
ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾਇਆ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ।
ਜਦੋਂਕਿ ਗਿਆਨੀ ਰਘਬੀਰ ਸਿੰਘ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਬਣੇ ਰਹਿਣਗੇ। ਇਸ ਤੋਂ ਇਲਾਵਾ ਗਿਆਨੀ ਸੁਲਤਾਨ ਸਿੰਘ ਸੇਵਾ ਮੁਕਤ ਕੀਤੇ ਗਏ ਹਨ।