Punjab

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਨਾਰੰਗ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ, ਡੀਜੀਪੀ ਤੋਂ ਮੰਗੀ ਰਿਪੋਰਟ 

ਚੰਡੀਗੜ, 27 ਮਾਰਚ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਮਲੋਟ ਵਿਖੇ ਅਬੋਹਰ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ।
ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ। ਉਨਾਂ ਕਿਹਾ, “ਇਹ ਕੇਵਲ ਨਾ-ਬਰਦਾਸ਼ਤ ਯੋਗ ਹੀ ਨਹੀਂ ਬਲਕਿ ਬਹੁਤ ਨਿੰਦਣਯੋਗ ਵੀ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਬੁਰੀ ਤਰਾਂ ਕੁੱਟਮਾਰ ਕੀਤੀ ਗਈ।
ਉਨਾਂ ਕਿਹਾ, “ਅਸੀਂ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਦੀ ਆਗਿਆ ਨਹੀਂ ਦੇਵਾਂਗੇ।” ਉਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਉਦੇਸ਼ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਅਤੇ ਕਮਜ਼ੋਰ ਕਰਨਾ ਹੈ।
ਸਪੀਕਰ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਉਨਾਂ ਡੀਜੀਪੀ ਤੋਂ ਇਸ ਘਟਨਾ ਅਤੇ ਕੀਤੀ ਗਈ ਕਾਰਵਾਈ ਬਾਰੇ ਸਮਾਂਬੱਧ ਰਿਪੋਰਟ ਮੰਗੀ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!