Punjab

ਵਿਧਾਇਕਾਂ ਦੇ ਪੁੱਤਰਾਂ ਨੁੰ ਸਰਕਾਰੀ ਨੌਕਰੀਆਂ ਦੇ ਕੇ ਉਹਨਾਂ ਦੀ ਵਫਾਦਾਰੀ ਖਰੀਦਣ ਲਈ ਕੈਪਟਨ ਅਮਰਿੰਦਰ  ਸਰਕਾਰ ਨੂੰ  ਬਰਖ਼ਾਸਤ ਕਰਨ ਰਾਜਪਾਲ : ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਜਿਹੜੇ ਨੌਜਵਾਨਾਂ ਦੇ ਹੱਕ ਕਾਂਗਰਸੀ ਆਗੂਆਂ ਵੱਲੋਂ ਮਾਰੇ ਗਏ, ਉਹਨਾਂ ਨੂੰ ਮੁੱਖ ਮੰਤਰੀ ਤੇ ਮੰਤਰੀਆਂ ਦੇ ਘਿਰਾਓ ਦਾ ਦਿੱਤਾ ਸੱਦਾ
ਕਿਹਾ ਕਿ ਸੂਬਾ ਮੰਤਰੀ ਮੰਡਲ ਨੇ ਅਯੋਗ ਉਮੀਦਵਾਰਾਂ ਨੁੰ ਤਰਸ ਦੇ ਆਧਾਰ ’ਤੇ ਨੌਕਰੀਆਂ ਦੇ ਕੇ ਭ੍ਰਿਸ਼ਟਾਚਾਰ ’ਤੇ ਮੋਹਰ ਲਗਾਈ ਹੈ
ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਤਰਸ ਦੇ ਆਧਾਰ ’ ਤੇ ਕੀਤੀਆਂ ਗਈਆਂ  ਗੈਰ ਕਾਨੂੰਨੀ ਨਿਯੁਕਤੀਆਂ ਨੂੰ ਰੱਦ ਕਰੇਗਾ ਤੇ ਗਲਤ ਕੰਮ ਲਈ ਜ਼ਿੰਮੇਵਾਰਾਂ ਦੇ ਖਿਲਾਫ ਕੇਸ ਦਰਜ ਕਰੇਗਾ

ਚੰਡੀਗੜ੍ਹ, 19 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸੀ ਵਿਧਾਇਕਾਂ ਦੀ ਵਫਾਦਾਰੀ ਖਰੀਦਣ ਲਈ ਗੈਰ ਕਾਨੂੰਨੀ ਤਰੀਕੇ ਨਾਲ ਉਹਨਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਕੀਤੇ ਫੈਸਲੇ ਦਾ ਨੋਟਿਸ ਲੈਣ ਅਤੇ ਤੁਰੰਤ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ।  ਪਾਰਟੀ ਨੇ ਉਹਨਾਂ ਨੌਜਵਾਨਾਂ ਨੂੰ ਵੀ ਸੱਦਾ ਦਿੱਤਾ ਜਿਹਨਾਂ ਦੇ ਹੱਕ ਕਾਂਗਰਸੀ ਆਗੂਆਂ ਵੱਲੋਂ ਮਾਰੇ ਗਏ ਹਨ, ਕਿ ਉਹ ਯੋਗ ਤੇ ਲਾਇਕ ਵਿਦਿਆਰਥੀਆਂ ਲਈ ਨੌਕਰੀਆਂ ਦੀ ਮੰਗ ਕਰਦਿਆਂ ਮੁੱਖ ਮੰਤਰੀ ਤੇ ਮੰਤਰੀਆਂ ਦਾ ਘਿਰਾਓ ਕਰਨ।
ਇਸ ਮਾਮਲੇ ’ਤੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ  ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲ ਨੂੰ ਇਸ ਗੱਲ ਦਾ ਨੋਟਿਸ ਲੈਣਾ ਚਾਹੀਦਾ ਹੈ ਕਿ ਕਿਵੇਂ ਸੂਬੇ ਦੇ ਮੰਤਰੀ ਮੰਡਲ ਨੇ ਕਾਂਗਰਸੀਆਂ ਦੇ ਪੁੱਤਰਾਂ ਨੂੰ ਯੋਗ ਨਾ ਹੋਣ ਦੇ ਬਾਵਜੂਦ ਨੌਕਰੀਆਂ ਦੇ ਕੇ ਭ੍ਰਿਸ਼ਟਾਚਾਰ ਨੂੰ ਕਾਨੂੰਨੀ ਮਾਨਤਾ ਦਿੱਤੀ ਹੈ।
ਇਹਨਾਂ ਆਗੂਆਂ ਨੇ ਕਿਹਾ ਕਿ ਜੇਕਰ ਰਾਜਪਾਲ ਨੇ ਮਾਮਲੇ ਵਿਚ ਕਾਰਵਾਈ ਨਾ ਕੀਤੀ ਤਾਂ ਫਿਰ ਰਾਸ਼ਟਰਪਤੀ ਨੂੰ ਗੈਰ ਸੰਵਿਧਾਨਕ ਨਿਯੁਕਤੀਆਂ ਦਾ ਨੋਟਿਸ ਲੈਣਾ ਚਾਹੀਦਾ ਹੈ  ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਮਾਮਲੇ ਵਿਚ ਕੋਈ ਕਾਰਵਾਈ ਨਾ ਕੀਤੀ ਗਈਤ ਾਂ ਫਿਰ ਅਕਾਲੀ ਦਲ ਤੇ ਬਸਪਾ ਗਠਜੋੜ ਸੂਬੇ ਵਿਚ ਸਰਕਾਰੀ ਬਣਨ ਮਗਰੋਂ ਇਹਨਾਂ ਸਾਰੀਆਂ ਤਰਸ ਦੇ ਆਧਾਰ ’ਤੇ ਕੀਤੀਆਂ ਗੈਰ ਕਾਨੂੰਨੀ ਨਿਯੁਕਤੀਆਂ ਨੁੰ ਰੱਦ ਕਰੇਗਾ ਤੇ ਇਹ ਗਲਤ ਕੰਮ ਕਰਨ ਲਈ ਜ਼ਿੰਮੇਵਾਰਾਂ ਦੇ ਖਿਲਾਫ ਕੇਸ ਦਰਜ ਕਰੇਗਾ।
ਵੇਰਵੇ ਸਾਂਝੇ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕੇਪਟਨ ਅਮਰਿੰਦਰ ਸਿੰਘ ਨੇ ਘਰ ਘਰ ਨੌਕਰੀ ਦੇਣ ਵਾਸਤੇ ਪਵਿੱਤਰ ਸਹੁੰ ਚੁੱਕੀ ਸੀ  ਤੇ ਇਸ ਵਾਸਤੇ ਨੌਜਵਾਨਾਂਪਤੀਅ ਤੋਂ ਫਾਰਮ ਵੀ ਭਰਵਾਏ ਸਨ। ਪਰ ਦੂਜੇ ਪਾਸੇ ਨੌਕਰੀਆਂ ਕਰੋੜਪਤੀਆਂ ਨੂੰ ਦੇ ਦਿੱਤੀਆਂ ਹਨ ਭਾਵੇਂ ਉਹ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪਰਿਵਾਰ ਹੋਵੇ ਜਿਸਨੂੰ ਡੀ ਐਸ ਪੀ ਲਗਾ ਦਿੱਤਾ ਜਾਂ ਫਿਰ ਫਤਿਹਜੰਗ ਬਾਜਵਾ ਅਤੇ ਰਾਕੇਸ਼ ਪਾਂਡੇ ਜਿਹਨਾਂ ਦੇ ਪੁੱਤਰਾਂ ਨੂੰ ਕ੍ਰਮਵਾਰ ਇੰਸਪੈਕਟਰ ਤੇ ਨਾਇਬ ਤਹਿਸੀਲ ਲਗਾ ਦਿੱਤਾ ਗਿਆ ਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਸਹਾਇਕ ਈ ਟੀ ਓ ਲਗਾ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸ ਤੋਂ ਉਲਟ ਸਰਕਾਰ ਨੇ ਖੁਦਕੁਸ਼ੀ ਕਰਨ ਵਾਲੇ 2000 ਕਿਸਾਨਾਂ ਦੇ ਪਰਿਵਾਰਾਂ, 500 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਤੇ ਪੈਰਾ ਓਲੰਪੀਅਨ ਨੂੰ ਕੀਤੇ ਵਾਅਦੇ ਅਨੁਸਾਰ ਨੌਕਰੀ ਦੇਣ ਤੋਂ ਨਾਂਹ ਕਰ ਦਿੱਤੀ। ਉਹਨਾਂ ਕਿਹਾ ਕਿ ਠੇਕੇ ’ਤੇ ਕੰਮ ਕਰਦੇ ਹਜ਼ਾਰਾਂ ਮੁਲਾਜ਼ਮ ਹਾਲੇ ਵੀ ਰੈਗੂਲਰ ਕੀਤੇ ਜਾਣ ਦੀ ਉਡੀਕ ਕਰ ਰਹੇ ਹਨ ਹਾਲਾਂਕਿ ਉਹਨਾਂ ਨਾਲ ਵੀ ਇਸਦਾ ਵਾਅਦਾ ਕੀਤਾ ਗਿਆ ਸੀ।
ਕੱਲ੍ਹ ਮੰਤਰੀ ਮੰਡਲ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਦੀ ਕੀਤੀ ਗਈ ਨਿਯੁਕਤੀ ਦੀ ਗੱਲ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਦੋਵੇਂ ਉਮੀਦਵਾਰ ਤਰਸ ਦੇ ਆਧਾਰ  ’ਤੇ ਨਿਯੁਕਤੀ ਦੇ ਯੋਗ ਨਹੀਂ ਹਨ। ਉਹਨਾਂ ਕਿਹਾ ਕਿ ਦੋਵੇਂ ਕਾਂਗਰਸੀ ਆਗੂਆਂ ਦੇ ਪੋਤੇ ਹਨ ਜਿਹਨਾਂ ਨੂੰ 34 ਸਾਲ ਬਾਅਦ ਨੌਕਰੀ ਦਿੱਤੀ ਗਈ ਹੈ ਜਦੋਂ ਕਿ ਮੰਤਰੀ ਮੰਡਲ ਅਜਿਹਾ ਕਰ ਨਹੀਂ ਸਕਦਾ। ਉਹਨਾਂ ਕਿਹਾ ਕਿ ਵਿੱਤੀ ਲੋੜ ਦੇ ਆਧਾਰ ’ਤੇ ਇਹ ਦੋਵੇਂ ਨੌਕਰੀਆਂ ਲਈ ਯੋਗ ਨਹੀਂ ਹਨ। ਉਹਨਾਂ ਕਿਹਾ ਕਿ  ਫਤਿਹਗੰਜ ਬਾਜਵਾ ਨੇ ਚੋਣ ਕਮਿਸ਼ਨ ਦੇ ਸਾਹਮਣੇ ਹਲਫੀਆ ਬਿਆਨ ਦਾਇਰ ਕੀਤਾ ਹੈ ਕਿ ਉਸਦੀ ਕੁੱਲ ਪੂੰਜੀ 35 ਕਰੋੜ ਰੁਪਏ ਹੈ ਜਦੋਂ ਕਿ ਇਹ ਇਸ ਤੋਂ ਵੱਧ ਹੋ ਸਕਦੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਰਾਕੇਸ਼ ਪਾਂਡੇ ਛੇਵੀਂ ਵਾਰ ਵਿਧਾਇਕ ਬਣੇ ਹਨ ਤੇ ਲੱਖਾਂ ਰੁਪਏ ਪੈਨਸ਼ਨ ਹੀ ਮਿਲਦੀ ਹੈ।
ਮਜੀਠੀਆ ਤੇ ਡਾ. ਚੀਮਾ ਨੇ ਕਿਹਾ ਕਿ ਸਾਰੇ ਮਾਮਲੇ ਵਿਚੋਂ ਭ੍ਰਿਸ਼ਟਾਚਾਰ ਦੀ ਬਦਬੂ ਆ ਰਹੀ ਹੈ। ਉਹਨਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਸੁਨੀਲ ਜਾਖੜ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਦੱਸਣ ਕਿ ਉਹ ਮਾਮਲੇ ’ਤੇ ਚੁੱਪ  ਵੱਟ ਕੇ ਕਿਉਂ ਬੈਠੇ ਹਨ ਅਤੇ ਹੁਣ ਤੱਕ ਮੁੱਖ ਮੰਤਰੀ ਨੂੰ ਝਾੜ ਕਿਉਂ ਨਹੀਂ ਪਾਈ। ਉਹਨਾਂ ਕਿਹਾ ਕਿ ਪੰਜਾਬ ਵਿਚ ਘਰ ਘਰ ਨੌਕਰੀ ਸਕੀਮ ਹੁਣ ਹਰ ਵਿਧਾਇਕ ਘਰ ਨੌਕਰੀ ਵਿਚ ਬਦਲ ਗਈ ਹੈ। ਉਹਨਾਂ ਕਿਹਾ ਕਿ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੀ ਬਿਆਨ ਦਿੱਤਾ ਹੈ ਕਿ ਵਿਧਾਇਕ ਫਤਿਹਗੰਜ ਬਾਜਵਾ ਦਾ ਮੁੰਡਾ ਤਿੰਨ ਕਰੋੜ ਦੀ ਕਾਰ ਵਿਚ ਘੁੰਮਦਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਸੂਬੇ ਦੇ ਨੌਜਵਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਦੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਇਹ ਅਨਿਆਂ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਇਹ ਗੈਰ ਕਾਨੂੰਨੀ, ਗੈਰ ਸੰਵਿਧਾਨਕ ਤੇ ਅਨੈਤਿਕ ਫੈਸਲੇ ਜੋ ਕਿ ਭ੍ਰਿਸ਼ਟਾਚਾਰ ਦੀ ਬਦਬੂ ਵਾਲੇ ਹਨ, ਪਲਟਣ ਲਈ ਸਭ ਕੁਝ ਕਰਾਂਗੇ।
ਮਜੀਠੀਆ ਨੇ ਫਲਾਇੰਗ ਸਿੱਖ ਮਿਲਖਾ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹਨਾਂ ਦੇ ਨਾਂ ’ਤੇ ਇਕ ਖੇਡ ਅਕੈਡਮੀ ਬਣਦਨੀ ਚਾਹੀਦੀ ਹੈ। ਇਹੀ ਇਸ ਮਹਾਨ ਹਸਤੀ ਨੁੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸ ਸਦਕਾ ਨੌਜਵਾਨ ਉਹਨਾਂ ਦੇ ਨਕਸ਼ੇ ਕਦਮਾਂ ’ਤੇ ਚੱਲ ਸਕਣਗੇ।

Related Articles

Leave a Reply

Your email address will not be published. Required fields are marked *

Back to top button
error: Sorry Content is protected !!