Punjab

ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੁਰਗੇਸ਼ ਸ਼ਰਮਾ ਨੂੰ ਐਲਾਨਿਆ ਫਰੀਦਕੋਟ ਦਾ ਜ਼ਿਲ੍ਹਾ ਪ੍ਰਧਾਨ

ਜਲੰਧਰ: 6 ਅਪ੍ਰੈਲ (    ), ਭਾਰਤੀ ਜਨਤਾ ਪਾਰਟੀ ਪੰਜਾਬ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਸੰਗਠਨ ‘ਚ ਫੇਰਬਦਲ ਸ਼ੁਰੂ ਕਰ ਦਿੱਤਾ ਹੈ। ਇਸ ਕੜੀ ਵਿੱਚ, ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਨੂੰ ਬਦਲਣ ਦਾ ਫੈਸਲਾ ਕੀਤਾ ਹੈ।

ਸੂਬਾ ਭਾਜਪਾ ਦੇ ਜਨਰਲ ਸੱਕਤਰ ਜੀਵਨ ਗੁਪਤਾ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਵਿਚ ਭਾਜਪਾ ਦੀ ਸਥਿਤੀ ਹੋਰ ਮਜ਼ਬੂਤ ਕਰਨ ਲਈ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਫਰੀਦਕੋਟ ਤੋਂ ਦੁਰਗੇਸ਼ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਨਿਯੁਕਤੀ ਪਾਰਟੀ ਪ੍ਰਤੀ ਉਹਨਾਂ ਦੇ ਸਮਰਪਣ ਅਤੇ ਕਾਰਜਾਂ ਦੇ ਮੱਦੇਨਜ਼ਰ ਕੀਤੀ ਗਈ ਹੈ ਅਤੇ ਉਹ ਪਾਰਟੀ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ।

 

Related Articles

Leave a Reply

Your email address will not be published. Required fields are marked *

Back to top button
error: Sorry Content is protected !!