Punjab

ਅਕਾਲੀ ਦਲ ਤੇ ਬਸਪਾ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ ’ਤੇ ਧਿਆਨ ਖਿੱਚਣ ਲਈ ਸੰਸਦ ਮੈਂਬਰਾਂ ਨੁੰ ਕਣਕ ਦੀਆਂ ਬੱਲੀਆਂ ਕੀਤੀਆਂ ਭੇਂਟ

ਹਰਸਿਮਰਤ ਕੌਰ ਬਾਦਲ ਨੇ ਵਿਲੱਖਣ ਪ੍ਰਦਰਸ਼ਨ ਦੀ ਕੀਤੀ ਅਗਵਾਈ, ਸੰਸਦ ਮੈਂਬਰਾਂ ਨੁੰ ਜ਼ਮੀਰ ਦੀ ਆਵਾਜ਼ ਸੁਣ ਕੇ ਉਹਨਾਂ ਲਈ ਅਨਾਜ ਪੈਦਾ ਕਰਨ ਵਾਲਿਆਂ ਲਈ  ਡੱਟਣ ਦੀ ਕੀਤੀ ਅਪੀਲ

ਚੰਡੀਗੜ੍ਹ, 2 ਅਗਸਤ : ਇਕ ਵਿਲੱਖਣ ਪ੍ਰਦਰਸ਼ਨ ਵਿਚ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਮੈਂਬਰਾਂ ਨੁੰ ਕਣਕ ਦੀਆਂ ਬੱਲੀਆਂ ਦੇ ਕੇ ਦਿੱਲੀ ਦੇ ਬਾਰਡਰਾਂ ’ਤੇ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਵਿਚ ਡਟੇ ਹਜ਼ਾਰਾਂ ਕਿਸਾਨਾਂ ਦੀ ਦਸ਼ਾ ਉਜਾਗਰ ਕੀਤੀ ਤੇ ਉਹਨਾਂ ਲਈ ਨਿਆਂ ਮੰਗਿਆ।
ਸਾਬਕਾ ਕੇਂਦਰੀ ਮੰਤਰੀ  ਹਰਸਿਮਰਤ ਕੌਰ ਬਾਦਲ, ਜੋ ਪ੍ਰਦਰਸਸ਼ਨ ਦੀ ਅਗਵਾਈ ਕਰ ਰਹੇ ਸਨ, ਨੇ ਐਨ ਡੀ ਏ ਦੇ ਮੰਤਰੀਆਂ ਤੇ ਸੰਸਦ ਮੈਂਬਰਾਂ ਨੁੰ ਇਹ ਕਣਕ ਦੀਆਂ ਬੱਲੀਆਂ ਭੇਂਟ ਕੀਤੀਆਂ ਤੇ ਉਹਨਾਂ ਨੁੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਵਿਆਰ ’ਤੇ ਆਤਮ ਚਿੰਤਨ ਕਰਨ ਵਾਸਤੇ ਆਖਿਆ। ਜਿਥੇ ਮੰਤਰੀਆਂ ਨੇ ਕਣਕ ਦੀਆਂ ਬੱਲੀਆਂ ਸਵੀਕਾਰ ਨਹੀਂ ਕੀਤੀਆਂ, ਉਥੇ ਹੀ ਬਹੁਤ ਸਾਰੇ ਸੰਸਦ ਮੈੀਬਰਾਂ ਨੇ ਨਾ ਸਿਰਫ ਇਹ ਪ੍ਰਵਾਨ ਕੀਤੀਆਂ ਬਲਮਿ ਰਮਾ ਦੇਵੀ ਨੇ ਇਹ ਬੱਲੀਆਂ ਮੱਥੇ ’ਤੇ ਲਾ ਕੇ ਇਹਨਾਂ ਪ੍ਰਤੀ ਸਤਿਕਾਰ ਦਰਸਾਇਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਬਾਦਲ ਨੇ ਕਿਹਾ ਕਿ ਜੇਕਰ ਅਸੀਂ ਰੋਜ਼ ਭੋਜਨ ਛੱਕ ਰਹੇ ਹਾਂ ਤਾਂ ਇਸ ਲਈ ਕਿਸਾਨਾਂ ਨੂੰ ਧੰਨਵਾਦ ਕਰਨਾ ਬਣਦਾ ਹੈ। ਉਹਨਾਂ ਕਿਹਾ ਕਿ ਹੈਰਾਨੀਵ ਾਲੀ ਗੱਲ ਹੈ ਕਿ  ਇਕ ਭਾਈਚਾਰਾ ਜੋ ਸਭ ਲੀ ਕੰਮ ਕਰਦਾ ਹੈ, ਨਾਲ ਕੇਂਦਰ ਸਰਕਾਰ ਬਦਸਲੂਕੀ ਕਰ ਰਹੀ ਹੈ ਤੇ ਤਿੰਨ ਕਾਲੇ ਖੇਤੀ ਕਾਨੁੰਨ ਰੱਦ ਕਰਨ ਤੋਂ ਇਨਕਾਰੀ ਹੈ। ਉਹਨਾਂ ਕਿਹਾ ਕਿ ਅਸੀਂ ਅੱਜ ਸੰਸਦ ਮੈਂਬਰਾਂ ਨੁੰ ਕਣਕ ਦੀਆਂ ਬੱਲੀਆਂ ਭੇਂਟ ਕਰ ਕੇ ਉਹਨਾਂ ਨੁੰ ਆਪਣੇ ਨੀਤੀ ਘਾੜਿਆਂ ਦੀ ਆਪਣੀ ਜ਼ਮੀਰ ਉਹਨਾਂ ਪ੍ਰਤੀ ਜਗਾਉਣ ਦੀ ਅਪੀਲ ਕੀਤੀ ਹੈ ਜੋ ਸਾਨੂੰ ਭੋਜਨ ਦੇ ਰਹੇ ਹਨ।

ਕਾਲੇ ਕਾਨੂੰਨ ਵਾਪਸ ਲਵੋ ਅਤੇ ਕਿਸਾਨੋ ਕੀ ਮਾਂਗੇ ਪੂਰੀ ਕਰੋ ਦੇ ਨਾਅਰੇ ਆਉਂਦਿਆਂ  ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕੇਂਦਰ ਸਰਕਾਰ ਨੇ ਦਿੱਲੀ ਦੇ ਬਾਰਡਰਾਂ ’ਤੇ ਪਿਛਲੇ 8 ਮਹੀਨਿਆਂ ਤੋਂ ਡਟੇ ਕਿਸਾਨਾਂ ਦੀਆਂ ਤਕਲੀਫਾਂ ਪ੍ਰਤੀ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੇ ਸੰਸਦ ਮੈਂਬਰ ਮੌਜੂਦਾ ਮੌਨਸੂਨ ਸੈਸ਼ਨ ਸ਼ੁਰੂ ਹੋਣ ਦੇ ਪਹਿਲੇ ਦਿਨ ਤੋਂ ਹੀ ਤਿੰਨ ਖੇਤੀ ਕਾਨੂੰਨ ਰੱਦ ਕਰਨ ’ਤੇ ਚਰਚਾ ਕਰਨ ਦੀ ਮੰਗ ਕਰ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਵਾਰ ਵਾਰ ਕੰਮ ਰੋਕੂ ਮਤੇ ਪੇਸ਼ ਕੀਤੇ ਜਿਹਨਾਂ ਦੀ ਆਗਿਆ ਨਹੀਂ  ਦਿੱਤੀ ਗਈ। ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਤੇ ਇਸੇ ਕਾਰਨ ਅਸੀਂ ਹਰ ਰੋਜ਼ ਸੰਸਦ ਦੇ ਬਾਹਰ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾ ਰਹੇ ਹਾਂ। ਉਹਨਾਂ ਕਿਹਾ ਕਿ ਅਸੀਂ ਕਾਲੇ ਕਾਨੂੰਨ ਰੱਦ ਕੀਤੇ ਜਾਣ ਤੱਕ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਾਗੇ।
ਬਾਦਲ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੁੰ ਬਦਨਾਮ ਕਰਨ ਅਤੇ ਇਸ ਪਵਿੱਤਰ ਕਾਰਜ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਨੁੰ ਛੁਟਿਆਉਣ ਦੇ ਯਤਨਾਂ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਕਿਸਾਨਾਂ ਬਾਰੇ ਮੰਦਾ ਬੋਲਿਆ ਜਾ ਰਿਹਾ ਹੈ ਤੇ ਇਹਨਾਂ ਨੁੰ ਅਤਿਵਾਦੀ ਤੇ ਮੱਵਾਲੀ ਦੱਸਿਆ ਜਾ ਰਿਹਾ ਹੈ ਕਿਉਂਕਿ ਇਹ ਖੇਤੀਬਾੜੀ ਅਰਥਚਾਰੇ ਖਿਲਾਫ ਕਾਰਪੋਰੇਟਾਂ ਵੱਲੋਂ ਰਚੀ ਜਾ ਰਹੀ ਸਾਜ਼ਿਸ਼ ਦੇ ਖਿਲਾਫ ਡਟੇ ਹਨ।

ਬਠਿੰਡਾ ਦੀ ਐਮ ਪੀ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਰਿਕਾਰਡ ਨਾ ਹੋਣ ਦਾ ਬਿਆਨ ਦੇ ਕੇ ਅੰਦੋਲਨ ਦੇ ਸ਼ਹੀਦਾਂ ਨੁੰ ਛੁਟਿਆਉਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ । ਉਹਨਾਂ ਕਿਹਾ ਕਿ ਕੇਂਦਰ ਦਾ ਅਜਿਹਾ ਬਿਆਨ ਉਦੋਂ ਆਇਆ ਹੈ ਜਦੋਂ ਅੰਦੋਲਨ ਵਿਚ 537 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!