ਸੁਖਬੀਰ ਬਾਦਲ ਨੇ ਕਿਸਾਨ ਆਗੂਆਂ ਤੇ ਚੁੱਕੇ ਸਵਾਲ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਸਾਨ ਆਗੂਆਂ ਤੇ ਸਵਾਲ ਚੁੱਕੇ ਹਨ ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨ ਆਗੂਆਂ ਵਲੋਂ ਬੀਤੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਤ ਦੇ ਦੌਰਾਨ ਡੀ ਏ ਪੀ ਖਾਦ ਦਾ ਮੁੱਦਾ ਨਹੀਂ ਚੁਕਿਆ ਹੈ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਸਮੇ ਪੰਜਾਬ ਅੰਦਰ ਡੀ ਏ ਪੀ ਖਾਦ ਦਾ ਸੰਕਟ ਹੈ ਦੂਸੇ ਪਾਸੇ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਡੀ ਏ ਪੀ ਖਾਦ ਦਾ ਮੁੱਦਾ ਚੁਕਿਆ ਗਿਆ ਹੈ
ਸੁਖਬੀਰ ਬਾਦਲ ਨੇ ਕੱਲ੍ਹ ਮੁੱਖ ਮੰਤਰੀ ਨਾਲ ਮੀਟਿੰਗ ਮਗਰੋਂ ਕਿਸਾਨ ਸੰਗਠਨਾਂ ਦੇ ਪ੍ਰਤੀਨਿਧਾਂ ਵੱਲੋਂ ਤਸੱਲੀ ਪ੍ਰਗਟਾਉਣ ’ਤੇ ਹੈਰਾਨੀ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਸੂਬੇ ਦੇ ਕਿਸਾਨ ਤਾਂ ਹਾਲੇ ਕਾਂਗਰਸ ਪਾਰਟੀ ਦੀ ਪੂਰਨ ਕਰਜ਼ਾ ਮੁਆਫੀ ਦੀ ਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਸ ਮਾਮਲੇ ’ਤੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉਸ ਸਹੁੰ ਦਾ ਹਿੱਸਾ ਸਨ ਤੇ ਹੁਣ ਉਹਨਾਂ ਨੁੰ ਇਸ ਵਾਅਦੇ ਤੋਂ ਭੱਜਣਾ ਨਹੀਂ ਚਾਹੀਦਾ। ਉਹਨਾਂ ਕਿਹਾ ਕਿ ਕਿਸਾਨ ਤੇ ਕਿਸਾਨ ਜਥੇਬੰਦੀਆਂ ਨੂੰ ਵੀ ਕਾਂਗਰਸ ਪਾਰਟੀ ਨੂੰ ਆਪਣੇ ਬੋਲ ਪੁਗਾਉਣ ਲਈ ਆਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਕਿਸਾਨ ਵੀ ਕਿਸਾਨ ਜਥੇਬੰਦੀਆਂ ਤੋਂ ਇਹ ਆਸ ਕਰਦੇ ਸਨ ਕਿ ਉਹ ਮੁੱਖ ਮੰਤਰੀ ਨਾਲ ਕੱਲ੍ਹ ਦੀ ਮੀਟਿੰਗ ਦੌਰਾਨ ਡੀ ਏ ਪੀ ਖਾਦ ਦੀ ਘਾਟ ਤੇ ਇਸਦੀ ਕਾਲਾਬਾਜ਼ਾਰੀ ਦਾ ਮਾਮਲਾ ਚੁੱਕਣਗੇ।
ਉਧਰ ਵਿਰਸ਼ਾ ਸਿੰਘ ਵਲਟੋਹਾ ਨੇ ਕਿਹਾ ਕਿ ਸਾਰੇ ਕਿਸਾਨ ਆਗੂਆਂ ਨੂੰ ਲਾਇਨ ਵਿਚ ਲੱਗਣਾ ਨਹੀਂ ਗਿਆ ਹੈ ਕੋਈ ਆਗੂ ਸਿੱਧ ਕਰ ਦੇਵੇ ਕਿ ਓਹਨਾ ਦਾ ਬੰਦਾ ਕਿਥੇ ਕਿਸ ਲਾਇਨ ਵਿਚ ਲੱਗਿਆ ਹੈ ਇਹਨਾਂ ਦੇ ਘਰਾਂ ਵਿਚ ਤੇ ਇਹਨਾਂ ਦੇ ਚਹੇਤਿਆਂ ਨੂੰ ਡੀ ਏ ਪੀ ਮਿਲ ਗਈ ਹੈ ਜੇ ਕਿਸਾਨ ਆਗੂਆਂ ਨੂੰ ਸਵਾਲ ਚੁੱਕਣ ਦਾ ਅਧਿਕਾਰ ਹੈ ਤਾਂ ਮੈਨੂੰ ਵੀ ਅਧਿਕਾਰ ਹੈ ਕਿਸਾਨ ਆਗੂ ਨੇ ਹਰਿੰਦਰ ਲੱਖੋਵਾਲ ਨੇ ਕਿਹਾ ਕਿ ਅਸੀਂ ਖਾਦ ਲਈ ਮਿਲਣ ਆਏ ਸੀ ਖਾਦ ਦੀ ਕਮੀ ਹੈ