March 3, 2021

ਸੁਖਬੀਰ ਬਾਦਲ ਨੇ ਕੁਲਵੰਤ ਸਿੰਘ ਸਾਬਕਾ ਮੇਅਰ ਮੋਹਾਲੀ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਬਰਖਾਸਤ

ਸੁਖਬੀਰ ਬਾਦਲ ਨੇ ਕੁਲਵੰਤ ਸਿੰਘ ਸਾਬਕਾ ਮੇਅਰ ਮੋਹਾਲੀ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਬਰਖਾਸਤ

ਚੰਡੀਗੜ੍ਹ 16 ਜਨਵਰੀ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਜਿਲਾ ਮੋਹਾਲੀ ਦੇ ਅਬਜਰਵਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਦੇ ਆਧਾਰ ਤੇ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਦੇ ਖਿਲਾਫ ਸ. ਕੁਲਵੰਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਮੋਹਾਲੀ ਦੀ ਹੋਣ ਜਾ ਰਹੀ ਚੋਣ ਲਈ ਅਧਿਕਾਰਤ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਸਨ ਜਿਸ ਕਰਕੇ ਪਾਰਟੀ ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਉਹਨਾਂ ਕਿਹਾ ਕਿ ਪਾਰਟੀ ਦਾ ਅਨੁਸ਼ਾਸ਼ਨ ਕਿਸੇ ਵੀ ਕੀਮਤ ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ।