
ਪਹਿਲਾਂ ਸਰਕਾਰ ਨੇ 27 ਤੋਂ 30 ਅਗਸਤ ਤੱਕ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਸੀ
ਚੰਡੀਗੜ੍ਹ, 31 ਅਗਸਤ 2025:
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 3 ਸਤੰਬਰ 2025 ਤੱਕ ਬੰਦ ਰਹਿਣਗੇ।
ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਹ ਫ਼ੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਮਾਪਿਆਂ ਅਤੇ ਬੱਚਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਸੁਰੱਖਿਆ ਨੂੰ ਪਹਿਲ ਦੇਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।
👉 #PunjabFloods #PunjabNews