ਸਫ਼ਲਤਾ ਪੂਰਵਕ ਨੇਪਰੇ ਚੜ੍ਹੀ ਐੱਨ ਐੱਮ ਐੱਮ ਐੱਸ ਦੀ ਪ੍ਰੀਖਿਆ -ਡੀਈਓ ਸੈਕੰਡਰੀ
ਸਫ਼ਲਤਾ ਪੂਰਵਕ ਨੇਪਰੇ ਚੜ੍ਹੀ ਐੱਨ ਐੱਮ ਐੱਮ ਐੱਸ ਦੀ ਪ੍ਰੀਖਿਆ -ਡੀਈਓ ਸੈਕੰਡਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮਿਤੀ 15 ਮਈ ()
ਮਾਨਯੋਗ ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ ਮੰਤਰੀ ਪੰਜਾਬ ਜੀ ਦੀ ਰਹਿਨੁਮਾਈ ਹੇਠ ਅਤੇ ਡੀਜੀਐੱਸਸੀ ਪਰਦੀਪ ਅਗਰਵਾਲ ਦੀ ਦੇਖ-ਰੇਖ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੁਆਰਾ ਪੰਜਾਬ ਵਿੱਚ ਲਈ ਗਈ ਪ੍ਰੀਖਿਆ ਨੈਸ਼ਨਲ ਮੀਨਸ-ਕਮ-ਮੈਰਿਟ ਸਕਾਲਰਸ਼ਿਪ/ ਪੀਐੱਸਟੀਐੱਸਈ ਪ੍ਰੀਖਿਆ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵੱਖ-ਵੱਖ ਕੇਂਦਰਾਂ ਵਿੱਚ ਲਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਸੁਸ਼ੀਲ ਨਾਥ ਨੇ ਦੱਸਿਆ ਕਿ ਜ਼ਿਲ੍ਹੇ ਦੇ 6 ਕੇਂਦਰਾਂ ਵਿੱਚ 1359 ਉਮੀਦਵਾਰਾਂ ਲਈ ਪ੍ਰਬੰਧ ਕੀਤੇ ਗਏ ਸਨ ਜਿਨ੍ਹਾਂ ਵਿੱਚ 1192 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ। ਇਹ ਪ੍ਰੀਖਿਆ ਸਮਾਜਿਕ ਸਿੱਖਿਆ, ਵਿਗਿਆਨ ਅਤੇ ਗਣਿਤ ਵਿਸ਼ਿਆਂ ਦੇ ਅੱਠਵੀਂ ਤੱਕ ਦੇ ਪਾਠਕ੍ਰਮ ਤੇ ਅਧਾਰਿਤ ਹੁੰਦੀ ਹੈ। ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹਦੇ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਹ ਸਕਾਲਰਸ਼ਿਪ ਪ੍ਰਾਪਤ ਕਰਨ ਦਾ ਖੁੱਲ੍ਹਾ ਮੰਚ ਹੈ। ਉਹਨਾਂ ਦੱਸਿਆ ਕਿ ਅੱਜ ਉਹਨਾਂ ਦੁਆਰਾ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ,ਐੱਨ ਐੱਨ ਮੋਹਨ ਡੀਏਵੀ ਡੇਰਾਬੱਸੀ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ, ਸਰਕਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3ਬੀ1 ਦੇ ਦੋ ਕੇਂਦਰ ਚੈੱਕ ਕੀਤੇ ਗਏ ਜਿੱਥੇ ਸਾਰੇ ਤਰ੍ਹਾਂ ਦੇ ਪ੍ਰਬੰਧ ਪੂਰੇ ਸਨ, ਜ਼ਿਲ੍ਹੇ ਦੇ ਪੂਰੇ ਛੇ ਦੇ ਛੇ ਕੇਂਦਰਾਂ ਵਿੱਚ ਇਹ ਪ੍ਰੀਖਿਆ ਬਹੁਤ ਵਧੀਆ ਢੰਗ ਨਾਲ਼ ਨੇਪਰੇ ਚੜ੍ਹੀ, ਜਿਸ ਵਿੱਚ ਸਮੂਹ ਡਿਊਟੀ ਤੇ ਤੈਨਾਤ ਸਟਾਫ਼ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।