Punjab
20 ਅਤੇ 21 ਨਵੰਬਰ ਨੂੰ ਲਗਾਏ ਜਾਣਗੇ ਵੋਟਰ ਸੂਚੀਆਂ ਦੀ ਸੁਧਾਈ ਲਈ ਸਪੈਸ਼ਲ ਕੈਂਪ
20 ਅਤੇ 21 ਨਵੰਬਰ ਨੂੰ ਲਗਾਏ ਜਾਣਗੇ ਵੋਟਰ ਸੂਚੀਆਂ ਦੀ ਸੁਧਾਈ ਲਈ ਸਪੈਸ਼ਲ ਕੈਂਪ
ਮਾਨਸਾ, 18 ਨਵੰਬਰ:
ਜਿ਼ਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 01 ਨਵੰਬਰ 2021 ਤੋਂ ਸ਼ੁਰੂ ਹੋ ਚੁੱਕਾ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 20 ਅਤੇ 21 ਨਵੰਬਰ ਦਿਨ ਸ਼ਨੀਵਾਰ ਅਤੇ ਐਂਤਵਾਰ ਨੂੰ ਸਪੈਸ਼ਲ ਰਜਿਸਟਰੇਸ਼ਨ ਕੈਂਪ ਬੂਥ ਪੱਧਰ *ਤੇ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ ਇਨ੍ਹਾਂ ਕੈਂਪਾਂ ਵਿਚ ਜਾ ਕੇ ਆਪਣੀ ਵੋਟ ਬਣਵਾਉਣ ਅਤੇ ਵੋਟ ਵਿਚ ਕਿਸੇ ਵੀ ਪ੍ਰਕਾਰ ਦੀ ਸੋਧ ਲਈ ਇਨ੍ਹਾਂ ਕੈਂਪਾਂ ਵਿਚ ਸਿ਼ਰਕਤ ਕਰਨ।