੰਡੀਗੜ੍ਹ, 24 ਮਈ () ਸਿੱਖਿਆ ਸਕੱਤਰ ਵੱਲੋਂ ਸੇਵਾਮੁਕਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦਾ ਪੱਤਰ ਜਾਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਘਰ-ਘਰ ਰੁਜ਼ਗਾਰ ਦੇਣ ਦਾ ਝੂਠਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਹੋਣ ਅਤੇ ਸਰਕਾਰ ਦੀਆਂ ਸ਼ਰਤਾਂ ਮੁਤਾਬਕ ਉੱਚ ਯੋਗਤਾ ਪ੍ਰਾਪਤ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਮੌਜੂਦ ਹੋਣ ਦੇ ਬਾਵਜੂਦ, ਪਿਛਲੇ ਸਵਾ ਚਾਰ ਸਾਲ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਦੇਣ ਤੋਂ ਕਿਨਾਰਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਦਰਅਸਲ ਮੋਦੀ ਸਰਕਾਰ ਦੀ, ਨਿੱਜੀਕਰਨ ਪੱਖੀ ਅਤੇ ਸਿੱਖਿਆ ਵਿਰੋਧੀ ਖਾਕੇ ਵਾਲੀ ਨਵੀਂ ਸਿੱਖਿਆ ਨੀਤੀ 2020 ਤਹਿਤ ਪੰਜਾਬ ਸਰਕਾਰ ਵੱਲੋਂ ਵੀ ਪੱਕੀ ਭਰਤੀ ਕਰਨ ਦੀ ਬਜਾਏ ਸਮਾਜ ਵਿੱਚੋਂ ਹੀ ਸੇਵਾਮੁਕਤ ਅਧਿਆਪਕਾਂ ਵਿੱਚੋਂ ਹੀ “ਸਵੈ ਸੇਵਕ” ਲੈਣ ਦੇ ਨਾਂ ਹੇਠ ਕੰਮ ਚਲਾਊ ਪ੍ਰਬੰਧ ਉਸਾਰਿਆ ਜਾ ਰਿਹਾ ਹੈ।

 

ਡੀਟੀਐੱਫ ਦੇ ਮੀਤ ਪ੍ਰਧਾਨਾਂ ਗੁਰਮੀਤ ਸੁੁਖਪੁਰ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਗਪਾਲ ਸਿੰਘ ਬੰਗੀ ਤੇ ਜਸਵਿੰਦਰ ਸਿੰਘ ਔਜਲਾ, ਮੁੱਖ ਬੁਲਾਰੇ ਹਰਦੀਪ ਸਿੰਘ ਟੋਡਰਪੁਰ, ਸੰਯੁਕਤ ਸਕੱਤਰ ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਿੰਘ ਸਫੀਪੁੁਰ, ਕੁਲਵਿੰਦਰ ਸਿੰਘ ਜੋਸਨ ਅਤੇ ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਜਰਮਨਜੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਅਜਿਹੇ ਲੋਕ ਮਾਰੂ ਫ਼ੈਸਲੇ ਲੈਣ ਦੀ ਬਜਾਏ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਲਈ ਪੱਕੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਕੀਤੀ। ਜੱਥੇਬੰਦੀ ਨੇ ਸਮੂਹ ਰਿਟਾਇਰਡ ਅਧਿਆਪਕਾਂ ਨੂੰ ਸਰਕਾਰ ਦੇ ਇਸ ਸਿੱਖਿਆ ਵਿਰੋਧੀ ਅਤੇ ਰੁਜ਼ਗਾਰ ਦੇ ਖ਼ਾਤਮੇ ਦੇ ਏਜੰਡੇ ਦਾ ਹਿੱਸਾ ਨਾ ਬਣਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ ਅਤੇ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਵੀ ਮੌਜੂਦ ਰਹੇ।

 

 

Related Articles

Leave a Reply

Your email address will not be published. Required fields are marked *

Back to top button
error: Sorry Content is protected !!