ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਸੁਖਬੀਰ ਬਾਦਲ ਦੇ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਪੰਜਾਬ ਮੰਗਦਾ ਹਿਸਾਬ ਰੈਲੀਆਂ ਕੀਤੀਆਂ ਮੁਲਤਵੀ
ਚੰਡੀਗੜ੍ਹ, 16 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਇਸ ਵੰਲੋਂ ਪੰਜਾਬ ਮੰਗਦਾ ਜਵਾਬ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ 31 ਮਾਰਚ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਕਿਉਂਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ ਆ ਗਏ ਹਨ। ਪਾਰਟੀ ਵੱਲੋਂ ਇਹ ਰੈਲੀਆਂ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਭੱਜ ਜਾਣ ਦਾ ਜਵਾਰਬ ਲੈਣ ਲਈ ਕੀਤੀਆਂ ਜਾ ਰਹੀਆਂ ਹਨ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਰੈਲੀਆਂ ਲਈ ਨਵੀਂਆਂ ਤਾਰੀਕਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੱਲ੍ਹ ਮੁਕੇਰੀਆਂ ਵਿਚ ਹੋਣ ਵਾਲੀ ਰੈਲੀ ਵੀ ਮੁਲਤਵੀ ਕਰ ਦਿੱਤੀ ਗਈ ਹੈ।
ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਚੜ੍ਹਦੀਕਲਾ ਵਿਚ ਹਨ ਤੇ ਉਹਨਾਂ ਦੀ ਸਿਹਤ ਚੰਗੀ ਹੈ। ਉਹਨਾਂ ਕਿਹਾ ਕਿ ਪਾਰਟੀ ਸਿਹਤ ਨਿਯਮਾਂ ਮੁਤਾਬਕ ਚਲ ਰਹੀ ਹੈ ਤੇ ਇਸਨੇ ਅਕਾਲੀ ਦਲ ਪ੍ਰਧਾਨ ਦਾ ਇਕਾਂਤਵਾਸ ਸਮਾਂ ਖਤਮ ਹੋਣ ਤੱਕ ਰੈਲੀਆਂ ਮੁਲਤਵੀ ਕਰ ਦਿੱਤੀਆਂ ਹਨ।