Punjab

ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਹਰਜਿੰਦਰ ਕੌਰ

ਸਕੂਲੀ ਵਾਹਨਾਂ ਦੇ ਡਰਾਇਵਰਾਂ, ਮਾਲਕਾਂ ਅਤੇ ਸਕੂਲ ਟਾਸਕ ਫੋਰਸ
ਕਮੇਟੀ ਦੀ ਮੀਟਿੰਗ ਹੋਈ
ਮਾਨਸਾ, 15 ਜੁਲਾਈ:
ਸੇਫ ਸਕੂਲ ਵਾਹਨ ਪਾਲਸੀ ਨੂੰ ਸਕੂਲੀ ਵਾਹਨਾਂ ਵਿਚ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਮੰਤਵ ਨਾਲ ਸਥਾਨਕ ਬੱਚਤ ਭਵਨ ਵਿਖੇ ਸਕੂਲੀ ਵਾਹਨਾਂ ਦੇ ਡਰਾਈਵਰਾਂ, ਮਾਲਕਾਂ ਅਤੇ ਸਕੂਲ ਵਿੱਚ ਬਣੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਹੋਈ।
ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟਰ ਅਫਸਰ ਹਰਜਿੰਦਰ ਕੌਰ ਨੇ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣੂ ਕਰਵਾਉਂਦਿਆਂ ਸਕੂਲੀ ਵੈਨ ਵਿੱਚ ਮੁਢਲੀਆਂ ਸਹੂਲਤਾਂ ਜਿਵਂੇ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਬੱਸ ਅੰਦਰ ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਲਾਜ਼ਮੀ ਕਰਨ ਬਾਰੇ ਕਿਹਾ।
ਉਨ੍ਹਾਂ ਕਿਹਾ ਕਿ ਵਹੀਕਲ ਉੱਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ, ਸਰਕਾਰੀ ਨੰਬਰ ਪਲੇਟ, ਫਿੱਟਨੈੱਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਸਕੂਲ ਵੈਨ ਵਿਚ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਬੇਨਤੀ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚੇ ਦੀ ਬੱਸ ਵਿੱਚ ਇਹ ਜ਼ਰੂਰੀ ਸਹੂਲਤਾਂ ਜਾਂ ਦਸਤਾਵੇਜ਼ ਨਹੀਂ ਹਨ ਤਾਂ ਉਨ੍ਹਾਂ ਵੱਲੋ ਸਕੂਲ ਨਾਲ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਰਾਬਤਾ ਕੀਤਾ ਜਾਵੇ।
ਚਾਈਲਡ ਪ੍ਰੋਟੈਕਸ਼ਨ ਅਫਸਰ ਨਤੀਸ਼ਾ ਅੱਤਰੀ ਨੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਲਈ ਸਮੇਂ ਸਮੇਂ ’ਤੇ ਸਕੂਲ ਵੈਨਾਂ ਦੀ ਚੈਕਿੰਗ ਵੀ ਕੀਤੀ ਜਾਂਦੀ ਹੈ ਜੋ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਸਕੂਲੀ ਬੱਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਊਣਤਾਈ ਪਾਈ ਜਾਂਦੀ ਹੈ ਤਾਂ ਚਲਾਣ ਕਰਨ ਤੋਂ ਪਹਿਲਾਂ ਬੱਸ ਮਾਲਕ ਜਾਂ ਡਰਾਈਵਰ ਤੋਂ ਐਫੀਡੈਵਿਟ ਲਿਆ ਜਾਵੇਗਾ ਅਤੇ ਸਕੂਲ ਉਪਰ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Articles

Back to top button
error: Sorry Content is protected !!